ETV Bharat / state

Strike of PRTC Workers: ਬਠਿੰਡਾ 'ਚ ਪੀਆਰਟੀਸੀ ਅਤੇ ਪਨ ਬੱਸ ਦੇ ਕੱਚੇ ਕਾਮਿਆਂ ਦੀ ਹੜਤਾਲ, ਸੰਘਰਸ਼ ਦੀ ਦਿੱਤੀ ਚੇਤਾਵਨੀ

ਬਠਿੰਡਾ ਵਿੱਚ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨੇ ਆਪਣੀਆਂ ਹੱਕੀ ਮੰਗਾਂ ਲਈ ਹੜਤਾਲ ਕੀਤੀ ਹੈ। ਇਸ ਨਾਲ ਬੱਸ ਸੇਵਾ ਪ੍ਰਭਾਵਿਤ ਹੋ ਰਹੀ ਹੈ। ਮੁਲਾਜਮਾਂ ਨੇ ਸੰਘਰਸ਼ ਦੀ ਚੇਤਾਵਨੀ ਦਿੱਤੀ ਹੈ।

Strike of raw workers of PRTC and Pan Bus in Bathinda
Strike of PRTC Workers : ਬਠਿੰਡਾ 'ਚ ਪੀਆਰਟੀਸੀ ਅਤੇ ਪਨ ਬੱਸ ਦੇ ਕੱਚੇ ਕਾਮਿਆਂ ਦੀ ਹੜਤਾਲ, ਸੰਘਰਸ਼ ਦੀ ਦਿੱਤੀ ਚੇਤਾਵਨੀ
author img

By ETV Bharat Punjabi Team

Published : Sep 20, 2023, 4:09 PM IST

ਪੀਆਰਟੀਸੀ ਯੂਨੀਆਨ ਦੇ ਆਗੂ ਜਾਣਕਾਰੀ ਦਿੰਦੇ ਹੋਏ।

ਬਠਿੰਡਾ : ਬਠਿੰਡਾ ਪੀਆਰਟੀਸੀ ਅਤੇ ਪਨ ਬੱਸ ਦੇ ਕੱਚੇ ਕਾਮਿਆਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ (Strike of PRTC Workers) ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਿਕ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਹਾਕੀ ਮੰਗਾਂ ਲਈ ਇਹ ਕਾਮੇ ਸੰਘਰਸ਼ ਕਰ ਰਹੇ ਹਨ। ਪੰਜਾਬ ਦੇ 24 ਦੇ 24 ਡਿਪੂ ਬੰਦ ਕਰ ਦਿਤੇ ਗਏ ਹਨ, ਜਿਸ ਕਾਰਨ ਪੰਜਾਬ ਵਿੱਚ ਸਰਕਾਰੀ ਬੱਸ ਸੇਵਾ ਬੁਰੀ ਤਰਾਂ ਪ੍ਰਭਾਵਿਤ ਹੋ ਗਈ ਹੈ। ਬਠਿੰਡਾ ਵਿਖੇ ਪੀਆਰਟੀਸੀ ਅਤੇ ਪਨ ਬੱਸ ਦੇ ਕੱਚੇ ਕਾਮਿਆਂ ਵੱਲੋਂ ਜ਼ੋਰਦਾਰ ਪ੍ਰਦਰਸ਼ਨ ਕਰਦੇ ਹੋਏ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਉਨ੍ਹਾਂ ਨੂੰ ਸਮਾਂ ਦੇ ਕੇ ਬੈਠਕ ਨਹੀਂ ਕੀਤੀ ਜਾ ਰਹੀ, ਜਿਸ ਕਾਰਨ ਉਨ੍ਹਾਂ ਦੀਆਂ ਹੱਕੀ ਮੰਗਾਂ ਪਿਛਲੇ ਲੰਮੇ ਸਮੇਂ ਤੋਂ ਲਟਕ ਰਹੀਆਂ ਹਨ।

ਉਹਨਾਂ ਵੱਲੋਂ ਪਹਿਲਾਂ ਵੀ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਸੀ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਵੱਲ ਜਲਦ ਤੋਂ ਜਲਦ ਧਿਆਨ ਦਿੱਤਾ ਜਾਵੇ ਨਹੀਂ ਉਹ ਤਿੱਖਾ ਸੰਘਰਸ਼ ਕਰਨਗੇ ਪਰ ਸਰਕਾਰ ਵੱਲੋਂ ਉਹਨਾਂ ਨੂੰ ਅਣਗੌਲਿਆਂ ਕੀਤਾ ਗਿਆ। ਇਸ ਕਾਰਨ ਅੱਜ ਉਨ੍ਹਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ ਕੀਤੀ ਗਈ ਹੈ। ਪ੍ਰਧਾਨ ਕੁਲਵੰਤ ਸਿੰਘ ਦਾ ਕਹਿਣਾ ਹੈ ਕਿ ਉਹ ਆਪਣੀਆਂ ਹੱਕੀ ਮੰਗਾਂ ਲਈ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ।

ਉਨ੍ਹਾਂ ਕਿਹਾ ਕਿ ਸਾਡੀ ਮਹੱਤਵਪੂਰਨ ਮੰਗ ਨਵੀਂ ਭਰਤੀ ਨੂੰ ਲੈ ਕੇ ਹੈ। ਉਨ੍ਹਾਂ ਨੂੰ ਘੱਟੋ ਘੱਟ 35 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲਣੀ ਚਾਹੀਦੀ ਹੈ। ਇਸ ਤੋਂ ਇਲਾਵਾ ਜਿਹੜੇ ਕਰਮਚਾਰੀ ਕੱਢੇ ਗਏ ਹਨ, ਉਨ੍ਹਾਂ ਦੇ ਕੇਸਾਂ ਨੂੰ ਮੁੜ ਵਿਚਾਰਿਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਉਹਨਾਂ ਦੀਆਂ ਇਹਨਾਂ ਮੰਗਾਂ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਮਜਬੂਰਨ ਉਹ ਅਣਮਿੱਥੇ ਸਮੇਂ ਲਈ ਪੰਜਾਬ ਭਰ ਵਿੱਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰ ਰਹੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.