ਬਠਿੰਡਾ: ਡਿਪੂ ਹੋਲਡਰਾਂ (Depot Holder) ਦੇ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ (Slogans against the Punjab government) ਕੀਤੀ ਗਈ ਹੈ। ਇਸ ਮੌਕੇ ਇਨ੍ਹਾਂ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਕੱਲ੍ਹ ਅਮਰਪੁਰਾ ਬਸਤੀ ਵਿੱਚ ਡਿਪੂ ਹੋਲਡਰ (Depot Holder in Amarpura Basti) ਕਣਕ ਵੰਡ ਰਿਹਾ ਸੀ, ਤਾਂ ਉੱਥੇ ਹੀ ਕੁਝ ਬੰਦਿਆਂ ਦੇ ਵੱਲੋਂ ਡਿਪੂ ਹੋਲਡਰ ਨਾਲ ਧੱਕਾ ਮੁੱਕੀ ਕੀਤੀ ਗਈ। ਜਿਸ ਦੇ ਵਿਰੋਧ ਵਿੱਚ ਇਹ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਸ ਮੌਕੇ ਡਿਪੂ ਹੋਲਡਰਾਂ ਦੇ ਪ੍ਰਧਾਨ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ (Punjab government) ਵੱਲੋਂ ਮੁੱਲਾਂ ਦੇ ਵਿੱਚ ਕਮੇਟੀ ਬਣਾਈ ਗਈ ਹੈ, ਉਸ ਦੇ ਵਿਜੇ ਪ੍ਰਧਾਨ ਦੇ ਉੱਤੇ ਬਲੈਕ ਮਿਲੀ ਦੇ ਇਲਜ਼ਾਮ ਲਾਏ ਗਏ ਹਨ। ਉਸ ਦੇ ਰੋਸ ਵਜੋਂ ਵੀ ਡਿੱਪੂ ਹੋਲਡਰ ਹੜਤਾਲ ‘ਤੇ ਚਲੇ ਗਏ ਹਨ।
ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਅਸੀਂ ਐੱਸ.ਐੱਸ.ਪੀ. ਅਤੇ ਡੀ.ਸੀ. ਨੂੰ ਮੰਗ ਪੱਤਰ (SSP and DC Demand letter to) ਦੇਣ ਜਾ ਰਹੇ ਹਾਂ, ਤਾਂ ਕਿ ਸਾਨੂੰ ਇਸ ਗੱਲ ਦਾ ਇਨਸਾਫ਼ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸਮਾਂ ਸਾਨੂੰ ਇਸ ਦਾ ਇਨਸਾਫ਼ ਨਹੀਂ ਮਿਲਦਾ, ਉਸ ਸਮੇਂ ਤੱਕ ਅਸੀਂ ਹੜਤਾਲ ‘ਤੇ ਹੀ ਰਹਾਂਗੇ। ਉਨ੍ਹਾਂ ਕਿਹਾ ਕਿ ਅਸੀਂ ਹੜਤਾਲ ਦੌਰਾਨ ਕਿਸੇ ਨੂੰ ਕੋਈ ਕਣਕ ਨਹੀਂ ਵੰਡਾਂਗੇ।
ਇਸ ਮੌਕੇ ਇਨ੍ਹਾਂ ਡਿਪੂ ਹੋਲਡਰਾਂ ਨੇ ਪੰਜਾਬ ਸਰਕਾਰ (Punjab government) ਤੋਂ ਇਨਸਾਫ਼ ਦੀ ਮੰਗ ਕੀਤੀ ਹੈ ਅਤੇ ਨਾਲ ਹੀ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਅੰਦਰ ਜੋ ਡਿਪੂ ਹੋਲਡਰਾਂ ਦੀਆਂ ਮੰਗਾਂ ਪਿਛਲੇ ਲੰਬੇ ਸਮੇਂ ਤੋਂ ਅਧੂਰੀਆਂ ਹਨ ਉਨ੍ਹਾਂ ਵੱਲ ਜਰੂਰ ਧਿਆਨ ਦਿੱਤਾ ਜਾਵੇ।
ਇਹ ਵੀ ਪੜ੍ਹੋ: ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਲੁਟੇਰੇ ਕਾਬੂ, ਦੇਖੋ ਵੀਡੀਓ...