ਬਠਿੰਡਾ : ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਤੋਂ ਐੱਮਪੀ ਹਰਸਿਮਰਤ ਕੌਰ ਬਾਦਲ ਨੇ (Former Union Minister Harsimrat Kaur Badal) ਪੰਜਾਬ ਤੇ ਪੰਜਾਬੀਆਂ ਨੂੰ ਫੇਲ੍ਹ ਕਰਨ ਲਈ ਕਾਂਗਰਸ, ਆਮ ਆਦਮੀ ਪਾਰਟੀ ਤੇ ਭਾਜਪਾ ਨੂੰ ਕਰੜੇ ਹੱਥੀਂ ਲਿਆ। ਬਾਦਲ ਨੇ ਕਿਹਾ ਕਿ ਸਿਰਫ ਸ਼੍ਰੋਮਣੀ ਅਕਾਲੀ ਦਲ ਵਰਗੀ ਸੱਚੀ ਖੇਤਰੀ ਪਾਰਟੀ ਹੀ ਪੰਜਾਬ ਵਿਚ ਸ਼ਾਂਤੀ ਤੇ ਖੁਸ਼ਹਾਲੀ ਲਿਆ ਸਕਦੀ ਹੈ ਅਤੇ ਉਹਨਾਂ
ਰਾਹੁਲ ਗਾਂਧੀ 'ਤੇ ਨਿਸ਼ਾਨਾਂ : ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵੱਲੋਂ ਬਠਿੰਡਾ ਵਿਖੇ ਆਯੋਜਿਤ ਯੂਥ ਮਿਲਣੀ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕਿਹਾ ਕਿ ਉਹ ਤੁਸੀਂ ਰਾਹੁਲ ਗਾਂਧੀ ’ਤੇ ਕਿਵੇਂ ਵਿਸ਼ਵਾਸ ਕਰ ਸਕਦੇ ਹਨ, ਜਿਸਨੇ ਕਿਹਾ ਸੀ ਕਿ 70 ਫੀਸਦੀ ਪੰਜਾਬੀ ਨੌਜਵਾਨ ਨਸ਼ੇੜੀ ਹਨ, ਅਰਵਿੰਦ ਕੇਜਰੀਵਾਲ ਸ਼ਰ੍ਹੇਆਮ ਸੂਬੇ ਦੇ ਹਿੱਤ ਵੇਚ ਰਹੇ ਹਨ ਅਤੇ ਪ੍ਰਧਾਨ ਮੰਤਰੀ (Shiromani Akali Dal Badal) ਨਰਿੰਦਰ ਮੋਦੀ ਨੇ ਐਨਐਸਏ, ਟਾਡਾ ਤੇ ਯੂਏਪੀ ਏ ਵਰਗੇ ਕਾਨੂੰਨ ਲਗਾ ਕੇ ਨੌਜਵਾਨਾਂ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋੜ ਕੇ ਹਰਿਆਣਾ ਲਈ ਵੱਖਰੀ ਕਮੇਟੀ ਬਣਾਈ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਨੇ ਬੇਅਦਬੀ ਤੇ ਨਸ਼ਿਆਂ ਦੇ ਮਾਮਲੇ ’ਤੇ ਅਕਾਲੀ ਦਲ ਨੂੰ ਬਦਨਾਮ ਕੀਤਾ ਪਰ ਦੋਵਾਂ ਨੇ ਆਪਣੇ ਕੀਤੇ ਵਾਅਦਿਆਂ ਅਨੁਸਾਰ ਬੇਅਦਬੀ ਕੇਸ ਹੱਲ ਕਰਨ ਜਾਂ ਨਸ਼ਾ ਖਤਮ ਕਰਨ ਵਾਸਤੇ ਕੱਖ ਨਹੀਂ ਕੀਤਾ।
ਉਹਨਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚਾਰ ਹਫਤਿਆਂ ਵਿਚ ਨਸ਼ਾ ਖਤਮ ਕਰਨ ਦਾ ਵਾਅਦਾ ਕਰਕੇ ਪੰਜਾਬੀਆਂ ਨੂੰ ਮੂਰਖ ਬਣਾਇਆ ਜਦੋਂ ਕਿ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾਸੀ ਕਿ ਇਕ ਇਮਾਨਦਾਰ ਮੁੱਖ ਮੰਤਰੀ 10 ਦਿਨਾਂ ਵਿਚ ਹੀ ਨਸ਼ਾ ਖਤਮ ਕਰ ਸਕਦਾ ਹੈ। ਉਹਨਾਂ ਕਿਹਾ ਕਿ ਪਿਛਲੇ ਡੇਢ ਸਾਲ ਤੋਂ ਜਦੋਂ ਤੋਂ ਆਪ ਨੇ ਸੂਬੇ ਦੀ ਵਾਗਡੋਰ ਸੰਭਾਲੀ ਹੈ, ਨਸ਼ਿਆਂ ਦੇ ਧੰਦੇ ਵਿਚ 10 ਗੁਣਾ ਵਾਧਾ ਹੋ ਗਿਆ ਹੈ।
- Khalistan voting: ਕਿਸਦਾ ਰਾਜਸੀ ਕਤਲ ਕਰਨ ਦੀ ਧਮਕੀ ਦੇ ਰਿਹਾ ਗੁਰਪਤਵੰਤ ਸਿੰਘ ਪੰਨੂ? ਹੁਣ ਦਿੱਲੀ ਨੂੰ ਖਾਲਿਸਤਾਨ ਬਣਾਉਣ ਦਾ ਐਲਾਨ, ਪੜ੍ਹੋ ਪੂਰੀ ਖ਼ਬਰ...
- Bengaluru-Chennai NH Accident: ਬੈਂਗਲੁਰੂ-ਚੇਨਈ NH 'ਤੇ ਦਰਦਨਾਕ ਸੜਕ ਹਾਦਸਾ, 7 ਔਰਤਾਂ ਦੀ ਮੌਤ
- Suicide Attempt By Student : ਲੁਧਿਆਣਾ 'ਚ ਸਕੂਲੀ ਵਿਦਿਆਰਥੀ ਵੱਲੋਂ ਖੁਦਕੁਸ਼ੀ ਦੀ ਕੋਸ਼ਿਸ਼, ਗੋਤਾਖੋਰਾਂ ਦੀ ਮਦਦ ਨਾਲ ਬਚਾਇਆ
ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਹਿੱਤ ਅਰਵਿੰਦ ਕੇਜਰੀਵਾਲ ਨੂੰ ਵੇਚ ਦਿੱਤੇ ਹਨ। ਉਹਨਾਂ ਕਿਹਾ ਕਿ ਸਰਕਾਰੀ ਨੌਕਰੀਆਂ ਦੇ ਨਾਲ-ਨਾਲ ਪੰਜਾਬ ਦਾ ਪਾਣੀ ਰਾਜਸਥਾਨ ਤੇ ਹਰਿਆਣਾ ਨੂੰ ਦਿੱਤਾ ਜਾ ਰਿਹਾ ਹੈ। ਇਥੇ ਹੀ ਬੱਸ ਨਹੀਂ ਬਲਕਿ ਆਪ ਸਰਕਾਰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ’ਤੇ ਇਸਦਾ ਦਾਅਵਾ ਕਮਜ਼ੋਰ ਕਰ ਰਹੀ ਹੈ ਤੇ ਹਰਿਆਣਾ ਨੂੰ ਵੱਖਰੀ ਵਿਧਾਨ ਸਭਾ ਵਾਸਤੇ ਥਾਂ ਦੇਣ ਦਾ ਵਿਰੋਧ ਕਰਨ ਤੋਂ ਇਨਕਾਰੀ ਹੈ।