ਬਠਿੰਡਾ : ਬਠਿੰਡਾ ਦੇ ਕਸਬਾ ਰਾਮਾ ਮੰਡੀ ਵਿਖੇ ਪਿੰਡ ਫੁਲਕਾਰੀ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਵਿਚ ਭਿਆਨਕ ਅੱਗ ਲੱਗ ਜਾਣ ਦੀ ਖ਼ਬਰ ਸਾਹਮਣੇ ਆਈ। ਅੱਗ ਦੀਆਂ ਲਪਟਾਂ ਦੂਰ-ਦੂਰ ਤੱਕ ਵੇਖਣ ਨੂੰ ਮਿਲੀਆਂ। ਹਾਲਾਂਕਿ, ਅੱਗ ਲੱਗਣ ਦੇ ਕਾਰਨਾਂ ਦਾ ਹਾਲੇ ਤਕ ਪਤਾ ਨਹੀਂ ਲੱਗਿਆ ਹੈ। ਫਾਇਰ ਬ੍ਰਿਗੇਡ ਵੱਲੋਂ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ਉਤੇ ਕਾਬੂ ਪਾਇਆ ਗਿਆ ਹੈ। ਯੂਨਿਟ ਵੱਲੋਂ ਬੁਲੇਟਿਨ ਜਾਰੀ ਕਰਦੇ ਹੋਏ ਘਟਨਾ ਦੀ ਜਾਣਕਾਰੀ ਦਿੱਤੀ ਗਈ।
ਇਹ ਵੀ ਪੜ੍ਹੋ : High Court on Love Marriage: "ਆਪਣੀ ਮਰਜ਼ੀ ਨਾਲ ਵਿਆਹ ਕਰਵਾਉਣਾ ਕੋਈ ਨਵੀਂ ਗੱਲ ਨਹੀਂ"...
ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਰਿਹਾ ਬਚਾਅ : ਜਾਣਕਾਰੀ ਅਨੁਸਾਰ ਰਿਫਾਇਨਰੀ ਅੰਦਰ ਕਿਸੇ ਵੀ ਵਿਅਕਤੀ ਨੂੰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਮੌਕੇ ਉੱਤੇ ਤਉਸ ਸਮੇਂ ਰਿਫਾਇਨਰੀ ਦੇ ਅਧਿਕਾਰੀਆਂ ਵੱਲੋਂ ਹਾਲੇ ਤਕ ਕਿਸੇ ਕਿਸਮ ਦੇ ਕੋਈ ਵੀ ਨੁਕਸਾਨ ਸਬੰਧੀ ਕੋਈ ਵੀ ਜਾਣਕਾਰੀ ਨਹੀਂ ਦਿੱਤੀ ਗਈ ਤੇ ਨਾ ਹੀ ਅੱਗ ਲੱਗਣ ਦੇ ਕਾਰਨਾਂ ਦਾ ਦੱਸਿਆ ਗਿਆ ਹੈ। ਹਾਲਾਂਕਿ ਅਸਮਾਨ ਤਕ ਉਠਦੀਆਂ ਅੱਗ ਦੀਆਂ ਲਪਟਾਂ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਰਿਫਾਇਨਰੀ ਦਾ ਕਾਫੀ ਨੁਕਸਾਨ ਹੋਇਆ ਹੋਵੇਗਾ। ਰਿਫਾਇਨਰੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਗ ਉਤੇ ਕਾਬੂ ਪਾ ਲਿਆ ਗਿਆ ਹੈ, ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਯੂਨਿਟ ਵੱਲੋਂ ਬੁਲੇਟਿਨ ਜਾਰੀ : ਸ੍ਰੀ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਵੱਲੋਂ ਜਾਰੀ ਬੁਲੇਟਿਨ ਵਿੱਚ ਦੱਸਿਆ ਗਿਆ ਹੈ ਕਿ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਬਠਿੰਡਾ ਦੇ ਕਰੈਕਰ ਯੂਨਿਟ ਦੇ ਬੁਝਾਉਣ ਵਾਲੇ ਤੇਲ ਪੰਪ ਵਿੱਚ ਅੱਜ ਸਵੇਰੇ ਤੇਲ ਲੀਕ ਹੋਣ ਕਾਰਨ ਅੱਗ ਲੱਗਣ ਦੀ ਸੂਚਨਾ ਮਿਲੀ ਹੈ। HMEL ਦੀ ਐਮਰਜੈਂਸੀ ਟੀਮ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾ ਲਿਆ ਹੈ। ਇਸ ਘਟਨਾ ਦੀ ਸੂਚਨਾ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਹੋਰ ਸਬੰਧਤ ਅਧਿਕਾਰੀਆਂ ਨੂੰ ਦਿੱਤੀ ਗਈ ਹੈ। ਕਿਸੇ ਜਾਨੀ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਅੱਗ ਸਥਾਨਕ ਤੌਰ 'ਤੇ ਲੱਗੀ ਹੈ ਅਤੇ ਠੋਸ ਕੋਸ਼ਿਸ਼ਾਂ ਤੋਂ ਬਾਅਦ ਕਾਬੂ ਪਾ ਲਿਆ ਗਿਆ ਹੈ। ਤੇਲ ਦੇ ਛਿੱਟੇ ਤੋਂ ਸੰਘਣਾ ਧੂੰਆਂ ਨਿਕਲਿਆ। ਯੂਨਿਟ ਨੂੰ ਬੰਦ ਕਰ ਦਿੱਤਾ ਗਿਆ ਸੀ ਅਤੇ ਰੱਖ-ਰਖਾਅ ਦੀ ਟੀਮ ਮੁਰੰਮਤ ਦਾ ਕੰਮ ਕਰ ਰਹੀ ਹੈ।