ਬਠਿੰਡਾ: ਦੀਵਾਲੀ ਦਾ ਤਿਉਹਾਰ ਜਿੱਥੇ ਪੂਰੇ ਦੇਸ਼ ਵਿਚ ਧੂਮਧਾਮ ਨਾਲ ਮਨਾਇਆ ਜਾਂਦਾ ਹੈ, ਉੱਥੇ ਹੀ ਇਸ ਦਿਨ ਲੋਕਾਂ ਵੱਲੋਂ ਜਿੱਥੇ ਆਪਣੇ ਘਰ ਵਿੱਚ ਦੀਪਮਾਲਾ ਕੀਤੀ ਜਾਂਦੀ ਹੈ। ਉਥੇ ਹੀ ਆਤਿਸ਼ਬਾਜ਼ੀ ਅਤੇ ਪਟਾਕੇ ਚਲਾ ਕੇ ਲੋਕ ਇਸ ਤਿਉਹਾਰ ਨੂੰ ਮਨਾਉਂਦੇ ਹਨ। ਪਰ ਬਠਿੰਡਾ ਜ਼ਿਲ੍ਹੇ ਦੇ ਕਰੀਬ ਅੱਧੀ ਦਰਜਨ ਅਜਿਹੇ ਪਿੰਡ ਹਨ, ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦੀਵਾਲੀ ਮੌਕੇ ਆਤਿਸ਼ਬਾਜ਼ੀ ਅਤੇ ਪਟਾਕੇ ਚਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਂਦੀ।Diwali is not celebrated in villages of Bathinda
ਇਸ ਦੌਰਾਨ ਹੀ ਗੱਲਬਾਤ ਕਰਦਿਆ ਬਠਿੰਡਾ ਦੇ ਪਿੰਡ ਫੂਸ ਮੰਡੀ ਦੇ ਵਸਨੀਕਾਂ ਦਾ ਕਹਿਣਾ ਹੈ ਕਿ ਕਰੀਬ ਚਾਰ ਦਹਾਕੇ ਪਹਿਲਾਂ ਉਨ੍ਹਾਂ ਦੇ ਨੇੜੇ ਫ਼ੌਜੀ ਛਾਉਣੀ ਬਣੀ ਸੀ ਅਤੇ ਕੁਝ ਸਮੇਂ ਬਾਅਦ ਹੀ ਪਿੰਡ ਦੇ ਦੂਸਰੇ ਪਾਸੇ ਤੇਲ ਭੰਡਾਰ ਤੇਲ ਕੰਪਨੀਆਂ ਵੱਲੋਂ ਬਣਾਏ ਗਏ। ਜਿਸ ਕਾਰਨ ਪ੍ਰਸ਼ਾਸਨ ਵੱਲੋਂ ਦੀਵਾਲੀ ਮੌਕੇ ਆਤਿਸ਼ਬਾਜ਼ੀ ਕਰਨ ਤੇ ਪਟਾਕੇ ਚਲਾਉਣ ਦੀ ਸਖ਼ਤ ਮਨਾਹੀ ਕੀਤੀ ਜਾਂਦੀ ਹੈ।
ਉਨ੍ਹਾਂ ਕਿਹਾ ਕਿ ਫ਼ੌਜੀ ਛਾਉਣੀ ਵੱਲੋਂ ਇਸ ਸਬੰਧੀ ਬਕਾਇਦਾ ਪੁਲਿਸ ਪ੍ਰਸ਼ਾਸਨ ਰਾਹੀਂ ਇਨ੍ਹਾਂ ਪਿੰਡਾਂ ਦੇ ਵਿੱਚ ਅਨਾਊਂਸਮੈਂਟ ਕਰਵਾਈ ਜਾਂਦੀ ਹੈ ਕਿ ਆਤਿਸ਼ਬਾਜ਼ੀ ਅਤੇ ਪਟਾਕੇ ਨਾ ਚਲਾਏ ਜਾਣ, ਕਿਉਂਕਿ ਛਾਉਣੀ ਵਿੱਚ ਬਾਰੂਦ ਆਦਿ ਪਿਆ ਹੁੰਦਾ ਹੈ ਅਤੇ ਤੇਲ ਦੀਪੂ ਵਿੱਚ ਵੀ ਤੇਲ ਨੂੰ ਅੱਗ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਜਿਸ ਕਾਰਨ ਉਨ੍ਹਾਂ ਦੇ ਛੋਟੇ-ਛੋਟੇ ਬੱਚੇ ਆਪਣੇ ਰਿਸ਼ਤੇਦਾਰਾਂ ਕੋਲ ਦੀਵਾਲੀ ਮਨਾਉਣ ਜਾਂਦੇ ਹਨ ਜਾਂ ਫਿਰ ਉਨ੍ਹਾਂ ਨੂੰ ਘਰ ਦੇ ਅੰਦਰ ਹੀ ਛੋਟੇ ਪਟਾਕੇ ਲਾ ਲਿਆ ਕਿ ਵਰ੍ਹਾਉਣਾ ਪੈਂਦਾ ਹੈ।
ਇਸ ਦੌਰਾਨ ਅੱਗ ਪਿੰਡ ਵਾਸੀਆਂ ਨੇ ਦੱਸਿਆ ਕਿ ਫ਼ੌਜੀ ਛਾਉਣੀ ਵਿੱਚੋਂ ਕਈ ਵਾਰ ਬਾਰੂਦ ਦਾ ਪ੍ਰਯੋਗ ਕਰਦੇ ਹੋਏ ਟੁਕੜੇ ਉਨ੍ਹਾਂ ਦੇ ਪਿੰਡ ਵਿੱਚ ਆ ਡਿੱਗਦੇ ਹਨ। ਉਨ੍ਹਾਂ ਨੂੰ ਆਪਣੇ ਖੇਤਾਂ ਵਿਚ ਪਾਣੀ ਲਗਾਉਣ ਸਮੇਂ ਵੀ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਕਿਉਂਕਿ ਫੌਜੀ ਜਵਾਨਾਂ ਵੱਲੋਂ ਲਗਾਤਾਰ ਉਨ੍ਹਾਂ ਨੂੰ ਤੰਗ ਪ੍ਰੇਸ਼ਾਨ ਕੀਤਾ ਜਾਂਦਾ ਹੈ ਅਤੇ ਫੌਜੀ ਛਾਉਣੀ ਦੇ ਨੇੜੇ ਉਨ੍ਹਾਂ ਦੇ ਖੇਤਾਂ ਵਿੱਚ ਕੰਮ ਕਰਨ ਸਮੇਂ ਵੀ ਟੋਕਾ ਟਾਕੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਵੱਲੋਂ ਕਈ ਵਾਰ ਜ਼ਿਲ੍ਹਾ ਪ੍ਰਸ਼ਾਸਨ ਤੱਕ ਪਹੁੰਚ ਕੀਤੀ ਸੀ, ਪਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਗਈ। ਜਿਸ ਕਾਰਨ ਉਨ੍ਹਾਂ ਦੇ ਬੱਚੇ ਪਿਛਲੇ ਕਈ ਦਹਾਕਿਆਂ ਤੋਂ ਆਪਣੇ ਰਿਸ਼ਤੇਦਾਰਾਂ ਦੇ ਘਰ ਦੀਵਾਲੀ ਮਨਾਉਣ ਲਈ ਮਜ਼ਬੂਰ ਹਨ।
ਇਹ ਵੀ ਪੜੋ:- CM ਮਾਨ ਨੇ ਪੰਜਾਬ ਯੂਨੀਵਰਸਿਟੀ ਦੀ ਨਵੀਂ ਚੁਣੀ ਗਈ ਟੀਮ ਨੂੰ ਦਿੱਤੀ ਵਧਾਈ