ETV Bharat / state

ਕਰਤਾਰਪੁਰ ਲਾਂਘੇ ਨੂੰ ਲੈ ਕੇ ਅਕਾਲ ਤਖ਼ਤ ਦੇ ਜਥੇਦਾਰ ਨੇ ਕਹੀ ਵੱਡੀ ਗੱਲ - ਭਾਰਤ

ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਕਾਰੀਡੋਰ ਨੂੰ ਖੋਲ੍ਹਣ ਦੀਆਂ ਖ਼ਬਰਾਂ ਸਾਹਮਣੇ ਆਉਣ ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਾਕਿਸਤਾਨ ਸਰਕਾਰ ਦੇ ਇਸ ਫੈਸਲੇ ਦੀ ਸ਼ਲਾਘਾ ਕਰਦਿਆਂ, ਭਾਰਤ ਸਰਕਾਰ ਤੋਂ ਵੀ ਤੁਰੰਤ ਲਾਂਘਾ ਖੋਲਣ ਦੀ ਮੰਗ ਕੀਤੀ ਹੈ।

ਕਰਤਾਰਪੁਰ ਲਾਂਘੇ ਬਾਰੇ ਜਥੇਦਾਰ ਅਕਾਲ ਤਖ਼ਤ ਦਾ ਬਿਆਨ

author img

By

Published : Aug 23, 2021, 8:55 PM IST

ਬਠਿੰਡਾ: ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਕਾਰੀਡੋਰ ਨੂੰ ਖੋਲ੍ਹਣ ਦੀਆਂ ਖ਼ਬਰਾਂ ਸਾਹਮਣੇ ਆਉਣ 'ਤੇ ਪ੍ਰਤੀਕਰਮ ਪ੍ਰਗਟ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪਾਕਿਸਤਾਨ ਸਰਕਾਰ ਦੇ ਇਸ ਫੈਸਲੇ ਦੀ ਸ਼ਲਾਘਾ ਕਰਦਿਆਂ, ਭਾਰਤ ਸਰਕਾਰ ਤੋਂ ਵੀ ਤੁਰੰਤ ਲਾਂਘਾ ਖੋਲਣ ਦੀ ਮੰਗ ਕੀਤੀ ਹੈ। ਦਮਦਮਾ ਸਾਹਿਬ ਵਿਖੇ ਆਪਣੀ ਰਿਹਾਇਸ਼ ਤੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਕੋਵਿਡ ਨਿਯਮਾਂ ਤਹਿਤ ਪਾਕਿਸਤਾਨ ਸਰਕਾਰ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਣ ਦਾ ਐਲਾਨ ਕੀਤਾ ਹੈ।

ਕਰਤਾਰਪੁਰ ਲਾਂਘੇ ਬਾਰੇ ਜਥੇਦਾਰ ਅਕਾਲ ਤਖ਼ਤ ਦਾ ਬਿਆਨ

ਹੁਣ ਖੁੱਲ੍ਹਦਿਲੀ ਦਿਖਾਉਂਦੇ ਹੋਏ ਭਾਰਤ ਸਰਕਾਰ ਵੀ ਕੋਵਿਡ ਨਿਯਮਾਂ ਨੂੰ ਅਪਣਾ ਕੇ ਲਾਂਘਾ ਖੋਲਣ ਦਾ ਐਲਾਨ ਕਰੇ, ਭਾਂਵੇ ਹਰ ਰੋਜ਼ 200-300 ਸਿੱਖ ਸ਼ਰਧਾਲੂਆਂ ਨੂੰ ਹੀ ਜਾਣ ਦੀ ਇਜਾਜ਼ਤ ਮਿਲੇ ਪਰ ਹੁਣ ਲਾਂਘਾ ਖੋਲ੍ਹ ਦੇਣਾ ਚਾਹੀਦਾ ਹੈ। ਓਹਨਾਂ ਕਿਹਾ ਕਿ ਲਾਂਘਾ ਖੁੱਲਣ ਨਾਲ ਦੋਂਵੇਂ ਦੇਸ਼ਾਂ ਦੇ ਸੰਬੰਧ ਵੀ ਸੁਖਾਵੇਂ ਹੋਣਗੇ।

ਜਥੇਦਾਰ ਨੇ ਇਹ ਵੀ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਵਿਖੇ 20 ਤੋਂ 22 ਸਤੰਬਰ ਤੱਕ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤਿ ਸਮਾਉਣ ਨੂੰ ਲੈ ਕੇ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਇਸ ਲਈ ਭਾਰਤ ਸਰਕਾਰ ਨੂੰ ਲਾਂਘਾ ਖੋਲ੍ਹ ਦਿੱਤਾ ਜਾਣਾ ਚਾਹੀਦਾ ਹੈ ਤਾਂ ਜੋ ਸਿੱਖ ਸੰਗਤਾਂ ਓਹਨਾਂ ਸਮਾਗਮਾਂ 'ਚ ਸ਼ਮੂਲੀਅਤ ਕਰ ਸਕੇ।

ਇਹ ਵੀ ਪੜੋ: ਐਸਜੀਪੀਸੀ ਵੱਲੋਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਪੀਐਮ ਨੂੰ ਲਿਖਿਆ ਪੱਤਰ

ETV Bharat Logo

Copyright © 2025 Ushodaya Enterprises Pvt. Ltd., All Rights Reserved.