ਬਠਿੰਡਾ : ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਹਨਾਂ ਕਿਸਾਨਾਂ ਅਤੇ ਕਿਸਾਨ ਯੂਨੀਅਨਾਂ ਦੇ ਆਗੂਆਂ ਨੂੰ ਬੇਨਤੀ ਕੀਤੀ ਹੈ ਕਿ ਪੰਜਾਬ ਦੇ ਬੱਚੇ ਸਾਡੇ ਹੀ ਬੱਚੇ ਹਨ। ਉਨਾਂ ਦੇ ਸਾਹਾਂ ਨੂੰ ਬੰਦ ਨਾ ਕਰੀਏ ਅਤੇ ਪਰਾਲੀ ਫੂਕਣਾ ਬੰਦ ਕਰ ਦਈਏ। ਪੰਜਾਬ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲਿਆਂ ਨੂੰ ਲੈ ਕੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮੈਂ ਕਿਸਾਨਾਂ ਨੂੰ ਬੇਨਤੀ ਕਰਦਾ ਹਾਂ ਕਿ ਪਰਾਲੀ ਫੂਕਣ ਤੋਂ ਗੁਰੇਜ ਕਰੀਏ।
ਪੰਜਾਂ ਸੂਬਿਆਂ ਵਿੱਚ ਬਣਾਵਾਂਗੇ ਸਰਕਾਰ : ਪੰਜ ਸੂਬਿਆਂ ਵਿੱਚ ਹੋ ਰਹੇ ਇਲੈਕਸ਼ਨਾਂ ਨੂੰ ਲੈ ਕੇ ਹੋ ਰਹੀ ਵੋਟਿੰਗ ਉੱਤੇ ਪੁੱਛੇ ਗਏ ਸਵਾਲ ਉੱਤੇ ਉਹਨਾਂ ਨੇ ਜਵਾਬ ਦਿੰਦਿਆਂ ਕਿਹਾ ਕਿ ਅਸੀਂ ਪੰਜ ਦੇ ਪੰਜ ਸੂਬਿਆਂ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਵਾਂਗੇ ਅਤੇ 2024 ਦੇ ਵਿੱਚ ਇਸ ਵਾਰ ਮੋਦੀ ਸਰਕਾਰ ਨਹੀਂ ਬਣਨ ਦੇਵਾਂਗੇ।
ਸਰਕਾਰ ਕਰੇ ਪੁਖਤਾ ਇੰਤਜਾਮ : ਦੂਜੇ ਪਾਸੇ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਪਰਾਲੀ ਦੇ ਮਾਮਲਿਆਂ ਉੱਪਰ ਕਿਹਾ ਕਿ ਕਿਸਾਨਾਂ ਲਈ ਕੋਈ ਨਾ ਕੋਈ ਵਿਕਲਪ ਕੱਢਣਾ ਚਾਹੀਦਾ। ਰਾਜਾ ਵੜਿੰਗ ਨੇ ਕਿਹਾ ਕਿ ਮੇਰੀ ਕਿਸਾਨ ਯੂਨੀਅਨ ਜਥੇਬੰਦੀਆਂ ਨੂੰ ਕੱਲ ਵਾਲੀ ਘਟਨਾ ਤੋਂ ਬਾਅਦ ਬੇਨਤੀ ਹੈ ਕਿ ਅਜਿਹਾ ਨਾ ਕੀਤਾ ਜਾਵੇ। ਰਾਜਾ ਵੜਿੰਗ ਨੇ ਕਿਹਾ ਕਿ ਮੈਂ ਮੈਂ ਨਿੰਦਿਆ ਵੀ ਕਰਦਾ ਹਾਂ ਕਿ ਕਿਸੇ ਅਫਸਰ ਨੂੰ ਜਬਰਨ ਅੱਗ ਲਗਾਉਣ ਲਈ ਵੀ ਨਹੀਂ ਕਹਿਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸਦੇ ਪੁਖਤਾ ਇੰਤਜਾਮ ਕਰਨੇ ਚਾਹੀਦੇ ਹਨ।
- Moga Accident : ਮੋਗਾ ਸੜਕ ਹਾਦਸੇ 'ਚ ਜਾਨ ਗਵਾਉਣ ਵਾਲੇ ਲਾੜੇ ਦੀ ਲੁਧਿਆਣਾ ਦੇ ਬੱਦੋਵਾਲ ਆਉਣੀ ਸੀ ਬਰਾਤ, 21 ਜੋੜਿਆਂ ਦਾ ਹੋਣਾ ਸੀ ਸਮੂਹਿਕ ਵਿਆਹ
- Black Diwali : ਪ੍ਰਾਈਵੇਟ ਬੱਸ ਅਪਰੇਟਰਾਂ ਨੇ ਕਾਲੀ ਦੀਵਾਲੀ ਮਨਾਉਣ ਦਾ ਕੀਤਾ ਐਲਾਨ, ਲਾਏ ਪੋਸਟਰ, ਜਾਣੋ ਕਾਰਨ
- ਭਾਈ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕਰਵਾਏ ਅਖੰਡ ਪਾਠ ਸਾਹਿਬ ਦਾ ਪਿਆ ਭੋਗ
ਜ਼ਿਕਰਯੋਗ ਹੈ ਕਿ ਕਾਂਗਰਸੀ ਆਗੂ ਅੱਜ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਸਾਬਕਾ ਵਿਧਾਇਕ ਜੀਤ ਮਹਿੰਦਰ ਸਿੰਘ ਸਿੱਧੂ ਦੇ ਸਮਾਗਮ ਵਿੱਚ ਸ਼ਾਮਿਲ ਹੋਣ ਲਈ ਆਏ ਸਨ, ਜਿੱਥੇ ਉਹਨਾਂ ਨੇ ਤਖਤ ਸਾਹਿਬ ਉੱਤੇ ਮੱਥਾ ਟੇਕਿਆ ਅਤੇ ਉਸ ਉਪਰੰਤ ਮੀਡੀਆ ਨਾਲ ਗੱਲਬਾਤ ਕੀਤੀ।