ਬਠਿੰਡਾ: ਪੁਰਾਣੀ ਪੈਨਸ਼ਨ ਬਹਾਲੀ ਅਤੇ ਨਵੇਂ ਪੇ ਕਮਿਸ਼ਨ ਨੂੰ ਲੈ ਕੇ ਅੱਜ ਬਠਿੰਡਾ ਵਿੱਚ ਸਾਂਝੇ ਅਧਿਆਪਕ ਫਰੰਟ ਵੱਲੋਂ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਮਿੰਨੀ ਸੈਕਟਰੀਏਟ ਦੇ ਬਾਹਰ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕਰਦਿਆਂ ਦੋਸ਼ ਲਾਏ ਕਿ ਪੇ ਕਮੀਸ਼ਨ ਜੋ ਲਾਗੂ ਕੀਤਾ ਜਾ ਰਿਹਾ ਹੈ।
ਉਸ ਨਾਲ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਧਣ ਦੀ ਬਜਾਏ ਘਟ ਰਹੀਆਂ ਹਨ। ਜੋ ਕਿ ਸਰਾਸਰ ਨਾਇਨਸਾਫ਼ੀ ਹੈ।ਉਨ੍ਹਾਂ ਕਿਹਾ ਕਿ ਜਦੋਂ ਤੱਕ ਸਰਕਾਰ ਲਾਗੂ ਕੀਤੇ ਪੇ ਕਮਿਸ਼ਨ ਵਿੱਚ ਸੋਧ ਨਹੀਂ ਕਰਦੀ ਅਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਨਹੀਂ ਕਰਦੀ ਓਨਾ ਚਿਰ ਉਨ੍ਹਾਂ ਦਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ ਪ੍ਰਦਰਸ਼ਨਕਾਰੀਆਂ ਨੇ ਇਸ ਤੋਂ ਬਾਅਦ ਬਠਿੰਡਾ ਦੇ ਬੱਸ ਸਟੈਂਡ ਨੂੰ ਜਾਮ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਰਕਾਰ ਜਦੋਂ ਤੱਕ ਪੇ ਕਮਿਸ਼ਨ ਬਣਾਉਣ ਵਾਲੀ ਕਮੇਟੀ ਨਾਲ ਉਨ੍ਹਾਂ ਦੀ ਪੈਨਲ ਮੀਟਿੰਗ ਤੈਅ ਨਹੀਂ ਕਰਦੀ ਉਦੋਂ ਤੱਕ ਇਸੇ ਤਰ੍ਹਾਂ ਸੰਘਰਸ਼ ਜਾਰੀ ਰਹੇਗਾ।
ਇਹ ਵੀ ਪੜ੍ਹੋ :- ਸਾਬਕਾ DGP ਸੁਮੇਧ ਸੈਣੀ ਦੇ ਪੱਲੇ ਪਈ ਇੱਕ ਹੋਰ ਮੁਸੀਬਤ !