ਬਠਿੰਡਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਝੂਠੀਆਂ ਸੁੰਹਾਂ ਖਾ ਕੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਇਸ ਗੱਲ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਅੱਜ ਕੈਪਟਨ ਸਰਕਾਰ ਤੋਂ ਦੁਖੀ ਹਨ ਅਤੇ ਇਸ ਕਰਕੇ ਹੁਣ ਬਦਲਾਅ ਚਾਹੁੰਦੇ ਹਨ। ਸੁਖਬੀਰ ਬਾਦਲ ਨੇ ਕਿਹਾ ਕਿ ਦਿੱਲੀ ਦੇ ਨਤੀਜੇ ਆਉਣੇ ਹਾਲੇ ਬਾਕੀ ਹਨ, ਐਗਜ਼ਿਟ ਪੋਲ ਹਮੇਸ਼ਾ ਸੱਚ ਨਹੀਂ ਹੁੰਦੇ।
ਪੰਜਾਬ ਵਿੱਚ ਮਹਿੰਗੀ ਬਿਜਲੀ ਦੇ ਸਵਾਲ ਬਾਰੇ ਸੁਖਬੀਰ ਬਾਦਲ ਨੇ ਕਿਹਾ ਕਿ ਉਨ੍ਹਾਂ ਦੇ ਸਮੇਂ ਇਕਰਾਰਨਾਮਾ ਪ੍ਰਾਈਵੇਟ ਥਰਮਲ ਪਲਾਂਟ ਦੇ ਨਾਲ ਨਹੀਂ ਹੋਇਆ ਜਦਕਿ ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦੇ ਵੇਲੇ ਇਸ ਤਰ੍ਹਾਂ ਦਾ ਇਕਰਾਰਨਾਮਾ ਕੀਤਾ ਗਿਆ ਸੀ।
ਅਕਾਲੀ-ਬੀਜੇਪੀ ਫ਼ੁੱਟ ਬਾਰੇ ਬੋਲਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦੂਸਰੀਆਂ ਪਾਰਟੀਆਂ ਗੱਲਾਂ ਉਡਾ ਰਹੀਆਂ ਹਨ। ਅਕਾਲੀ ਦਲ ਨੇ ਦਿੱਲੀ ਦੇ ਵਿੱਚ ਭਾਰਤੀ ਜਨਤਾ ਪਾਰਟੀ ਦੇ ਨਾਲ ਵਿਧਾਨ ਸਭਾ ਚੋਣਾਂ ਵਿੱਚ ਪੂਰਾ ਸਾਥ ਦਿੱਤਾ ਅਤੇ ਅੱਗੇ ਵੀ ਦੇਵੇਗੀ।
ਇਹ ਵੀ ਪੜ੍ਹੋ : ਬਠਿੰਡਾ ਜੇਲ੍ਹ 'ਚ ਇੱਕ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
ਤੁਹਾਨੂੰ ਦੱਸ ਦਈਏ ਕਿ ਸੁਖਬੀਰ ਬਾਦਲ ਐਤਵਾਰ ਨੂੰ ਬਠਿੰਡਾ ਜ਼ਿਲ੍ਹਾ ਦੇ ਪਿੰਡ ਕੋਟ ਸ਼ਮੀਰ ਵਿਖੇ ਅਕਾਲੀ ਨੇਤਾ ਸੁਖਦੇਵ ਸਿੰਘ ਚਹਿਲ ਦੇ ਪਿਤਾ ਹਰਨੇਕ ਸਿੰਘ ਦੀ ਬਰਸੀ ਮੌਕੇ ਉੱਥੇ ਪੁੱਜੇ ਸਨ, ਇਸ ਦੌਰਾਨ ਇੱਕ ਖ਼ੂਨਦਾਨ ਕੈਂਪ ਵੀ ਲਾਇਆ ਗਿਆ।