ETV Bharat / state

ਬਠਿੰਡਾ ਛਾਉਣੀ 'ਚ ਹੋਏ ਜਵਾਨਾਂ ਦੇ ਕਤਲ ਦਾ ਮਾਮਲਾ, ਹੁਣ ਤੱਕ ਫੌਜ ਅਤੇ ਪੁਲਿਸ ਦੇ ਹੱਥ ਨਹੀਂ ਲੱਗੇ ਮੁਲਜ਼ਮ - ਇੰਸਾਸ ਰਾਈਫਲ ਬਰਾਮਦ

ਬਠਿੰਡਾ ਮਿਲਟਰੀ ਸਟੇਸ਼ਨ ਅੰਦਰ ਫਾਇਰਿੰਗ ਕਰਕੇ 4 ਜਵਾਨਾਂ ਦੀ ਜਾਨ ਲੈਣ ਵਾਲੇ ਮੁਲਜ਼ਮ ਹਾਲੇ ਤੱਕ ਵੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਨੇ। ਮਿਲਟਰੀ ਪੁਲਿਸ ਅਤੇ ਜ਼ਿਲ੍ਹਾ ਪੁੁਲਿਸ ਵੱਲੋਂ ਹਮਲਾਵਰਾਂ ਦੀ ਭਾਲ ਲਈ ਸਰਚ ਆਪ੍ਰੇਸ਼ਨ ਚਲਇਆ ਜਾ ਰਿਹਾ ਹੈ ਪਰ ਹੁਣ ਤੱਕ ਸਭ ਦੇ ਹੱਥ ਖਾਲੀ ਹਨ।

The accused who killed soldiers in Bathinda Chawni have not been arrested
ਬਠਿੰਡਾ ਛਾਉਣੀ 'ਚ ਹੋਏ ਜਵਾਨਾਂ ਦੇ ਕਤਲ ਦਾ ਮਾਮਲਾ, ਹੁਣ ਤੱਕ ਫੌਜ ਅਤੇ ਪੁਲਿਸ ਦੇ ਹੱਥ ਨਹੀਂ ਲੱਗੇ ਮੁਲਜ਼ਮ
author img

By

Published : Apr 13, 2023, 8:37 PM IST

ਬਠਿੰਡਾ: ਜ਼ਿਲ੍ਹੇ ਦੇ ਮਿਲਟਰੀ ਸਟੇਸ਼ਨ 80 ਆਰਟੀਲਰੀ ਰੈਜੀਮੈਂਟ ਦੇ ਚਾਰ ਜਵਾਨਾਂ ਦੀ ਫਾਇਰਿੰਗ ਵਿੱਚ ਮੌਤ ਹੋ ਜਾਣ ਦੇ ਮਾਮਲੇ ਦੀ ਫੌਜ ਦੇ ਅਧਿਕਾਰੀਆਂ ਵੱਲੋਂ ਵੱਡੇ ਪੱਧਰ 'ਤੇ ਜਾਂਚ ਕੀਤੀ ਜਾ ਰਹੀ ਹੈ। ਦੂਸਰੇ ਪਾਸੇ ਅੱਜ ਦੂਜੇ ਦਿਨ ਵੀ ਵਾਰਦਾਤ ਨੂੰ ਅੰਜਾਮ ਦੇਣ ਵਾਲਿਆਂ ਤੱਕ ਪੁਲਿਸ ਅਤੇ ਫੌਜ ਦੇ ਹੱਥ ਨਹੀਂ ਪਹੁੰਚ ਸਕੇ ਹਨ। ਫੌਜ ਅਤੇ ਪੁਲਿਸ ਦਾ ਸਾਂਝਾ ਸਰਚ ਆਪਰੇਸ਼ਨ ਚੱਲ ਰਿਹਾ ਹੈ, ਪਰ ਬਾਵਜੂਦ ਇਸ ਦੇ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਦਾ ਕੋਈ ਸੁਰਾਗ ਨਹੀਂ ਮਿਲਿਆ। ਇੱਥੇ ਦੱਸਣਯੋਗ ਹੈ ਕਿ ਕਿ ਬੁੱਧਵਾਰ ਸਵੇਰੇ ਜਦੋਂ ਚਾਰ ਜਵਾਨ ਛਾਉਣੀ ਦੇ ਅੰਦਰ ਸਥਿਤ ਰੈਜੀਮੈਂਟ ਦੀ ਬੈਰਕ ਵਿੱਚ ਸੌਂ ਰਹੇ ਸਨ ਤਾਂ ਉਨ੍ਹਾਂ ਉੱਤੇ ਹਮਲਾਵਰਾਂ ਨੇ ਫਾਇਰਿੰਗ ਕਰ ਦਿੱਤੀ , ਇਸ ਹਮਲੇ ਵਿੱਚ 4 ਜਵਾਨਾਂ ਦੀ ਮੌਤ ਹੋ ਗਈ। ਇਸ ਮਾਮਲੇ ਵਿੱਚ ਥਾਣਾ ਕੈਂਟ ਦੀ ਪੁਲਿਸ ਨੇ ਰੈਜੀਮੈਂਟ ਦੇ ਮੇਜਰ ਆਸ਼ੂਤੋਸ਼ ਸ਼ੁਕਲਾ ਦੇ ਬਿਆਨਾਂ ’ਤੇ ਦੋ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਸੀ।

ਦੂਜੇ ਦਿਨ ਜਾਂਚ ਜਾਰੀ : ਵੀਰਵਾਰ ਨੂੰ ਫੌਜ ਦੇ ਸੀਨੀਅਰ ਅਧਿਕਾਰੀਆਂ ਨੇ ਘਟਨਾ ਸਥਾਨ ਦਾ ਦੌਰਾ ਕੀਤਾ ਅਤੇ ਹਰ ਪਹਿਲੂ ਦੀ ਜਾਂਚ ਕੀਤੀ। ਪੁਲਿਸ ਅਤੇ ਫੌਜ ਦੀਆਂ ਵੱਖ-ਵੱਖ ਟੀਮਾਂ ਵੱਲੋਂ ਕੈਂਟ ਵਿੱਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਤਲਾਸ਼ੀ ਮੁਹਿੰਮ ਦੌਰਾਨ ਫੌਜ ਅਤੇ ਪੁਲਿਸ ਨੂੰ ਅਜੇ ਤੱਕ ਮੁਲਜ਼ਮਾਂ ਦਾ ਕੋਈ ਸੁਰਾਗ ਨਹੀਂ ਮਿਲਿਆ ਹੈ। ਹਾਲਾਂਕਿ ਫੌਜ ਅਤੇ ਪੁਲਿਸ ਦੇ ਸਾਂਝੇ ਤਲਾਸ਼ੀ ਅਭਿਆਨ ਦੌਰਾਨ ਬੁੱਧਵਾਰ ਸ਼ਾਮ ਨੂੰ ਛਾਉਣੀ ਦੇ ਜੰਗਲਾਂ 'ਚੋਂ ਚੋਰੀ ਹੋਈ ਇੰਸਾਸ ਰਾਈਫਲ ਬਰਾਮਦ ਕਰ ਲਈ ਗਈ ਸੀ। ਜਿਸ ਨੂੰ ਅਗਲੇਰੀ ਜਾਂਚ ਲਈ ਲੈਬ ਵਿੱਚ ਭੇਜ ਦਿੱਤਾ ਗਿਆ ਹੈ, ਪਰ ਇਹ ਸਪੱਸ਼ਟ ਨਹੀਂ ਹੈ ਕਿ ਫੌਜ ਦੇ ਜਵਾਨਾਂ ਦਾ ਕਤਲ ਚੋਰੀ ਦੀ ਰਾਈਫਲ ਨਾਲ ਕੀਤਾ ਗਿਆ ਸੀ ਜਾਂ ਕਿਸੇ ਹੋਰ ਆਧੁਨਿਕ ਹਥਿਆਰ ਨਾਲ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ।

ਟੈਰਰ ਐਂਗਲ ਤੋਂ ਇਨਕਾਰ: ਐਸੱਐੱਚਓ ਗੁਰਦੀਪ ਸਿੰਘ ਨੇ ਦੱਸਿਆ ਕਿ ਅੱਜ ਪੁਲਿਸ ਦੇ ਡੀਐੱਸਪੀ ਗੁਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਮਿਲਟਰੀ ਸਟੇਸ਼ਨ ਅੰਦਰ ਲੱਗੇ ਵੱਖ-ਵੱਖ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਗਈ ਪਰ ਹਾਲੇ ਤੱਕ ਮੁਲਜ਼ਮਾਂ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਦੱਸ ਦਈਏ ਆਰਮੀ ਜਾਂ ਪੁਲਿਸ ਨੇ ਹੁਣ ਤੱਕ ਇਹ ਸਪੱਸ਼ਟ ਨਹੀਂ ਕੀਤਾ ਕਿ ਇਸ ਕਤਲ ਦੀ ਵਜ੍ਹਾ ਕੀ ਸੀ ? ਇੱਥੇ ਇਹ ਦੱਸਣਾ ਵੀ ਲਾਜ਼ਮੀ ਹੈ ਕਿ ਮਾਮਲੇ ਵਿੱਚ ਫੌਜ ਅਤੇ ਪੁਲਿਸ ਨੇ ਕਿਹਾ ਸੀ ਕਿ ਇਸ ਪੂਰੀ ਘਟਨਾ ਦੇ ਕਿਸੇ ਵੀ ਅੱਤਵਾਦੀ ਗਤੀਵਿਧੀ ਨਾਲ ਕੋਈ ਸਬੰਧ ਨਹੀਂ ਹੈ ਜਾਂ ਘਟਨਾ ਵਿੱਚ ਕੋਈ ਵੀ ਟੈਰਰ ਐਂਗਲ ਨਹੀਂ ਹੈ।

ਇਹ ਵੀ ਪੜ੍ਹੋ: Amritpal Search Operation: ਅੰਮ੍ਰਿਤਪਾਲ ਨੂੰ ਲੈ ਕੇ ਰਾਜਸਥਾਨ ਤੋਂ ਆਈ ਵੱਡੀ ਖ਼ਬਰ

ETV Bharat Logo

Copyright © 2025 Ushodaya Enterprises Pvt. Ltd., All Rights Reserved.