ਬਠਿੰਡਾ: ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਆਗੂਆਂ ਵੱਲੋਂ ਚੋਣ ਪ੍ਰਚਾਰ ਸ਼ੁਰੂ ਹੋ ਗਿਆ ਹੈ ਜਿਸ ਦੇ ਮੱਦੇਨਜ਼ਰ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੇ ਤਲਵੰਡੀ ਸਾਬੋ ਦੇ ਪਿੰਡਾਂ ਦਾ ਦੌਰਾ ਕੀਤਾ।
ਇਸ ਦੌਰਾਨ ਸੁਖਪਾਲ ਸਿੰਘ ਖਹਿਰਾ ਨੇ ਕਾਂਗਰਸ ਪਾਰਟੀ ਅਤੇ ਅਕਾਲੀ ਭਾਜਪਾ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ 'ਚ ਹੁਣ ਵੀ ਨਸ਼ਾ ਵਿਕ ਰਿਹਾ ਹੈ ਤੇ ਸਾਡੇ ਲਈ ਵੱਡੀ ਸ਼ਰਮ ਦੀ ਗੱਲ ਹੈ ਕਿ ਇੱਕ 14 ਸਾਲ ਦੀ ਨਾਬਾਲਗ਼ ਕੁੜੀ ਚਿੱਟੇ ਦੀ ਆਦੀ ਹੋ ਗਈ ਹੈ।
ਇਸ ਤੋਂ ਇਲਾਵਾ ਲੋਕ ਸਭਾ ਚੋਣ ਲੜਨ ਜਾ ਰਹੀ ਹਰਸਿਮਰਤ ਕੌਰ ਬਾਦਲ ਤੇ ਕਾਂਗਰਸ ਸਰਕਾਰ ਦੇ ਉੱਤੇ ਤੰਜ ਕਸਦਿਆਂ ਸੁਖਪਾਲ ਖਹਿਰਾ ਨੇ ਕਿਹਾ ਕਿ ਇਨ੍ਹਾਂ ਰਿਵਾਇਤੀ ਪਾਰਟੀਆਂ ਨੂੰ ਲੋਕ ਸਮਝ ਚੁੱਕੇ ਹਨ ਤੇ ਹੁਣ ਉਹ ਉਨ੍ਹਾਂ ਨੂੰ ਵੋਟ ਨਹੀਂ ਪਾਉਣਗੇ।