ਬਠਿੰਡਾ: ਬੀਤੇ ਦਿਨੀਂ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਕੇ ਸਾਬਕਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਕੇ ਪੰਜਾਬ ਦੀ ਸਿਆਸਤ ਨੂੰ ਗਰਮਾ ਦਿੱਤਾ ਸੀ ਅਤੇ ਇਸ ਗਰਮਾਹਟ ਦਾ ਸੇਕ ਬਠਿੰਡਾ ਦੀ ਸਿਆਸਤ ਵਿੱਚ ਵੀ ਪਹੁੰਚਿਆ। ਬਠਿੰਡਾ ਤੋਂ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ ਅਤੇ ਭਾਜਪਾ ਵੱਲੋਂ ਉਹਨਾਂ ਨੂੰ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ। ਕਿਸੇ ਸਮੇਂ ਸਰੂਪ ਚੰਦ ਸਿੰਗਲਾ ਵੱਲੋਂ ਮਨਪ੍ਰੀਤ ਬਾਦਲ ਉੱਤੇ ਭ੍ਰਿਸ਼ਟਾਚਾਰ ਦੇ ਗੰਭੀਰ ਇਲਜ਼ਾਮ ਲਾਕੇ ਉਨ੍ਹਾਂ ਖ਼ਿਲਾਫ਼ ਸ਼ਿਕਾਇਤ ਵੀ ਦਿੱਤੀ ਗਈ ਸੀ।
ਮਿਲ ਕੇ ਕਰਾਂਗੇ ਕੰਮ: ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਕਿਸੇ ਸਮੇਂ ਉਨ੍ਹਾਂ ਦੇ ਮਨਪ੍ਰਤ ਬਾਦਲ ਨਾਲ ਮੱਤਭੇਦ ਸਨ ਅਤੇ ਵਿਰੋਧ ਵੀ ਸੀ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੇ ਫੈਸਲੇ ਨਾਲ ਸਹਿਮਤ ਹਨ ਅਚੇ ਮਨਪ੍ਰੀਤ ਬਾਦਲ ਨਾਲ ਮਿਲ ਕੇ ਪਾਰਟੀ ਦੀ ਬਿਹਤਰੀ ਲਈ ਕੰਮ ਕਰਨਗੇ। ਮਨਪ੍ਰੀਤ ਬਾਦਲ ਤੇ ਭਾਜਪਾ ਵਿੱਚ ਸ਼ਾਮਲ ਹੋ ਜਾਣ ਤੋਂ ਬਾਅਦ ਸਰੂਪ ਚੰਦ ਸਿੰਗਲਾ ਨੇ ਗੱਲਬਾਤ ਦੌਰਾਨ ਕਿਹਾ ਕਿ ਨੈਸ਼ਨਲ ਲੀਡਰ ਸ਼ਿਪ ਵੱਲੋਂ ਜੋ ਮਨਪ੍ਰੀਤ ਬਾਦਲ ਨੂੰ ਪਾਰਟੀ ਵਿਚ ਸ਼ਾਮਲ ਕਰਕੇ ਫੈਸਲਾ ਲਿਆ ਗਿਆ ਹੈ। ਉਹ ਉਸ ਦੇ ਪਾਬੰਦ ਹਨ ਅਤੇ ਭਾਜਪਾ ਦੇ ਵਿਕਾਸ ਤੇ ਪ੍ਰਸਾਰ ਲਈ ਦੋਵੇਂ ਹੀ ਪਾਬੰਦ ਹਨ। ਉਹਨਾਂ ਕਿਹਾ ਕਿ ਭਾਵੇਂ ਅਸੀਂ ਸਿਆਸੀ ਵਿਰੋਧੀ ਰਹੇ ਹਾਂ ਪਰ ਹੁਣ ਸਾਨੂੰ ਭਾਜਪਾ ਦੇ ਵਿਕਾਸ ਤੇ ਪ੍ਰਸਾਰ ਲਈ ਕੰਮ ਕਰਨਾ ਚਾਹੀਦਾ ਹੈ।
ਭ੍ਰਿਸ਼ਟਾਚਾਰ ਦੇ ਇਲਜ਼ਾਮ: ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਉਨ੍ਹਾਂ ਨੇ ਭ੍ਰਿਸ਼ਟਾਚਾਰ ਸਬੰਧੀ ਮਨਪ੍ਰੀਤ ਸਿੰਘ ਬਾਦਲ ਖਿਲਾਫ਼ ਜੋ ਸ਼ਿਕਾਇਤਾਂ ਦਿੱਤੀਆਂ ਸਨ, ਉਨ੍ਹਾਂ ਦੀ ਜਾਂਚ ਆਉਣਾ ਬਾਕੀ ਹੈ ਅਤੇ ਜੋ ਅਧਿਕਾਰੀਆਂ ਦਾ ਫ਼ੈਸਲਾ ਹੋਵੇਗਾ ਉਹਨਾਂ ਨੂੰ ਮਨਜ਼ੂਰ ਹੋਵੇਗਾ। ਉਹਨਾਂ ਕਿਹਾ ਕਿ ਹੈ ਕਈ ਵਾਰ ਵਿਅਕਤੀਗਤ ਫੈਸਲੇ ਲੈਣੇ ਪੈਂਦੇ ਹਨ ਜੇਕਰ ਕਿਸੇ ਵਿਅਕਤੀ ਦੇ ਆਉਣ ਨਾਲ ਪਾਰਟੀ ਨੂੰ ਫਾਇਦਾ ਹੁੰਦਾ ਹੈ ਤਾਂ ਮੈਂ ਉਸ ਵਿਅਕਤੀ ਦਾ ਫਾਇਦਾ ਲਵਾਂਗਾ ਤਾਂ ਜੋ ਭਾਜਪਾ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
ਇਹ ਵੀ ਪੜ੍ਹੋ: ਠੰਡ ਤੋਂ ਬਚਣ ਲਈ ਰਾਤ ਨੂੰ ਬਾਲੀ ਅੰਗੀਠੀ, ਸਵੇਰੇ ਕਮਰੇ 'ਚੋਂ ਮਿਲੀਆਂ ਲਾਸ਼ਾਂ !
ਮਨਪ੍ਰੀਤ ਬਾਦਲ ਨੇ ਕੀਤੀ ਸੀ ਭਾਜਪਾ 'ਚ ਸ਼ਮੂਲੀਅਤ: ਮਨਪ੍ਰੀਤ ਬਾਦਲ ਨੇ ਬੀਤੇ ਦਿਨੀ ਇਹ ਕਹਿ ਕੇ ਕਾਂਗਰਸ ਵਿੱਚੋਂ ਅਸਤੀਫ਼ਾ ਦਿੱਤਾ ਸੀ ਕਿ ਪਾਰਟੀ ਅੰਦਰ ਹੁਣ ਵਿਕਾਸ ਦੀ ਕੋਈ ਗੱਲ ਨਹੀਂ ਹੁੰਦੀ। ਉਨ੍ਹਾਂ
ਕਿਹਾ ਕਾਂਗਰਸ ਵਿੱਚ ਸਿਰਫ ਧੜੇਬੰਦੀ ਬਚੀ ਹੈ। ਉਨ੍ਹਾਂ ਕਿਹਾ ਕਿ ਉਹ ਦੇਸ਼ ਦੀ ਤਰੱਕੀ ਲਈ ਭਾਜਪਾ ਵਿੱਚ ਸ਼ਾਮਿਲ ਹੈ।