ਬਠਿੰਡਾ: ਪੰਜਾਬ ਵਿੱਚ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਨੂੰ ਬਣੇ ਨੂੰ ਕਰੀਬ ਡੇਢ ਮਹੀਨੇ ਤੋਂ ਉੱਪਰ ਦਾ ਸਮਾਂ ਹੋ ਗਿਆ, ਪਰ ਇਸ ਦੌਰਾਨ ਲਗਾਤਾਰ ਪੰਜਾਬ ਵਿੱਚ ਵਾਪਰ ਰਹੀਆਂ ਘਟਨਾਵਾਂ ਨੇ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਉਪਰ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰ ਦਿੱਤੇ ਹਨ ਅਤੇ ਲਗਾਤਾਰ ਵਿਰੋਧੀਆਂ ਵੱਲੋਂ ਆਮ ਆਦਮੀ ਪਾਰਟੀ ਸਰਕਾਰੀ (Aam Aadmi Party) ‘ਤੇ ਤੰਜ ਕੱਸੇ ਜਾ ਰਹੇ ਹਨ। ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ (Chairman of District Planning Board) ਅਤੇ ਕਾਂਗਰਸ ਦੇ ਸੀਨੀਅਰ ਆਗੂ ਐਡਵੋਕੇਟ ਰਾਜਨ ਗਰਗ ਦਾ ਕਹਿਣਾ ਹੈ ਕਿ ਪਿਛਲੇ ਡੇਢ ਮਹੀਨੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਸਵਾਲਾਂ ਦੇ ਘੇਰੇ ਵਿੱਚ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ (Government of Punjab) ਦੀ ਵਾਗਡੋਰ ਕੇਜਰੀਵਾਲ ਦੇ ਹੱਥ ਵਿੱਚ ਹੈ ਅਤੇ ਹੁਣ ਪੰਜਾਬ ਨੂੰ ਸਿੱਖਿਆਂ ਦੇ ਹੱਥ ਆ ਗਿਆ। ਉਨ੍ਹਾਂ ਕਿਹਾ ਕਿ ਲਗਾਤਾਰ ਦਿੱਲੀ ਦੇ ਫੈਸਲੇ ਪੰਜਾਬ ਉੱਪਰ ਥੋਪੇ ਜਾ ਰਹੇ ਹਨ। ਸ਼ਾਇਦ ਹੀ ਅਜਿਹਾ ਕੋਈ ਦਿਨ ਹੋਵੇ ਜਿਸ ਦਿਨ ਪੰਜਾਬ ਵਿੱਚ ਕਤਲ ਨਾ ਹੋਵੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੀ ਥਾਂ ਬੇਰੁਜ਼ਗਾਰ ਕੀਤਾ ਜਾ ਰਿਹਾ ਹੈ ਅਤੇ ਭਗਵਾਨ ਸਮਾਨ ਐਲਾਨ ਜ਼ਰੂਰ ਕਰ ਰਹੇ ਹਨ, ਪਰ ਇਹ ਐਲਾਨ ਨਾ ਤੱਕ ਹੀ ਸੀਮਤ ਹਨ ਨੋਟੀਫਿਕੇਸ਼ਨ ਜਾਰੀ ਨਹੀਂ ਕਰ ਪਾ ਰਹੇ।
ਉਧਰ ਅਕਾਲੀ ਦਲ ਦੇ ਸੀਨੀਅਰ ਆਗੂ ਇਕਬਾਲ ਸਿੰਘ ਬਬਲੀ ਢਿੱਲੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ (Aam Aadmi Party) ਵੱਲੋਂ ਭਾਵੇਂ ਪੰਜਾਬ ਵਿੱਚ ਬਹੁਮਤ ਹਾਸਲ ਕੀਤਾ ਗਿਆ ਹੈ, ਪਰ ਹਾਲੇ ਤੱਕ ਲੋਕਾਂ ਨੂੰ ਸੁੱਖ ਸਹੂਲਤਾਂ ਸਬੰਧੀ ਕੋਈ ਵੀ ਪੁਖਤਾ ਪ੍ਰਬੰਧ ਨਹੀਂ ਕੀਤੇ ਗਏ। ਪੰਜਾਬ ਵਿੱਚ ਬਿਜਲੀ ਦਾ ਬੁਰਾ ਹਾਲ ਹੈ ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵੇਲੇ ਪੰਜਾਬ ਸਰਪਲੱਸ ਸੂਬਾ ਸੀ ਅਤੇ ਹੁਣ ਪੰਜਾਬੀਆਂ ਨੂੰ ਮਾਤਰ 2 ਤੋਂ 3 ਘੰਟੇ ਬਿਜਲੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ (Aam Aadmi Party) ਸਰਕਾਰ ਭਾਵੇਂ ਵੱਡੇ-ਵੱਡੇ ਦਾਅਵੇ ਕਰ ਰਹੀ ਹੈ, ਪਰ ਫ਼ਿਲਹਾਲ ਇਹ ਹਰ ਫਰੰਟ ‘ਤੇ ਫੇਲ੍ਹ ਹੋ ਚੁੱਕੀ ਹੈ ਜੇ ਲੋਕ ਇਸ ਸਰਕਾਰ ਤੋਂ ਬੁਰੀ ਤਰ੍ਹਾਂ ਪਰੇਸ਼ਾਨ ਹੋ ਚੁੱਕੇ ਹਨ।
ਭਾਰਤੀ ਜਨਤਾ ਪਾਰਟੀ ਦੇ ਮਹਿਲਾ ਵਿੰਗ ਦੀ ਆਗੂ ਮਮਤਾ ਜੈਨ ਦਾ ਕਹਿਣਾ ਹੈ ਕਿ ਪੰਜਾਬ ਵਿਚਲੀ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਸਿਰਫ ਡੱਮੀ ਸਰਕਾਰ ਹੈ, ਜਦੋਂ ਕੇਸ ਦਾ ਕੰਟਰੋਲ ਦਿੱਲੀ ਵਿੱਚ ਕੇਜਰੀਵਾਲ ਵੱਲੋਂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਰ ਰੋਜ਼ ਵਾਰਦਾਤਾਂ ਦਾ ਆਂਕੜਾ ਵਧਦਾ ਜਾ ਰਿਹਾ ਹੈ ਅਤੇ ਨਸ਼ੇ ਕਾਰਨ ਲਗਾਤਾਰ ਨੌਜਵਾਨਾਂ ਦੀਆਂ ਮੌਤਾਂ ਹੋ ਰਹੀਆਂ ਹਨ, ਪਰ ਭਗਵੰਤ ਮਾਨ ਦਿੱਲੀ ਬੈਠ ਕੇ ਪੰਜਾਬ ਦੇ ਮਸਲੇ ਹੱਲ ਕਰਨ ਦੇ ਦਾਅਵੇ ਕਰ ਰਿਹਾ ਹੈ।
ਇਹ ਵੀ ਪੜ੍ਹੋ: ਸ਼ੱਕੀ ਦਹਿਸ਼ਤਗਰਦ ਮਾਮਲੇ 'ਚ ਆਇਆ ਨਵਾਂ ਮੋੜ, "ਮੇਰੇ ਪਤੇ 'ਤੇ ਧੋਖੇ ਨਾਲ ਰਜਿਸਟਰਡ ਕਰਵਾਈ ਸੀ ਕਾਰ"