ਬਠਿੰਡਾ: ਜ਼ਿਲ੍ਹੇ ਵਿੱਚ ਆਵਾਰਾ ਪਸ਼ੂਆਂ ਦੀ ਦਹਿਸ਼ਤ (The terror of stray animals in Bathinda) ਇਸ ਕਦਰ ਹੈ ਕਿ ਇਹ ਕਿਸੇ ਵੀ ਮਕਾਨ ਦੁਕਾਨ ਅਤੇ ਥਾਣੇ ਅੰਦਰ ਵੜ ਜਾਂਦੇ ਹਨ। ਨਗਰ ਨਿਗਮ ਦੇ ਐਸ ਈ ਸੁਨੀਲ ਗੁਪਤਾ ਦਾ ਕਹਿਣਾ ਹੈ ਕਿ ਨਗਰ ਨਿਗਮ ਵੱਲੋਂ ਰੋਜਾਨਾਂ ਬਠਿੰਡਾ ਜ਼ਿਲ੍ਹੇ ਦੀਆਂ ਗਊਸ਼ਾਲਾਵਾਂ ਨੂੰ 32 ਤੋਂ 35 ਰੁਪਏ ਪ੍ਰਤੀ ਜਾਨਵਰ ਦੀ ਖਰਾਕ ਦੇ ਹਿਸਾਬ ਨਾਲ ਪੈਸੇ ਦਿੱਤੇ ਜਾ ਰਹੇ ਹਨ ਪਰ ਪਸ਼ੂਆਂ ਦੀ ਗਿਣਤੀ ਜ਼ਿਆਦਾ ਹੋਣ ਕਾਰਨ ਅਤੇ ਗਊਸ਼ਾਲਾਵਾਂ ਵਿਚ ਇਨ੍ਹਾਂ ਪਸ਼ੂਆਂ ਨੂੰ ਰੱਖਣ ਲਈ ਜਗ੍ਹਾ ਨਾ ਹੋਣ ਕਾਰਨ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ।
ਪਸ਼ੂਆਂ ਦੀ ਗਿਣਤੀ ਜ਼ਿਆਦਾ: ਉਨ੍ਹਾਂ ਕਿਹਾ ਕਿ ਨਗਰ ਨਿਗਮ ਨੂੰ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਵੱਖ-ਵੱਖ ਅਦਾਰਿਆਂ ਤੋਂ ਬਹੁਤ ਵੱਡੀ ਗਿਣਤੀ ਵਿੱਚ ਮਿਲ ਰਿਹਾ ਹੈ, ਪਰ ਅਵਾਰਾ ਪਸ਼ੂਆਂ ਦੀ ਗਿਣਤੀ ਜ਼ਿਆਦਾ ਹੋਣ ਕਾਰਨ ਇਹ ਆਮ ਤੌਰ ਤੇ ਬਾਜ਼ਾਰਾਂ ਅਤੇ ਗਲੀਆਂ ਵਿੱਚ ਘੁੰਮਦੇ ਦੇਖੇ ਜਾ ਰਹੇ ਹਨ, ਪਰ ਜਦੋਂ ਵੀ ਉਨ੍ਹਾਂ ਨੂੰ ਕਿਸੇ ਗਊਸ਼ਾਲਾ ਵਿਚ ਜਗ੍ਹਾ ਮਿਲਦੀ ਹੈ ਤਾਂ ਇਹ ਆਵਾਰਾ ਪਸ਼ੂਆਂ ਨੂੰ ਓਥੇ ਭੇਜ ਦਿੰਦੇ ਹਨ। ਉਨ੍ਹਾਂ ਕਿਹਾ ਕਿ ਗਊਸ਼ਾਲਾਵਾਂ ਬਣਾਉਣ ਲਈ ਵੱਡੀ ਪੱਧਰ ਉੱਪਰ ਫੰਡਾਂ (Need of funds to build cow sheds) ਦੀ ਲੋੜ ਹੁੰਦੀ ਹੈ ਅਤੇ ਇਸ ਲਈ ਕਮਰਸ਼ੀਅਲ ਜਗਾ ਮਹਿੰਗੀ ਹੋਣ ਕਾਰਨ ਗਊਸ਼ਾਲਾਵਾਂ ਨਹੀਂ ਬਣਾਈਆਂ ਜਾ ਰਹੀਆਂ ਪਰ ਉਹਦੇ ਦਿਲ ਵਿੱਚ ਇਸ ਮਸਲੇ ਨੂੰ ਲੈ ਕੇ ਕੋਈ ਨਾ ਕੋਈ ਹੱਲ ਜ਼ਰੂਰ ਕੱਢਿਆ ਜਾਵੇਗਾ।
ਇਹ ਵੀ ਪੜ੍ਹੋ: ਪੁਲਿਸ ਦੀ ਲਾਪਰਵਾਹੀ ਕਾਰਣ ਫਰਾਰ ਹੋਇਆ ਲਾਰੈਂਸ ਗੈਂਗ ਦਾ ਗੁਰਗਾ,ਜੇਲ੍ਹ ਤੋਂ ਪੇਸ਼ੀ ਲਈ ਕੋਰਟ ਲੈਕੇ ਆਈ ਸੀ ਪੁਲਿਸ
ਮੇਅਰ ਮੀਡੀਆ ਉੱਤੇ ਭੜਕ ਗਏ: ਦੂਜੇ ਪਾਸੇ ਨਗਰ ਨਿਗਮ ਦੇ ਸੀਨੀਅਰ ਡਿਪਟੀ (Senior Deputy Mayor of Municipal Corporation) ਮੇਅਰ ਨਾਲ ਅਵਾਰਾ ਪਸ਼ੂਆਂ ਦੇ ਮਾਮਲੇ ਵਿਚ ਪੁੱਛਿਆ ਤਾਂ ਸੀਨੀਅਰ ਡਿਪਟੀ ਮੇਅਰ ਮੀਡੀਆ ਦੇ ਉੱਤੇ ਹੀ ਭੜਕ ਗਏ ਅਤੇ ਉਨ੍ਹਾਂ ਨੂੰ ਆਖਣ ਲੱਗੇ ਕਿ ਤੁਸੀਂ ਆਪਣੇ ਘਰਾਂ ਵਿੱਚ ਆਵਾਰਾ ਪਸ਼ੂ ਲੈ ਜਾਓ। ਉਨ੍ਹਾਂ ਇਹ ਵੀ ਆਖ ਦਿੱਤਾ ਕਿ ਗਊਸ਼ਾਲਾ ਫੁੱਲ ਹਨ ਓਥੇ ਹੋਰ ਆਵਾਰਾ ਪਸ਼ੂ ਲਈ ਜਗਾ ਨਹੀਂ ਹੈ ਅਸੀਂ ਕੀ ਕਰੀਏ।
ਭਾਜਪਾ ਆਗੂ ਨੇ ਕੀਤੀ ਨਿਖੇਧੀ: ਸ਼ਹਿਰ ਵਿੱਚ ਘੁੰਮ ਰਹੀਆਂ ਗਾਵਾਂ ਨੂੰ ਲੈ ਕੇ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਸ਼ੋਕ ਕੁਮਾਰ ਵੱਲੋਂ ਦਿੱਤੇ ਗਏ ਬਿਆਨ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦੇ ਹੋਏ ਭਾਜਪਾ ਦੇ ਸੂਬਾ ਸਕੱਤਰ ਸੁਖਪਾਲ ਸਿੰਘ ਸਰਾਂ ਨੇ ਕਿਹਾ ਕਿ ਇਸ ਤਰ੍ਹਾਂ ਦਾ ਬਿਆਨ ਹੈ ਵਿਅਕਤੀ ਵੱਲੋਂ ਦਿੱਤਾ ਜਾਣਾ ਬਹੁਤ ਹੀ ਮੰਦਭਾਗਾ ਹੈ ਅਤੇ ਉਹ ਇਸ ਸਬੰਧੀ ਪ੍ਰਸ਼ਾਸਨ ਨੂੰ ਸ਼ਿਕਾਇਤ ਵੀ ਕਰਨਗੇ, ਕਿਉਂਕਿ ਇਸ ਨਾਲ ਹਿੰਦੂਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਅਤੇ ਅਜਿਹੀ ਬਿਆਨਬਾਜੀ ਕਰਨ ਤੇ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਨੂੰ ਮਾਫ਼ੀ ਮੰਗਣੀ ਚਾਹੀਦੀ ਹੈ।