ਬਠਿੰਡਾ: ਦੇਸ਼ ਵਿੱਚ ਲੋਕ ਸਭਾ ਚੋਣਾਂ ਵਿੱਚ ਭਾਵੇਂ ਸਮਾਂ ਥੋੜਾ ਰਹਿ ਗਿਆ ਹੈ, ਪਰ ਇਸ ਤੋਂ ਪਹਿਲਾਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਵੱਲੋਂ ਇਹਨਾਂ ਚੋਣਾਂ ਨੂੰ ਲੈ ਕੇ ਗੱਠਜੋੜ ਕਰਨੇ ਸ਼ੁਰੂ ਕਰ ਦਿੱਤੇ ਹਨ। ਪਿਛਲੇ ਕਰੀਬ ਇੱਕ ਦਹਾਕੇ ਤੋਂ ਕੇਂਦਰ ਦੀ ਸਤਾ ਉੱਤੇ ਕਾਬਜ਼ ਭਾਜਪਾ ਨੂੰ ਦਰਕਿਨਾਰ ਕਰਨ ਲਈ ਵੱਖ-ਵੱਖ ਨੈਸ਼ਨਲ ਅਤੇ ਖੇਤਰੀ ਰਾਜਨੀਤਿਕ ਪਾਰਟੀਆਂ ਵੱਲੋਂ ਇੰਡੀਆ ਨਾਂ ਦਾ ਗਠਜੋੜ ਕੀਤਾ ਗਿਆ ਹੈ ਜਿ ਕਿ ਲੋਕ ਸਭਾ ਚੋਣਾਂ ਇਕੱਠੇ ਹੋਕੇ ਲੜੇਗਾ।
ਭਾਵੇਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਦੇਸ਼ ਦੇ 5 ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ, ਪਰ ਇੰਡੀਆ ਨਾਮਕ ਰਾਜਨੀਤਿਕ ਪਾਰਟੀਆਂ ਦੇ ਅਲਾਇੰਸ ਵੱਲੋਂ ਇਹਨਾਂ ਸੂਬਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕੋਈ ਫੈਸਲਾ ਨਹੀਂ ਲਿਆ ਗਿਆ ਤੇ ਆਪਣੇ ਪੱਧਰ ਉੱਤੇ ਵੱਖ-ਵੱਖ ਸੂਬਿਆਂ ਦੇ ਵਿੱਚ ਪ੍ਰਚਾਰ ਕੀਤਾ ਜਾ ਰਿਹਾ ਹੈ। ਪੰਜਾਬ ਦੀ ਰਾਜਨੀਤੀ ਵਿੱਚ ਸਰਗਰਮ ਆਮ ਆਦਮੀ ਪਾਰਟੀ ਤੇ ਕਾਂਗਰਸ ਭਾਰਤ ਪੱਧਰ ਉੱਤੇ ਹੋਏ, ਇਸ ਅਲਾਇੰਸ ਦਾ ਭਾਵੇਂ ਹਿੱਸਾ ਜ਼ਰੂਰ ਹਨ, ਪਰ ਦੋਵੇਂ ਹੀ ਰਾਜਨੀਤਿਕ ਪਾਰਟੀ ਦੇ ਸਟੇਟ ਯੂਨਿਟ ਸਿਆਸੀ ਦਾ ਪੇਚ ਇੱਕ ਦੂਜੇ ਉੱਪਰ ਖੇਡਣ ਤੋਂ ਗਰੇਜ਼ ਨਹੀਂ ਕਰ ਰਹੇ।
'ਸੁਖਪਾਲ ਖਹਿਰਾ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਦੀ ਰਾਜਨੀਤੀ ਦੇ ਸਮੀਕਰਨ ਬਦਲਣ ਦੇ ਅਸਾਰ': ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ 2015 ਐਨ.ਡੀ.ਪੀ.ਸੀ ਐਕਟ ਤਹਿਤ ਦਰਜ ਮਾਮਲੇ ਗ੍ਰਿਫ਼ਤਾਰੀ ਨੂੰ ਲੈ ਕੇ ਨੈਸ਼ਨਲ ਪੱਧਰ ਦੇ ਬਣੇ ਆਮ ਆਦਮੀ ਪਾਰਟੀ ਦੇ ਗਠਜੋੜ ਵਿੱਚ ਤਰੇੜ ਪੈਂਦੀ ਨਜ਼ਰ ਆ ਰਹੀ ਹੈ, ਕਿਉਂਕਿ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਵਿੱਚ ਕਾਂਗਰਸ ਤੇ ਆਮ ਆਦਮੀ ਪਾਰਟੀ ਵਿਚਕਾਰ ਟਕਰਾਅ ਦੀ ਸਥਿਤੀ ਪੈਦਾ ਹੁੰਦੀ ਨਜ਼ਰ ਆ ਰਹੀ ਹੈ, ਕਿਉਂਕਿ ਕਾਂਗਰਸ ਵੱਲੋਂ ਸ਼ਰੇਆਮ ਇਸ ਨੂੰ ਬਦਲਾਖੋਰੀ ਦੀ ਰਾਜਨੀਤੀ ਕਰਾਰ ਦਿੱਤਾ ਜਾ ਰਿਹਾ। ਉੱਥੇ ਹੀ ਦੂਸਰਿਆਂ ਪਾਸੇ ਆਮ ਆਦਮੀ ਪਾਰਟੀ ਦੇ ਬੁਲਾਰਿਆਂ ਵੱਲੋਂ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਨੂੰ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦਾ ਇੱਕ ਹਿੱਸਾ ਮੰਨਿਆ ਜਾ ਰਿਹਾ ਹੈ।
'ਸਰਕਾਰ ਖ਼ਿਲਾਫ਼ ਬੋਲਣ ਵਾਲਿਆਂ 'ਤੇ ਮਾਮਲੇ ਦਰਜ': ਉੱਥੇ ਹੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਬਦਨਾਮ ਕਰਨ ਲਈ ਆਮ ਆਦਮੀ ਪਾਰਟੀ ਵੱਲੋਂ ਬਦਲਾਖੋਰੀ ਦੀ ਰਾਜਨੀਤੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਸਰਕਾਰ ਖ਼ਿਲਾਫ਼ ਬੋਲਣ ਵਾਲਿਆਂ ਨੂੰ ਵਿਰੁੱਧ ਮਾਮਲੇ ਦਰਜ ਕੀਤੇ ਜਾ ਰਹੇ ਹਨ, ਉਨ੍ਹਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ।
'ਪੰਜਾਬ ਵਿੱਚ ਜੰਗਲ ਰਾਜ': ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਵਿਧਾਇਕ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਤੋਂ ਸਾਫ਼ ਜ਼ਾਹਿਰ ਹੈ ਕਿ ਪੰਜਾਬ ਵਿੱਚ ਜੰਗਲ ਰਾਜ ਹੈ। ਸਰਕਾਰ ਖ਼ਿਲਾਫ਼ ਬੋਲਣ ਵਾਲਿਆਂ ਨੂੰ ਦਬਾਇਆ ਜਾ ਰਿਹਾ ਕਾਂਗਰਸ ਸੁਖਪਾਲ ਸਿੰਘ ਖਹਿਰਾ ਦੇ ਨਾਲ ਖੜੀ ਹੈ ਅਤੇ ਇਹ ਲੜਾਈ ਕਾਂਗਰਸ ਦੀ ਹੈ। ਨੈਸ਼ਨਲ ਪੱਧਰ ਉੱਤੇ ਅਲਾਇੰਸ ਬਾਰੇ ਬੋਲਦਿਆਂ ਉਹਨਾਂ ਕਿਹਾ ਕਿ ਇਹ ਸਟੇਟ ਯੂਨਿਟ ਨੂੰ ਮਨਜ਼ੂਰ ਨਹੀਂ ਹੈ, ਇਸ ਸਬੰਧੀ ਉਹਨਾਂ ਵੱਲੋਂ ਪਹਿਲਾਂ ਹੀ ਸੀਨੀਅਰ ਲੀਡਰਸ਼ਿਪ ਨੂੰ ਸੂਚਿਤ ਕੀਤਾ ਗਿਆ।
ਸੁਖਪਾਲ ਸਿੰਘ ਖਹਿਰਾ ਨੂੰ ਬਦਲੇ ਦੀ ਰਾਜਨੀਤੀ ਤਹਿਤ ਕੀਤਾ ਗ੍ਰਿਫ਼ਤਾਰ:- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਕਿਸੇ ਸਮੇਂ ਸੁਖਪਾਲ ਸਿੰਘ ਖਹਿਰਾ ਉੱਤੇ ਦਰਜ ਹੋਏ ਮਾਮਲੇ ਸਬੰਧੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਜੋਰ ਸ਼ੋਰ ਨਾਲ ਇਹ ਮੁੱਦਾ ਉਠਾਇਆ ਗਿਆ ਸੀ ਤੇ ਇਸ ਨੂੰ ਬਦਲਾਖੋਰੀ ਦੀ ਰਾਜਨੀਤੀ ਕਰਾਰ ਦਿੱਤਾ ਸੀ।
ਰਾਜਾ ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਨੇ ਲੋਕ ਸਭਾ ਵਿੱਚ ਇਹ ਮੁੱਦਾ ਉਠਾਉਣ ਦੀ ਗੱਲ ਕਹੀ ਸੀ ਤੇ ਕਾਨੂੰਨੀ ਮਾਹਿਰਾਂ ਦੀ ਰਾਏ ਲੈ ਕੇ ਸੁਖਪਾਲ ਸਿੰਘ ਖਹਿਰਾ ਨੂੰ ਇਨਸਾਫ਼ ਦਿਵਾਉਣ ਦੀ ਗੱਲ ਆਖੀ ਸੀ। ਪਰ ਅੱਜ ਉਸੇ ਮਾਮਲੇ ਵਿੱਚ ਮੁੱਖ ਮੰਤਰੀ ਬਣਦਿਆਂ ਭਗਵੰਤ ਸਿੰਘ ਮਾਨ ਵੱਲੋਂ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਬਦਲੇ ਦੀ ਰਾਜਨੀਤੀ ਤਹਿਤ ਗ੍ਰਿਫ਼ਤਾਰ ਕੀਤਾ ਗਿਆ, ਜੋ ਕਿ ਸਰਾਸਰ ਗਲਤ ਹੈ। ਉਹਨਾਂ ਕਿਹਾ ਕਿ ਕਾਂਗਰਸ ਹਮੇਸ਼ਾ ਭਗਵੰਤ ਮਾਨ ਦੀ ਧੱਕੇਸ਼ਾਹੀ ਖ਼ਿਲਾਫ਼ ਡੱਟ ਕੇ ਖੜੇਗੀ ਅਤੇ ਵਿਰੋਧਤਾ ਕਰੇਗੀ।
ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਨਾਲ ਗੱਠਜੋੜ ਉੱਤੇ ਕੋਈ ਅਸਰ ਨਹੀਂ: ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਨਸ਼ਿਆਂ ਨੂੰ ਖਤਮ ਕਰਨ ਲਈ ਚਲਾਈ ਜਾ ਰਹੀ ਲੜੀ ਦਾ ਇੱਕ ਹਿੱਸਾ ਹੈ ਅਤੇ ਹਰ ਕੋਈ ਪੰਜਾਬ ਵਿੱਚੋਂ ਨਸ਼ਾ ਖਤਮ ਕਰਨਾ ਚਾਹੁੰਦਾ ਹੈ। ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਨਾਲ ਨੈਸ਼ਨਲ ਪੱਧਰ ਉੱਤੇ ਹੋਏ ਗੱਠਜੋੜ ਉੱਤੇ ਕੋਈ ਅਸਰ ਨਹੀਂ ਪਵੇਗਾ।
'ਸੁਖਪਾਲ ਸਿੰਘ ਖਹਿਰਾ ਅੱਖਾਂ ਵਿੱਚ ਰੜਕਦੇ ਸਨ': ਇਸ ਮਾਮਲੇ ਸਬੰਧੀ ਉਸ ਤੋਂ ਬਾਅਦ ਬੋਲਦਿਆਂ ਸੀਨੀਅਰ ਪੱਤਰਕਾਰ ਚੰਦਰ ਪ੍ਰਕਾਸ਼ ਦਾ ਕਹਿਣਾ ਹੈ ਕਿ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਦੇ ਧਾਰਮਿਕ ਸਮਾਜਿਕ ਤੇ ਰਾਜਨੀਤਿਕ ਵੱਖੋ-ਵੱਖਰੇ ਮਾਇਨੇ ਹਨ। ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਕੁਝ ਸੀਨੀਅਰ ਨੇਤਾ ਸੁਖਪਾਲ ਸਿੰਘ ਖਹਿਰਾ ਦੀ ਆਵਾਜ਼ ਨੂੰ ਦਬਾਉਣਾ ਚਾਹੁੰਦੇ ਸਨ, ਕਿਉਂਕਿ ਜਿਸ ਤਰੀਕੇ ਨਾਲ ਸੁਖਪਾਲ ਸਿੰਘ ਖਹਿਰਾ ਵੱਲੋਂ ਬੇ-ਧੜਕ ਤੇ ਬੇਬਾਕ ਹੋ ਕੇ ਬੋਲਿਆ ਜਾਂਦਾ ਸੀ, ਉਹ ਕਈਆਂ ਦੀਆਂ ਅੱਖਾਂ ਵਿੱਚ ਰੜਕਦੇ ਸਨ ਅਤੇ ਕਈ ਸਿਆਸੀ ਲੋਕਾਂ ਨੂੰ ਆਪਣਾ ਭਵਿੱਖ ਸੁਖਪਾਲ ਸਿੰਘ ਖਹਿਰਾ ਦੇ ਸਿਆਸੀ ਜੀਵਨ ਤੋਂ ਖਤਰੇ ਵਿੱਚ ਮਹਿਸੂਸ ਹੁੰਦਾ ਸੀ।
ਉਹਨਾਂ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਦਾ ਅਸਰ ਨੈਸ਼ਨਲ ਪੱਧਰ ਉੱਤੇ ਹੋਏ ਗੱਠਜੋੜ ਉੱਤੇ ਸਾਫ ਦੇਖਣ ਨੂੰ ਮਿਲੇਗਾ ਤੇ ਇਸ ਦੇ ਕਈ ਮਾਇਨੇ ਨਿਕਲਣਗੇ। ਕਿਉਂਕਿ ਜੇਕਰ ਆਮ ਆਦਮੀ ਪਾਰਟੀ ਅਤੇ ਕਾਂਗਰਸ ਵੱਲੋਂ ਜਲਦ ਇਸ ਮਸਲੇ ਨੂੰ ਲੈ ਕੇ ਕੋਈ ਵਿਚਲਾ ਰਾਹ ਅਖਤਿਆਰ ਨਾ ਕੀਤਾ ਤਾਂ ਇਸ ਦਾ ਲਾਭ ਕੇਂਦਰ ਵਿਚਲੀ ਭਾਜਪਾ ਨੂੰ ਵੱਡੀ ਪੱਧਰ ਉੱਤੇ ਮਿਲੇਗਾ।
- India US Army Exercise: ਭਾਰਤ-ਅਮਰੀਕਾ ਫੌਜ ਜਵਾਨਾਂ ਵਿਚਾਲੇ ਅਲਾਸਕਾ 'ਚ ਸੰਯੁਕਤ ਅਭਿਆਸ ਜਾਰੀ
- Cricket World Cup 2023: ਜੇਲ 'ਚ ਬੰਦ ਵਿਸ਼ਵ ਕੱਪ ਜੇਤੂ ਪਾਕਿਸਤਾਨ ਦੇ ਸਾਬਕਾ ਕਪਤਾਨ ਇਮਰਾਨ ਖਾਨ ਨੂੰ ਆਪਣੇ ਜਨਮਦਿਨ 'ਤੇ ਮੈਚ ਦੇਖਣ ਲਈ ਲੈਣੀ ਪੈ ਸਕਦੀ ਹੈ ਇਜਾਜ਼ਤ
- SGPC On India- Uk Row: ਭਾਰਤੀ ਹਾਈ ਕਮਿਸ਼ਨਰ ਨੂੰ ਗੁਰੂਘਰ 'ਚ ਜਾਣ ਤੋਂ ਰੋਕੇ ਜਾਣ ਦੇ ਮਾਮਲੇ 'ਤੇ ਐੱਸਜੀਪੀਸੀ ਦਾ ਬਿਆਨ, ਕਿਹਾ- ਸਿੱਖਾਂ ਦੇ ਅਕਸ ਨੂੰ ਨਾ ਕੀਤਾ ਜਾਵੇ ਬਦਨਾਮ
ਕੌਣ ਹਨ ਸੁਖਪਾਲ ਸਿੰਘ ਖਹਿਰਾ ?: 1994 ਵਿੱਚ ਸਿਆਸੀ ਜੀਵਨ ਸ਼ੁਰੂ ਕਰਨ ਵਾਲੇ ਸੁਖਪਾਲ ਸਿੰਘ ਖਹਿਰਾ ਦਾ ਵਿਵਾਦਾਂ ਨਾਲ ਪੁਰਾਣਾ ਨਾਤਾ ਰਿਹਾ ਹੈ, ਕਾਂਗਰਸ ਦੇ ਆਪਣੇ ਹੀ ਸਾਥੀ ਰਾਣਾ ਗੁਰਜੀਤ ਸਿੰਘ ਨਾਲ ਸੁਖਪਾਲ ਸਿੰਘ ਖਹਿਰਾ ਦਾ 36 ਦਾ ਆਂਕੜਾ ਰਿਹਾ ਹੈ। 2012 ਵਿੱਚ ਜਦੋਂ ਰਾਣਾ ਗੁਰਜੀਤ ਸਿੰਘ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਬਣੇ ਤਾਂ ਇਹ ਆਂਕੜਾ ਹੋਰ ਵੱਧ ਗਿਆ, ਸੁਖਪਾਲ ਸਿੰਘ ਖਹਿਰਾ ਨੇ ਰਾਣਾ ਗੁਰਜੀਤ ਸਿੰਘ ਦੀਆਂ ਸ਼ਿਕਾਇਤਾਂ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਨੂੰ ਕੀਤੀਆਂ।
2015 ਵਿੱਚ ਸੁਖਪਾਲ ਸਿੰਘ ਖਹਿਰਾ ਕਾਂਗਰਸ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ। 2017 ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸੁਖਪਾਲ ਸਿੰਘ ਖਹਿਰਾ ਆਮ ਆਦਮੀ ਪਾਰਟੀ ਦੀ ਟਿਕਟ ਉੱਤੇ ਜਿੱਤ ਕੇ ਵਿਰੋਧੀ ਧਿਰ ਦੇ ਨੇਤਾ ਬਣੇ, ਆਮ ਆਦਮੀ ਪਾਰਟੀ ਵਿੱਚ ਜਾਣ ਤੋਂ ਬਾਅਦ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਸੁਖਪਾਲ ਸਿੰਘ ਖਹਿਰਾ ਦਾ 36 ਦਾ ਅੰਕੜਾ ਰਿਹਾ ਤੇ 2018 ਵਿੱਚ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦੇ ਆਮ ਆਦਮੀ ਪਾਰਟੀ ਨੇ ਉਹਨਾਂ ਨੂੰ ਪਾਰਟੀ ਵਿੱਚੋਂ ਬਰਖਾਸਤ ਕਰ ਦਿੱਤਾ।
ਇਸ ਤੋਂ ਬਾਅਦ 2018 ਵਿੱਚ ਸੁਖਪਾਲ ਸਿੰਘ ਖਹਿਰਾ ਵੱਲੋਂ ਪੰਜਾਬ ਡੈਮੋਕਰੇਟਿਕ ਅਲਾਇੰਸ ਬਣਾਇਆ ਗਿਆ ਤੇ ਜਨਵਰੀ 2019 ਵਿੱਚ ਆਮ ਆਦਮੀ ਪਾਰਟੀ ਛੱਡ ਕੇ ਉਹਨਾਂ ਵੱਲੋਂ ਪੰਜਾਬ ਏਕਤਾ ਪਾਰਟੀ ਬਣਾਈ ਗਈ ਤੇ ਬਠਿੰਡਾ ਤੋਂ ਲੋਕ ਸਭਾ ਚੋਣਾਂ ਲੜੀਆਂ ਗਈਆਂ। ਬਠਿੰਡਾ ਤੋਂ ਲੋਕ ਸਭਾ ਚੋਣਾਂ ਹਾਰਨ ਤੋਂ ਬਾਅਦ ਉਨਾਂ ਵੱਲੋਂ ਦੁਬਾਰਾ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਕਾਂਗਰਸ ਦਾ ਪੱਲਾ ਫੜਿਆ ਗਿਆ।
ਕਾਂਗਰਸ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਦੇ ਟਿਕਾਣਿਆਂ ਉੱਤੇ 2021 ਵਿੱਚ ਈਡੀ ਵੱਲੋਂ ਛਾਪੇਮਾਰੀ ਕੀਤੀ ਗਈ ਤੇ ਸੁਖਪਾਲ ਸਿੰਘ ਖਹਿਰਾ ਉੱਤੇ ਡਰੱਗ ਸਮਗਲਿੰਗ ਤੇ ਜਾਲੀ ਪਾਸਪੋਰਟ ਦੇ ਰੈਕਟ ਕੇਸਾਂ ਵਿੱਚ ਈਡੀ ਨੇ ਇਹ ਰੇਡ ਕੀਤੀ ਸੀ। ਜਿਸ ਤੋਂ ਬਾਅਦ 2022 ਵਿੱਚ ਸੁਖਪਾਲ ਸਿੰਘ ਖਹਿਰਾ ਫਿਰ ਤੋਂ ਕਾਂਗਰਸ ਦੀ ਟਿਕਟ ਉੱਤੇ ਵਿਧਾਇਕ ਬਣੇ ਤੇ ਹੁਣ ਐਨ.ਡੀ.ਪੀ.ਐਸ ਐਕਟ ਤਹਿਤ ਦਰਜ 2015 ਦੇ ਕੇਸ ਵਿੱਚ ਪੁਲਿਸ ਵੱਲੋਂ ਉਹਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।