ਬਠਿੰਡਾ: ਜੰਮੂ-ਕਸ਼ਮੀਰ ਪੁਲਿਸ ਨੇ ਬਠਿੰਡਾ ਦੀ ਕੇਂਦਰੀ ਯੂਨੀਵਰਸਿਟੀ ਤੋਂ ਇੱਕ ਵਿਦਿਆਰਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਖ਼ਦਸ਼ੇ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਹੈ।
ਬਠਿੰਡਾ ਦੇ ਐੱਸਐੱਸਪੀ ਨਾਨਕ ਸਿੰਘ ਨੇ ਦੱਸਿਆ ਕਿ ਜੰਮੂ-ਕਸ਼ਮੀਰ ਤੋਂ ਆਈ ਪੁਲਿਸ ਨੇ ਬਠਿੰਡਾ ਦੀ ਕੇਂਦਰੀ ਯੂਨੀਵਰਸਿਟੀ ਤੋਂ ਹਿਲਾਲ ਅਹਿਮਦ ਨਾਂਅ ਦੇ ਵਿਦਿਆਰਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਸ ਨੂੰ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਖ਼ਦਸ਼ੇ ਦੇ ਚਲਦਿਆਂ ਗ੍ਰਿਫ਼ਤਾਰ ਕੀਤਾ ਹੈ।
ਫ਼ਿਲਹਾਲ ਪੁਲਿਸ ਇਸ ਵਿਦਿਆਰਥੀ ਬਾਰੇ ਕੋਈ ਢੁਕਵੀਂ ਜਾਣਕਾਰੀ ਨਹੀਂ ਦੇ ਸਕੀ ਹੈ ਅਤੇ ਨਾ ਹੀ ਯੂਨੀਵਰਸਿਟੀ ਪ੍ਰਸ਼ਾਸ਼ਨ ਇਸ ਬਾਬਾਤ ਦੱਸਣ ਲਈ ਖੁੱਲ੍ਹ ਕੇ ਸਾਹਮਣੇ ਆ ਰਿਹਾ ਹੈ।