ਬਠਿੰਡਾ: ਪਿਛਲੇ ਕਰੀਬ ਇੱਕ ਮਹੀਨੇ ਤੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਸਫਾਈ ਸੇਵਕਾਂ ਵੱਲੋਂ ਅੱਜ ਬੱਸ ਸਟੈਂਡ ਵਿੱਚ ਟ੍ਰੈਫਿਕ ਜਾਮ ਕਰ ਰੋਸ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦੇ ਪੁਤਲੇ ਫੁਕ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਪ੍ਰਦਰਸ਼ਨਕਾਰੀਆਂ ਨੇ ਕਿਹਾ, ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਹੱਕੀ ਮੰਗਾਂ ਸੰਬੰਧੀ ਕੋਈ ਵੀ ਫ਼ੈਸਲਾ ਨਹੀਂ ਲਿਆ ਜਾ ਰਿਹਾ। ਜਿਸ ਕਾਰਨ ਮਜ਼ਬੂਰਨ ਉਨ੍ਹਾਂ ਨੂੰ ਅੱਜ ਸੜਕਾਂ ‘ਤੇ ਉਤਰਨਾ ਪਿਆ ਹੈ। ਉਨ੍ਹਾਂ ਕਿਹਾ ਵੀ ਆਉਂਦੇ ਦਿਨਾਂ ਵਿੱਚ ਜੇਕਰ ਉਨ੍ਹਾਂ ਦੀਆਂ ਹੱਕੀ ਮੰਗਾਂ ਨਾ ਮੰਨੀਆਂ ਗਈਆਂ, ਤਾਂ ਉਹ ਸੰਘਰਸ਼ ਹੋਰ ਤੇਜ਼ ਕਰਨਗੇ ।
ਸਫਾਈ ਸੇਵਕਾਂ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੰਤਾਵਨੀ ਦਿੰਦਿਆ ਕਿਹਾ, ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਜਲਦ ਪੂਰੀਆਂ ਨਹੀਂ ਕੀਤੀਆਂ ਗਈਆਂ, ਤਾਂ ਉਹ ਪਟਿਆਲਾ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦਾ ਘਿਰਾਓ ਕਰਨਗੇ।
ਪ੍ਰਦਰਸ਼ਨਕਾਰੀਆਂ ਨੇ ਕਿਹਾ, ਕਿ ਪੰਜਾਬ ਸਰਕਾਰ ਵੱਲੋਂ ਨਵੀਆਂ ਅਸਾਮੀਆਂ ਜ਼ਰੂਰ ਕੱਢੀਆਂ ਜਾ ਰਹੀਆਂ ਹਨ, ਪਰ ਠੇਕਾ ਮੁਲਾਜ਼ਮਾਂ ਨੂੰ ਇਨ੍ਹਾਂ ਵਿੱਚ ਭਰਤੀ ਨਹੀਂ ਕੀਤਾ ਜਾ ਰਿਹਾ, ਜਿਸ ਕਾਰਨ ਮਜ਼ਬੂਰਨ ਅੱਜ ਉਨ੍ਹਾਂ ਨੂੰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰਨਾ ਪੈ ਰਿਹਾ ਹੈ।
ਸਫਾਈ ਕਰਮਚਾਰੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਾਅਦਾ ਖ਼ਿਲਾਫ਼ੀ ਦੇ ਇਲਜ਼ਾਮ ਲਾਏ ਹਨ। ਉਨ੍ਹਾਂ ਨੇ ਕਿਹਾ, ਕਿ ਮੁੱਖ ਮੰਤਰੀ ਕੈਪਨਟ ਅਮਰਿੰਦਰ ਸਿੰਘ ਨੇ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਉਨ੍ਹਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ। ਪਰ ਸੱਤਾ ਵਿੱਚ ਆਉਣ ਕਾਰਨ ਸਾਢੇ 4 ਸਾਲਾਂ ਦਾ ਸਮਾਂ ਬੀਤਣ ਤੋਂ ਬਾਅਦ ਵੀ ਆਪਣਾ ਵਾਅਦਾ ਪੂਰਾ ਨਹੀਂ ਕਰ ਪਾਏ।
ਇਹ ਵੀ ਪੜ੍ਹੋ:ਸਫ਼ਾਈ ਕਰਮਚਾਰੀਆਂ ਦਾ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ