ਬਠਿੰਡਾ : ਪੰਜਾਬ ਵਿੱਚ ਆਏ ਦਿਨ ਵਾਪਰ ਰਹੀਆਂ ਗੋਲੀ ਕਾਂਡ ਦੀਆਂ ਘਟਨਾਵਾਂ ਤੋਂ ਬਾਅਦ ਹੋ ਰਹੇ ਕਤਲਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪੰਜਾਬ ਵਿੱਚ ਵਿਗੜ ਰਹੀ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਵਿਰੋਧੀਆਂ ਵੱਲੋਂ ਲਗਾਤਾਰ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਉੱਤੇ ਸਵਾਲ ਚੁੱਕੇ ਜਾ ਰਹੇ ਹਨ। 29 ਅਕਤੂਬਰ ਨੂੰ ਬਠਿੰਡਾ ਦੇ ਮਾਰ ਰੋਡ ਉੱਤੇ ਦੇਰ ਸ਼ਾਮ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਵਪਾਰ ਮੰਡਲ ਦੇ ਪ੍ਰਧਾਨ ਹਰਜਿੰਦਰ ਸਿੰਘ ਮੇਲਾ ਦੇ ਘਰ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸੁਖਬੀਰ ਸਿੰਘ ਬਾਦਲ ਅਫਸੋਸ ਕਾਰਨ ਪਹੁੰਚੇ।
ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ : ਇਸ ਮੌਕੇ ਉਹਨਾਂ ਵੱਲੋਂ ਪਰਿਵਾਰ ਨਾਲ ਅਫਸੋਸ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ ਅਤੇ ਹਰ ਰੋਜ਼ ਗੋਲੀਆਂ ਚੱਲ ਰਹੀਆਂ ਹਨ ਅਤੇ ਲੋਕਾਂ ਦਾ ਕਤਲ ਹੋ ਰਿਹਾ ਹੈ। ਸੁਖਬੀਰ ਬਾਦਲ ਨੇ ਇਲਜਾਮ ਲਗਾਇਆ ਕਿ ਪੰਜਾਬ ਦੇ ਮੁੱਖ ਮੰਤਰੀ ਕੇਜਰੀਵਾਲ ਦੇ ਡਰਾਈਵਰ ਦੀ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਵੱਲੋਂ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਲੈ ਕੇ ਕੋਈ ਵੀ ਸਖਤ ਕਦਮ ਨਹੀਂ ਚੁੱਕੇ ਜਾ ਰਹੇ ਹਨ ਅਤੇ ਪੰਜਾਬ ਦੇ ਹਾਲਾਤ ਲਗਾਤਾਰ ਵਿਗੜਦੇ ਜਾ ਰਹੇ ਹਨ।
- stubble burning reduced: ਲੁਧਿਆਣਾ 'ਚ ਹੁਣ ਤੱਕ 421 ਪਰਾਲੀ ਸਾੜਨ ਦੇ ਸਾਹਮਣੇ ਆਏ ਮਾਮਲੇ, 'ਪਿਛਲੇ ਸਾਲ ਨਾਲੋਂ ਲਗਭਗ ਅੱਧੇ ਹੋਏ ਮਾਮਲੇ'
- Corporation Elections Amritsar: ਨਗਰ ਨਿਗਮ ਚੋਣ ਤੋਂ ਪਹਿਲਾਂ ਭੜਕੇ ਵਾਰਡ ਨੰਬਰ 66 ਦੇ ਵਾਸੀ, ਕਿਹਾ- ਜ਼ਰਾ ਇੱਧਰ ਵੀ ਦਿਓ ਧਿਆਨ ...
- Punjab Liquor Policy: ਪੰਜਾਬ ਪੁੱਜਿਆ ਦਿੱਲੀ ਸ਼ਰਾਬ ਘੁਟਾਲੇ ਦਾ ਸੇਕ, ਵਿਰੋਧੀਆਂ ਦੇ ਨਿਸ਼ਾਨੇ 'ਤੇ ਮਾਨ ਸਰਕਾਰ, ਦਿੱਲੀ ਤੋਂ ਬਾਅਦ ਕੀ ਹੁਣ ਪੰਜਾਬ ਦੀ ਵਾਰੀ !
ਉਹਨਾਂ ਕਿਹਾ ਕਿ ਪੰਜਾਬ ਲਗਾਤਾਰ ਵਿਗੜਦੀ ਅਮਨ ਅਤੇ ਕਾਨੂੰਨ ਦੀ ਸਥਿਤੀ ਕਾਰਨ ਵਪਾਰੀ ਵਰਗ ਡਰਿਆ ਹੋਇਆ ਹੈ ਅਤੇ ਉਹਨਾਂ ਵੱਲੋਂ ਪੰਜਾਬ ਵਿੱਚ ਵਪਾਰ ਕਰਨ ਤੋਂ ਕੰਨੀ ਕਤਰਾਈ ਜਾ ਰਹੀ ਹੈ। ਦੂਜੇ ਪਾਸੇ ਪੰਜਾਬ ਸਰਕਾਰ ਇਹਨਾਂ ਗੱਲਾਂ ਵੱਲ ਕੋਈ ਵੀ ਧਿਆਨ ਨਹੀਂ ਦੇ ਰਹੀ ਹੈ। ਪੰਜਾਬ ਦਾ ਮੁੱਖ ਮੰਤਰੀ ਦੂਜੇ ਸੂਬਿਆਂ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ ਅਤੇ ਪੰਜਾਬ ਦੀ ਸਰਕਾਰ ਗੈਂਗਸਟਰ ਚਲਾ ਰਹੇ ਹਨ। ਉਹਨਾਂ ਵੱਲੋਂ ਆਏ ਦਿਨ ਵਪਾਰੀਆਂ ਤੋਂ ਫਰੌਤੀਆਂ ਮੰਗੀਆਂ ਜਾ ਰਹੀਆਂ ਹਨ ਅਤੇ ਫਰੌਤੀ ਨਾ ਦੇਣ ਉੱਤੇ ਵਪਾਰੀਆਂ ਨੂੰ ਡਰਾਇਆ ਧਮਕਾਇਆ ਅਤੇ ਗੋਲੀਆਂ ਤੱਕ ਮਾਰੀਆਂ ਜਾ ਰਹੀਆਂ ਹਨ।