ਬਠਿੰਡਾ: ਐਤਵਾਰ ਨੂੰ ਬਠਿੰਡਾ ਵਿਖੇ ਪੁੱਜੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਵਾਤਾਵਰਣ ਪ੍ਰਤੀ ਚਿੰਤਤ ਹੈ। ਦਿੱਲੀ ਦੀ ਤਰਜ਼ ’ਤੇ ਪੰਜਾਬ ਵਿੱਚ ਵੀ ਸਿਹਤ ਤੇ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਉਣਾ ਸੂਬਾ ਸਰਕਾਰ ਦਾ ਪਹਿਲਾ ਕੰਮ ਹੈ।
ਇਸੇ ਦੌਰਾਨ ਸਪੀਕਰ ਸੰਧਵਾ ਨੇ ਮੀਡੀਆ ਵੱਲੋਂ ਪੰਜਾਬ ਵਿੱਚ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਬਾਰੇ ਪੁੱਛੇ ਜਾਣ ’ਤੇ ਸਪੀਕਰ ਨੇ ਕਿਹਾ ਕਿ ਸਾਡੇ ਮੁੱਖ ਮੰਤਰੀ ਮੈਨੂੰ ਕਹਿੰਦੇ ਹਨ ਕਿ ਪੰਜਾਬ ਦੇ ਹਾਲਾਤ ਬਹੁਤ ਵਧੀਆ ਹਨ। 'ਆਪ' ਸਰਕਾਰ ਦੇ ਕੁਝ ਮਹੀਨਿਆਂ ਦੇ ਕਾਰਜਕਾਲ ਦੌਰਾਨ ਵਾਪਰੀਆਂ ਵੱਡੀਆਂ ਘਟਨਾਵਾਂ ਬਾਰੇ ਪੁੱਛੇ ਜਾਣ 'ਤੇ ਸਾਪੀਕਰ ਨੇ ਕਿਹਾ ਕਿ ਮੀਡੀਆ ਨੂੰ ਥੋੜ੍ਹਾ ਠੰਡਾ ਰਹੇ।
'ਲੋਕਾਂ ਨੂੰ ਚੰਗੀਆਂ ਸਿਹਤ ਅਤੇ ਸਿੱਖਿਆ ਸਹੂਲਤਾਂ ਮਿਲਣੀਆਂ ਬਹੁਤ ਜ਼ਰੂਰੀ': ਇਸ ਤੋਂ ਪਹਿਲਾਂ ਸੰਧਵਾ ਨੇ ਕਿਹਾ ਕਿ ਦਿੱਲੀ ਦੀ ਤਰਜ਼ 'ਤੇ ਪੰਜਾਬ ਦੀ 'ਆਪ' ਸਰਕਾਰ ਸੂਬੇ ਦੇ ਲੋਕਾਂ ਨੂੰ ਸਿਹਤ ਅਤੇ ਸਿੱਖਿਆ ਸਹੂਲਤਾਂ ਦੇਣ ਲਈ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਤਰੱਕੀ ਲਈ ਲੋਕਾਂ ਨੂੰ ਚੰਗੀਆਂ ਸਿਹਤ ਅਤੇ ਸਿੱਖਿਆ ਸਹੂਲਤਾਂ ਮਿਲਣੀਆਂ ਬਹੁਤ ਜ਼ਰੂਰੀ ਹਨ।
ਪੰਜਾਬ ਦੇ ਵਪਾਰੀਆਂ ਨੂੰ ਸੂਬੇ ਵਿੱਚ ਹੀ ਕਰਨਾ ਚਾਹੀਦਾ ਹੈ ਕਾਰੋਬਾਰ: ਇਸੇ ਤੋਂ ਅੱਗੇ ਸਪੀਕਰ ਸੰਧਵਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਅਤੇ ਡੀਜੀਪੀ ਉਨ੍ਹਾਂ ਨੂੰ ਸਮੇਂ-ਸਮੇਂ 'ਤੇ ਦੱਸਦੇ ਹਨ ਕਿ ਪੰਜਾਬ ਦੇ ਹਾਲਾਤ ਤੇਜ਼ੀ ਨਾਲ ਸੁਧਰ ਰਹੇ ਹਨ। ਜਿਸ ਕਾਰਨ ਪੰਜਾਬ ਵਿੱਚ ਲੋਕ ਕਾਰੋਬਾਰ ਵਧਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਪਾਰੀਆਂ ਨੂੰ ਸੂਬੇ ਵਿੱਚ ਹੀ ਕਾਰੋਬਾਰ ਕਰਨਾ ਚਾਹੀਦਾ ਹੈ।
ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਣੀ ਨਾਜ਼ੁਕ: ਪੰਜਾਬ 'ਚ 'ਆਪ' ਦੀ ਸਰਕਾਰ ਬਣਨ ਤੋਂ ਬਾਅਦ ਮਈ 'ਚ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਕਤਲ ਅਤੇ ਹਾਲ ਹੀ ਦੇ ਦਿਨਾਂ 'ਚ ਹਿੰਦੂ ਨੇਤਾ ਸੁਧੀਰ ਸੂਰੀ ਅਤੇ ਡੇਰਾ ਸਮਰਥਕ ਪ੍ਰਦੀਪ ਕੁਮਾਰ ਦਾ ਕਤਲ ਹੋਇਆ ਹੈ। ਜਿਸ ਕਾਰਨ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਨਾਜ਼ੁਕ ਬਣੀ ਹੋਈ ਹੈ। ਪਰ ਸਪਿਕਰ ਸੰਧਵਾ ਨੇ ਉਪਰੋਕਤ ਸਾਰੀਆਂ ਘਟਨਾਵਾਂ ਨਾਲ ਸਬੰਧਿਤ ਸਵਾਲ ਦਾ ਜਵਾਬ ਦੇਣ ਦੀ ਬਜਾਏ ਸਾਰਾ ਦੋਸ਼ ਪਿਛਲੀਆਂ ਸਰਕਾਰਾਂ 'ਤੇ ਮੜ੍ਹਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ 'ਚ ਵੱਡੀਆਂ ਘਟਨਾਵਾਂ ਵਾਪਰੀਆਂ ਹਨ।
ਇਹ ਵੀ ਪੜ੍ਹੋ: ਸਿੱਧੂ ਦੇ ਪਿਤਾ ਦੀ ਪੰਜਾਬ ਸਰਕਾਰ ਨੂੰ ਅਪੀਲ, 'ਸਮਾਂ ਰਹਿੰਦੇ ਪੰਜਾਬ ਨੂੰ ਬਚਾ ਲਓ'