ETV Bharat / state

ਨਵੇਂ ਨੋਟੀਫਿਕੇਸ਼ਨ ਨੂੰ ਲੈਕੇ ਕੱਚੇ ਅਧਿਆਪਕਾਂ ਨੇ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ

ਪੰਜਾਬ ਸਰਕਾਰ (Government of Punjab) ਵੱਲੋਂ ਜਾਰੀ ਨਵੇਂ ਪਬਲਿਕ ਨੋਟੀਫਿਕੇਸ਼ਨ (New public notifications) ਨੂੰ ਲੈਕੇ ਕੱਚੇ ਅਧਿਆਪਕਾਂ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਅਧਿਆਪਕਾਂ ਦਾ ਕਹਿਣੈ ਕਿ ਇਸ ਨੋਟੀਫਿਕੇਸ਼ਨ ਦੇ ਵਿੱਚ ਉਨ੍ਹਾਂ ਦੇ ਹੱਕ ਦੀ ਕੋਈ ਗੱਲ ਨਹੀਂ ਕੀਤੀ ਗਈ।

ਨਵੇਂ ਨੋਟੀਫਿਕੇਸ਼ਨ ਨੂੰ ਲੈਕੇ ਅਧਿਆਪਕਾਂ ਨੇ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ

author img

By

Published : Jul 2, 2021, 10:37 PM IST

ਬਠਿੰਡਾ: ਪੰਜਾਬ ਸਰਕਾਰ (Government of Punjab) ਵੱਲੋਂ ਨਵਾਂ ਨੋਟੀਫਿਕੇਸ਼ਨ ਜਾਰੀ (New public notifications) ਕਰਨ ਦੇ ਵਿਰੋਧ ਵਿਚ ਸਾਂਝਾ ਅਧਿਆਪਕ ਫਰੰਟ ਮੋਰਚੇ ਵੱਲੋਂ ਬਠਿੰਡਾ ਵਿੱਚ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਪ੍ਰਦਰਸ਼ਨਕਾਰੀ ਅਧਿਆਪਕਾ ਵੀਰਪਾਲ ਕੌਰ ਨੇ ਕਿਹਾ ਕਿ ਪੰਦਰਾਂ ਪੰਦਰਾਂ ਸਾਲਾਂ ਤੋਂ ਕੰਮ ਕਰ ਰਹੇ ਅਧਿਆਪਕਾਂ ਨੂੰ ਰੈਗੂਲਰ ਕਰਨ ਦੀ ਬਜਾਇ ਸਰਕਾਰ ਵੱਲੋਂ ਨਵਾਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਜਿਸ ਕਾਰਨ ਅਧਿਆਪਕ ਵਰਗ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ।

ਗੁੱਸੇ ‘ਚ ਆਏ ਅਧਿਆਪਕਾਂ ਨੇ ਕਿਹਾ ਕਿ ਸਰਕਾਰ ਵੱਲੋਂ ਜੋ ਪਬਲਿਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਉਸ ਵਿੱਚ ਉਨ੍ਹਾਂ ਦੇ ਪੱਖ ਦੀ ਕੋਈ ਗੱਲ ਨਹੀਂ ਕੀਤੀ ਗਈ ਜਿਸਦਾ ਉਨ੍ਹਾਂ ਦੇ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।

ਨਵੇਂ ਨੋਟੀਫਿਕੇਸ਼ਨ ਨੂੰ ਲੈਕੇ ਕੱਚੇ ਅਧਿਆਪਕਾਂ ਨੇ ਸਰਕਾਰ ਖਿਲਾਫ਼ ਖੋਲ੍ਹਿਆ ਮੋਰਚਾ

ਉਨ੍ਹਾਂ ਦੱਸਿਆ ਕਿ ਅਧਿਆਪਕਾਂ ਵੱਲੋਂ ਲਗਾਤਾਰ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਪ੍ਰਦਰਸ਼ਨ ਦੌਰਾਨ ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਤਿੰਨ ਸਾਥੀ ਮੁਹਾਲੀ ਵਿਖੇ ਸਰਕਾਰ ਖਿਲਾਫ਼ ਸਿੱਖਿਆ ਦਫਤਰ ਦੀ ਛੱਤ ਤੇ ਚੜ੍ਹ ਕੇ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇ ਸਰਕਾਰ ਵੱਲੋਂ ਨੋਟੀਫਿਕੇਸ਼ਨ ਵਾਪਸ ਨਾ ਲਿਆ ਗਿਆ ਅਤੇ ਕਈ-ਕਈ ਸਾਲਾਂ ਤੋਂ ਕੰਮ ਕਰ ਰਹੇ ਅਧਿਆਪਕਾਂ ਨੂੰ ਰੈਗੂਲਰ ਨਾ ਕੀਤਾ ਤਾਂ ਉਨ੍ਹਾਂ ਦਾ ਸੰਘਰਸ਼ ਹੋਰ ਤੇਜ਼ ਹੋਵੇਗਾ।

ਇਹ ਵੀ ਪੜ੍ਹੋ:Punjab Electricity Crisis : ਪਾਵਰਕੌਮ ਦੇ CMD ਤੋਂ ਜਾਣੋ ਕਦੋਂ ਹੋਵੇਗਾ ਬਿਜਲੀ ਕੱਟਾ ਦਾ ਹੱਲ

ETV Bharat Logo

Copyright © 2024 Ushodaya Enterprises Pvt. Ltd., All Rights Reserved.