ਬਠਿੰਡਾ: ਜ਼ਿਲ੍ਹਾ ਬਠਿੰਡਾ ਵਿੱਚ ਵਿਧਾਇਕ ਜਗਰੂਪ ਸਿੰਘ ਗਿੱਲ ਅੱਜ ਪੱਤਰਕਾਰਾਂ ਦੇ ਰੂ-ਬ-ਰੂ ਹੋਏ ਅਤੇ ਆਪਣੀਆਂ ਸਵਾ ਸਾਲ ਦੀਆਂ ਪ੍ਰਾਪਤੀਆਂ ਦੀ ਰਿਪੋਰਟ ਪੇਸ਼ ਕੀਤੀ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨਾਲ ਵਾਅਦਾ ਕੀਤਾ ਸੀ ਕਿ ਵਿਧਾਨ ਸਭਾ ਚੋਣਾਂ ਵੇਲੇ ਜੋ ਚੋਣ ਵਾਅਦੇ ਕੀਤੇ ਹਨ ਉਸ ਦੇ ਤਹਿਤ ਲੋਕਾਂ ਦੀ ਹਰ ਸਮੱਸਿਆ ਦਾ ਹੱਲ ਹੋਵੇਗਾ। ਇਸ ਮੌਕੇ ਉਨ੍ਹਾਂ ਜਾਣਕਾਰੀ ਦਿੱਤੀ ਕਿ 86 ਕਰੋੜ ਰੁਪਏ ਦੀ ਲਾਗਤ ਨਾਲ ਜਨਤਾ ਨਗਰ ਅਤੇ ਮੁਲਤਾਨੀਆ ਵਿੱਚ ਪੁਲ ਨਵੇਂ ਪਿੱਲਰਾਂ ਵਾਲੇ ਪੁਲ ਬਣਾਏ ਜਾ ਰਹੇ ਹਨ। ਜਿਸ ਲਈ ਰਾਸ਼ੀ ਜਾਰੀ ਹੋ ਚੁੱਕੀ ਹੈ ਅਤੇ ਜਲਦ ਮੁਖ ਮੰਤਰੀ ਭਗਵੰਤ ਮਾਨ ਨੀਂਹ ਪੱਥਰ ਰੱਖਣ ਲਈ ਪਹੁੰਚ ਰਹੇ ਹਨ।
ਇਸ ਦੇ ਨਾਲ ਮਲੋਟ ਰੋਡ ਉੱਤੇ ਨਵੇਂ ਬੱਸ ਸਟੈਂਡ ਦਾ ਨੀਂਹ ਪੱਥਰ ਵੀ ਰੱਖਿਆ ਜਾਵੇਗਾ ਅਤੇ ਪੁਰਾਣੇ ਬੱਸ ਸਟੈਂਡ ਨੂੰ ਵੀ ਚਲਾਇਆ ਜਾਵੇਗਾ। ਉਨ੍ਹਾਂ ਕਿਹਾ ਦੋਵਾਂ ਬੱਸ ਸਟੈਂਡ ਵਿੱਚ ਆਉਣ-ਜਾਣ ਲਈ ਮੁਫਤ ਸਫਰ ਸਹੂਲਤ ਮੁੱਹਈਆ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ-ਨਾਲ ਝੀਲ ਨੰਬਰ ਦੋ ਅਤੇ ਤਿੰਨ ਉੱਤੇ ਵਾਟਰ ਗੇਮ, ਫ਼ੂਡ ਪਾਰਕ, ਥਰਮਲ ਸਟੇਡੀਅਮ ਵਾਲੀ ਜਗ੍ਹਾ ਉੱਤੇ ਇਨਡੋਰ ਸਟੇਡੀਅਮ, ਸਨਥੈਟਿਕ ਟ੍ਰੈਕ, ਰੋਜ਼ ਗਾਰਡਨ ਦੇ ਨਜ਼ਦੀਕ 8-9 ਏਕੜ ਜਗ੍ਹਾ ਵਿੱਚ ਕਰੋੜਾਂ ਦੀ ਲਾਗਤ ਨਾਲ ਬਟੇਨਿਕਲ ਪਾਰਕ ਬਣਾਇਆ ਜਾ ਰਿਹਾ ਹੈ।
ਸ਼ਹਿਰ ਦਾ ਸੁੰਦਰੀਕਰਨ: ਝੀਲ ਨੰਬਰ-1 ਨੂੰ ਪੀਣ ਵਾਲੇ ਪਾਣੀ ਦੀ ਵਰਤੋਂ ਲਈ ਸ਼ੁਰੂ ਕਰਨ ਦੇ ਨਾਲ-ਨਾਲ 30 ਫੁੱਟ ਚੌੜੀ ਸੜਕ ਬਣਾਈ ਜਾਵੇਗੀ, ਜਿਸ ਨਾਲ ਟ੍ਰੈਫਿਕ ਸਮੱਸਿਆ ਹੱਲ ਹੋਵੇਗੀ। ਅਗਸਤ ਦੇ ਅਖੀਰ ਵਿੱਚ ਰਿੰਗ ਰੋਡ-1ਵੀ ਸ਼ੁਰੂ ਕੀਤੀ ਜਾਵੇਗੀ, ਜਿਸ ਨਾਲ ਵੱਡੀ ਸਮੱਸਿਆ ਲੋਕਾਂ ਦੀ ਹੱਲ ਹੋ ਜਾਵੇਗੀ। ਉਹਨਾਂ ਦੱਸਿਆ ਕਿ ਯਤਨ ਕੀਤੇ ਗਏ ਹਨ ਕਿ ਸ਼ਹਿਰ ਨੂੰ ਸੁੰਦਰ ਬਣਾਇਆ ਜਾਵੇ। ਪੀਣ ਵਾਲੇ ਪਾਣੀ ਦੀ ਸਮੱਸਿਆ ਹੱਲ ਹੋਵੇਗੀ। ਇਸ ਦੇ ਨਾਲ ਸਿਵਲ ਹਸਪਤਾਲ ਦਾ ਵੀ ਨਿਰਮਾਣ ਕੀਤਾ ਜਾ ਰਿਹਾ ਹੈ ਜਿਸ ਵਿੱਚ ਹਰ ਸਹੂਲਤ ਮਿਲੇਗੀ ਅਤੇ ਸਟਾਫ ਦੀ ਕਮੀ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕੈਂਸਰ ਦੇ ਮਰੀਜ਼ਾਂ ਲਈ ਏਮਜ਼ ਹਸਪਤਾਲ ਨੂੰ ਨਵੀਆਂ ਮਸ਼ੀਨਾਂ ਵੀ ਦਿੱਤੀਆਂ ਗਈਆਂ ਹਨ।
- ਸਾਬਕਾ ਆਈਪੀਐੱਸ ਅਧਿਕਾਰੀ ਕਿਰਨ ਬੇਦੀ ਨੇ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ, ਪੰਜਾਬ ਦੇ ਹਾਲਾਤਾਂ 'ਤੇ ਜਤਾਈ ਚਿੰਤਾ
- ਪੰਜਾਬ 'ਚ ਹੋ ਰਹੇ ਧਰਮ ਪਰਿਵਰਤਨ ਉੱਤੇ ਮਨਜਿੰਦਰ ਸਿਰਸਾ ਦਾ ਤੰਜ, ਕਿਹਾ- ਪੱਖਪਾਤੀ ਸਿਆਸਤ ਛੱਡ ਕੇ ਇਸ ਗੰਭੀਰ ਮੁੱਦੇ 'ਤੇ ਧਿਆਨ ਦੇਵੇ ਸਰਕਾਰ
- Sidhi Urination Case 'ਤੇ ਨੇਹਾ ਸਿੰਘ ਰਾਠੌਰ ਲਿਆ ਰਹੀ ਗੀਤ 'MP ਮੇਂ ਕਾ ਬਾ', ਪੋਸਟਰ ਸ਼ੇਅਰ ਕਰਨ ਤੋਂ ਬਾਅਦ ਦਰਜ ਹੋਈ FIR
ਬਰਸਾਤੀ ਪਾਣੀ ਦੀ ਸਮੱਸਿਆ: ਉਹਨਾਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਅਵਾਰਾ ਪਸ਼ੂਆਂ ਦੀ ਸਮੱਸਿਆ ਨੂੰ ਹੱਲ ਕਰਨ ਲਈ ਵੱਡੇ-ਵੱਡੇ ਪ੍ਰਾਜੈਕਟ ਸ਼ੁਰੂ ਕੀਤੇ ਜਾ ਰਹੇ ਹਨ, ਜਿਸ ਨਾਲ ਇਹ ਸਮੱਸਿਆ ਪੱਕੇ ਤੌਰ ਉੱਤੇ ਹੱਲ ਹੋਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਬਰਸਾਤੀ ਪਾਣੀ ਦੇ ਨਿਕਾਸ ਲਈ ਵੀ ਸਰਕਾਰ ਵੱਲੋਂ ਯਤਨ ਕੀਤੇ ਗਏ ਹਨ ਪਰ ਨਗਰ ਨਿਗਮ ਉੱਤੇ ਬਹੁਮਤ ਕਾਂਗਰਸ ਦੀ ਹੈ ਇਸ ਲਈ ਉਨ੍ਹਾਂ ਦੀ ਜ਼ਿੰਮੇਵਾਰੀ ਹੈ ਕਿ ਕੇਂਦਰ ਸਰਕਾਰ ਨਾਲ ਮਿਲ ਕੇ ਬਰਸਾਤੀ ਪਾਣੀ ਦੀ ਸਮੱਸਿਆ ਲਈ ਬਣਦੀ ਜ਼ਿੰਮੇਵਾਰੀ ਨਿਭਾਈ ਜਾਵੇ ਤਾਂ ਜੋ ਇਸ ਸਮੱਸਿਆ ਦਾ ਪੱਕੇ ਤੌਰ ਉੱਤੇ ਹੱਲ ਹੋਵੇ।