ETV Bharat / state

Disabled people Stopped On Barricades : ਮੁੱਖ ਮੰਤਰੀ ਨੂੰ ਮਿਲਣ ਪਹੁੰਚੇ ਵਿਕਲਾਂਗਾਂ ਨੂੰ ਪੁਲਿਸ ਨੇ ਰੋਕਿਆ !

author img

By

Published : Jan 26, 2023, 12:40 PM IST

Updated : Jan 26, 2023, 1:19 PM IST

ਅੱਜ ਪੰਜਾਬ ਦੇ ਬਠਿੰਡਾ ਵਿੱਚ 26 ਜਨਵਰੀ ਮੌਕੇ ਗਣਤੰਤਰ ਦਿਵਸ ਮੌਕੇ ਸੀਐਮ ਭਗਵੰਤ ਮਾਨ ਨੇ ਤਿਰੰਗਾ ਫਹਿਰਾਇਆ। ਇਸ ਸਮਾਗਮ ਦੌਰਾਨ ਸੀਐਮ ਮਾਨ ਨੂੰ ਮਿਲਣ ਲਈ ਵਿਕਲਾਂਗਾਂ ਨੂੰ ਬੈਰੀਕੇਡ 'ਤੇ ਰੋਕ ਦਿੱਤਾ ਗਿਆ। ਇਸ ਦੇ ਨਾਲ ਹੀ, ਵਿਮੁਕਤ ਜਾਤੀ ਨਾਲ ਸਬੰਧਤ ਪ੍ਰਦਰਸ਼ਨਕਾਰੀਆਂ ਨੇ ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ਵਜੋਂ ਕਾਲੀਆਂ ਝੰਡੀਆਂ ਵਿਖਾਈਆਂ।

Disabled people Stopped On Barricades
Disabled people Stopped On Barricades
Disabled people Stopped On Barricades : ਮੁੱਖ ਮੰਤਰੀ ਨੂੰ ਮਿਲਣ ਪਹੁੰਚੇ ਵਿਕਲਾਂਗਾਂ ਨੂੰ ਪੁਲਿਸ ਨੇ ਰੋਕਿਆ !

ਬਠਿੰਡਾ: ਅੱਜ ਗਣਤੰਤਰ ਦਿਵਸ ਮੌਕੇ ਬਠਿੰਡਾ ਵਿੱਚ ਕਰਵਾਏ ਗਏ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਬਠਿੰਡਾ ਦੇ ਖੇਡ ਸਟੇਡੀਅਮ ਵਿੱਚ ਤਿਰੰਗਾ ਫਹਿਰਾਇਆ। ਉੱਥੇ ਹੀ, ਇਸ ਸਾਮਗਮ ਵਿੱਚ ਆਪਣੀਆਂ ਮੰਗਾਂ ਲੈ ਕੇ ਸੀਐਮ ਮਾਨ ਨੂੰ ਮਿਲਣ ਲਈ ਪਹੁੰਚੇ ਵਿਕਲਾਂਗ ਲੋਕਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਬੈਰੀਕੇਡਜ਼ ਉੱਤੇ ਹੀ ਰੋਕ ਦਿੱਤਾ ਗਿਆ। ਵਿਮੁਕਤ ਜਾਤੀ ਨਾਲ ਸਬੰਧਤ ਪ੍ਰਦਰਸ਼ਨਕਾਰੀਆਂ ਨੇ ਵੀ ਰੋਸ ਵਿੱਚ ਆਏ ਪੰਜਾਬ ਸਰਕਾਰ ਵਿਰੁੱਧ ਨਾਅਰੇ ਲਾਏ ਗਏ।

ਅੰਗਹੀਣ ਵਰਗ 'ਚ ਰੋਸ : ਵਿਕਲਾਂਗ ਯੂਨੀਅਨ ਦੇ ਆਗੂਆਂ ਦਾ ਕਹਿਣਾ ਸੀ ਕਿ ਉਨ੍ਹਾਂ ਵੱਲੋਂ ਲਗਾਤਾਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਮਿਲਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਪੁਲਿਸ ਪ੍ਰਸ਼ਾਸ਼ਨ ਵੱਲੋਂ ਉਨ੍ਹਾਂ ਨੂੰ ਸਟੇਡੀਅਮ ਦੇ ਸਮੂਹ ਹੇਠਾਂ ਤੋਂ ਇਧਰ-ਉਧਰ ਜਾਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਉਨ੍ਹਾਂ ਦੀਆਂ ਮੰਗਾਂ ਨੂੰ ਪਹਿਲ ਦੇ ਅਧਾਰ ਉੱਤੇ ਲਾਗੂ ਕਰਨ ਦੀ ਗੱਲ ਆਖੀ ਗਈ ਸੀ, ਪਰ ਸੱਤਾ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਨੂੰ ਅੱਖੋਂ ਪਰੋਖੇ ਕੀਤਾ ਗਿਆ।

ਪਿਛਲੀ ਸਰਕਾਰ ਤੇ ਮਾਨ ਸਰਕਾਰ 'ਚ ਕੋਈ ਅੰਤਰ ਨਹੀਂ : ਯਨੀਅਨ ਆਗੂ ਲੱਖਾਂ ਸਿੰਘ ਨੇ ਕਿਹਾ ਕਿ 4 ਪ੍ਰਤੀਸ਼ਤ ਕੋਟੇ ਦੀ ਮੰਗ ਨੂੰ ਲੈ ਕੇ ਉਨ੍ਹਾਂ ਵੱਲੋਂ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਸੀ ਅਤੇ ਅੱਜ ਇਸ ਸਬੰਧ ਵਿੱਚ ਉਨ੍ਹਾਂ ਵੱਲੋਂ ਮੁੱਖ ਮੰਤਰੀ ਪੰਜਾਬ ਨੂੰ ਆਪਣਾ ਮੰਗ ਪੱਤਰ ਦੇਣ ਲਈ ਬਠਿੰਡਾ ਦੇ ਖੇਡ ਸਟੇਡੀਅਮ ਵਿਖੇ ਪਹੁੰਚੇ ਸਨ। ਪਰ, ਪੁਲਿਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਅਤੇ ਭਗਵੰਤ ਮਾਨ ਸਰਕਾਰ ਵਿੱਚ ਕੋਈ ਅੰਤਰ ਨਹੀਂ ਹੈ। ਉਨ੍ਹਾਂ ਨੇ ਮੰਗ ਕੀਤੀ ਅੰਗਹੀਣ ਲੋਕਾਂ ਨੂੰ ਨੌਕਰੀ ਦਿੱਤੀ ਜਾਵੇ। ਸਾਡੇ ਨਾਲ ਪ੍ਰਸ਼ਾਸਨ ਵੱਲੋਂ ਬਹੁਤ ਖੱਜਲ ਖੁਆਰ ਕੀਤਾ ਗਿਆ ਹੈ।

ਵਿਮੁਕਤ ਜਾਤੀ ਨਾਲ ਸਬੰਧਤ ਪ੍ਰਦਰਸ਼ਨਕਾਰੀਆਂ ਨੇ ਕਾਲੀਆਂ ਝੰਡੀਆਂ ਵਿਖਾਈਆਂ

ਵਿਮੁਕਤ ਜਾਤੀ ਨਾਲ ਸਬੰਧਤ ਪ੍ਰਦਰਸ਼ਨਕਾਰੀਆਂ ਨੇ ਕਾਲੀਆਂ ਝੰਡੀਆਂ ਵਿਖਾਈਆਂ : ਮੁੱਖ ਮੰਤਰੀ ਪੰਜਾਬ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਬਠਿੰਡਾ ਵਿਖੇ ਗਣਤੰਤਰ ਦਿਵਸ ਤੇ ਝੰਡਾ ਫਹਿਰਾਇਆ ਗਿਆ। ਇਸ ਮੌਕੇ ਵੱਖ ਵੱਖ ਸੰਘਰਸ਼ਸ਼ੀਲ ਜਥਬੰਦੀਆਂ ਦੇ ਆਗੂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਵਿਰੋਧ ਕਰਨ ਲਈ ਬਠਿੰਡਾ ਪਹੁੰਚੇ। ਵਿਮੁਕਤ ਜਾਤੀ ਨਾਲ ਸਬੰਧਤ ਵੱਡੀ ਗਿਣਤੀ ਵਿਚ ਮਰਦ ਅਤੇ ਔਰਤਾਂ ਕਾਲੀਆਂ ਝੰਡੀਆਂ ਲੈ ਕੇ ਜਦੋਂ ਬਠਿੰਡਾ ਦੇ ਖੇਡ ਸਟੇਡੀਅਮ ਵੱਲ ਵਧੇ, ਤਾਂ ਪੁਲਿਸ ਨੇ ਉਨ੍ਹਾਂ ਨੂੰ ਰੋਕ ਲਿਆ ਗਿਆ।

ਇਸ ਮੌਕੇ ਪ੍ਰਦਰਸ਼ਨਕਾਰੀ ਜਸਬੀਰ ਕੌਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਵਿਮੁਕਤ ਜਾਤੀ ਦਾ ਦੋ ਪ੍ਰਤੀਸ਼ਤ ਕੋਟਾ ਬੰਦ ਕਰ ਦਿੱਤਾ ਗਿਆ ਹੈ ਜਿਸ ਦਾ ਉਨ੍ਹਾਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਇਸ ਸਬੰਧੀ ਉਨ੍ਹਾਂ ਵੱਲੋਂ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਵਿਖੇ ਰਿਹਾਇਸ਼ ਵਿਖੇ ਵੀ ਪ੍ਰਦਰਸ਼ਨ ਕੀਤਾ ਗਿਆ ਸੀ, ਪਰ ਸਰਕਾਰ ਵੱਲੋਂ ਉਨ੍ਹਾਂ ਦੇ ਕੋਈ ਵੀ ਸੁਣਵਾਈ ਨਹੀਂ ਕੀਤੀ ਗਈ ਜਿਸ ਦੇ ਰੋਸ ਵਜੋਂ ਅੱਜ ਉਹ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਕਾਲੀਆਂ ਝੰਡੀਆਂ ਦਿਖਾਉਣ ਲਈ ਬਠਿੰਡਾ ਪਹੁੰਚੇ ਹਨ, ਪਰ ਪੁਲਿਸ ਵੱਲੋਂ ਉਨ੍ਹਾਂ ਨੂੰ ਰੋਕ ਲਿਆ ਗਿਆ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ 2 ਪ੍ਰਤੀਸ਼ਤ ਕੋਟਾ ਬੰਦ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਨੂੰ ਵੱਡੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ: CM Mann Flag Hoisted In Bathinda: ਸੀਐਮ ਭਗਵੰਤ ਮਾਨ ਨੇ ਬਠਿੰਡਾ 'ਚ ਫਹਿਰਾਇਆ ਤਿਰੰਗਾ, ਬਠਿੰਡਾ ਵਾਸੀਆਂ ਨੂੰ ਦਿੱਤੀ ਖੁਸ਼ਖਬਰੀ

Last Updated : Jan 26, 2023, 1:19 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.