ਬਠਿੰਡਾ: ਪੰਜਾਬ ਵਿਧਾਨ ਸਭਾ ਚੋਣਾਂ (Punjab Assembly Elections 2022) ਤੋਂ ਬਾਅਦ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਗਈ ਹੈ ਪਰ ਬਾਦਲਾਂ ਦੇ ਪਰਿਵਾਰਕ ਹਲਕੇ ਮੰਨੇ ਜਾਂਦੇ ਬਠਿੰਡਾ ਸ਼ਹਿਰ ਤੋਂ ਸਾਬਕਾ ਵਿਧਾਇਕ ਅਤੇ ਵਿਧਾਨ ਸਭਾ ਚੋਣਾਂ ਦੇ ਉਮੀਦਵਾਰ ਸਰੂਪ ਚੰਦ ਸਿੰਗਲਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਬਾਦਲ ਪਰਿਵਾਰ 'ਤੇ ਉਠਾਏ ਗਏ ਸਵਾਲਾਂ ਨੇ ਬਠਿੰਡਾ ਦੀ ਰਾਜਨੀਤੀ ਵਿੱਚ ਭੁਚਾਲ ਲਿਆਂਦਾ ਹੈ।
ਇਕ ਪਾਸੇ ਅਕਾਲੀ ਦਲ ਵੱਲੋਂ ਸਰੂਪ ਚੰਦ ਸਿੰਗਲਾ ਕਾਰਨ ਹੋਣ ਵਾਲੇ ਨੁਕਸਾਨ ਨੂੰ ਕੰਟਰੋਲ ਕਰਨ ਲਈ ਵਰਕਰਾਂ ਦੀ ਐਮਰਜੈਂਸੀ ਮੀਟਿੰਗ ਸੱਦੀ ਹੈ, ਦੂਜੇ ਪਾਸੇ ਉਨ੍ਹਾਂ ਵੱਲੋਂ ਸਰੂਪ ਚੰਦ ਸਿੰਗਲਾ ਦੇ ਲਗਾਏ ਹੋਏ ਦੋਸ਼ਾਂ ਖੰਡਨ ਵੀ ਕੀਤਾ ਜਾ ਰਿਹਾ ਹੈ।
ਅਕਾਲੀ ਦਲ ਵੱਲੋਂ ਬਠਿੰਡਾ ਸ਼ਹਿਰ ਦੇ ਵਰਕਰਾਂ ਦੀ ਸੱਦੀ ਐਮਰਜੈਂਸੀ ਮੀਟਿੰਗ
ਸਰੂਪ ਚੰਦ ਸਿੰਗਲਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤੇ ਗਏ ਅਸਤੀਫ਼ੇ ਤੋਂ ਬਾਅਦ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਵਰਕਰਾਂ ਦੀ ਐਮਰਜੈਂਸੀ ਮੀਟਿੰਗ ਬੁਲਾਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ ਸ਼ਹਿਰੀ ਤੋਂ ਪ੍ਰਧਾਨ ਰਾਜਵਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਸਰੂਪ ਚੰਦ ਸਿੰਗਲਾ ਵੱਲੋਂ ਜੋ ਬਾਦਲ ਪਰਿਵਾਰ ਤੇ ਕਾਂਗਰਸ ਦੇ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਦੀ ਮੱਦਦ ਕਰਨ ਦੇ ਦੋਸ਼ ਲਾਏ ਗਏ ਹਨ ਉਹ ਸਰਾਸਰ ਗ਼ਲਤ ਹਨ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਸਾਰੇ ਪੰਜਾਬ ਵਿੱਚ ਹੀ ਹਾਰ ਮਿਲੀ ਹੈ ਅਤੇ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਰੂਪ ਚੰਦ ਸਿੰਗਲਾ ਕਰੀਬ 60 ਹਜ਼ਾਰ ਤੋਂ ਉਪਰ ਵੋਟਾਂ ਨਾਲ ਹਾਰੇ ਹਨ। ਹੁਣ ਜੇਕਰ ਅਕਾਲੀ ਦਲ ਵੱਲੋਂ ਕਾਂਗਰਸ ਦੇ ਉਮੀਦਵਾਰ ਦੀ ਮੱਦਦ ਕੀਤੀ ਹੁੰਦੀ ਤਾਂ ਕਿ ਇੰਨੀਆਂ ਵੋਟਾਂ ਦਾ ਫਰਕ ਪੈਣਾ ਸੀ। ਉਨ੍ਹਾਂ ਕਿਹਾ ਕਿ ਇਹ ਸਰੂਪ ਚੰਦ ਸਿੰਗਲਾ ਵੱਲੋਂ ਨਿਰਾਧਾਰ ਦੋਸ਼ ਲਾਏ ਗਏ ਹਨ ਅਕਾਲੀ ਦਲ ਦਾ ਵਰਕਰ ਅਕਾਲੀ ਦਲ ਦੇ ਨਾਲ ਖੜਾ ਹੈ ਅਤੇ ਉਨ੍ਹਾਂ ਵੱਲੋਂ ਆਪਣੀਆਂ ਸਿਆਸੀ ਸਰਗਰਮੀਆਂ ਉਸੇ ਤਰ੍ਹਾਂ ਜਾਰੀ ਰੱਖੀਆਂ ਹੋਈਆਂ ਹਨ
ਭਾਜਪਾ ਦਾ ਕਹਿਣਾ ਅਕਾਲੀ ਦਲ ਬਣਿਆ ਅਕਾਲੀ ਦਲ
ਸਰੂਪ ਚੰਦ ਸਿੰਗਲਾ ਨੇ ਦਿੱਤੇ ਅਸਤੀਫ਼ੇ ਤੋਂ ਬਾਅਦ ਬਠਿੰਡਾ ਦੀ ਸਿਆਸਤ ਵਿੱਚ ਆਏ ਭੂਚਾਲ ਤੇ ਬੋਲਦਿਆਂ ਭਾਜਪਾ ਦੇ ਸੂਬਾ ਸਕੱਤਰ ਸੁਖਪਾਲ ਸਿੰਘ ਸ਼ਾਹ ਨੇ ਕਿਹਾ ਕਿ ਅਕਾਲੀ ਦਲ ਹੁਣ ਖਾਲੀ ਦਲ ਬਣ ਕੇ ਰਹਿ ਗਿਆ ਹੈ ਅਤੇ ਆਉਂਦੇ ਦਿਨਾਂ ਵਿੱਚ ਵੱਡੀ ਗਿਣਤੀ ਵਿੱਚ ਸੀਨੀਅਰ ਅਕਾਲੀ ਆਗੂ ਭਾਜਪਾ ਵਿੱਚ ਸ਼ਾਮਲ ਹੋਣਗੇ ਅਤੇ ਵੱਡੀ ਗਿਣਤੀ ਵਿਚ ਅਕਾਲੀ ਦਲ ਦੇ ਹੀ ਅਹੁਦੇਦਾਰ ਭਾਜਪਾ ਦੇ ਲਗਾਤਾਰ ਸੰਪਰਕ 'ਚ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਆਪਣੇ ਹੀ ਉਮੀਦਵਾਰਾਂ ਨਾਲ ਅਜਿਹਾ ਕਰਨਾ ਬਹੁਤ ਗਲਤ ਹੈ ਪਰਿਵਾਰਕ ਹਲਕੇ ਸਬੰਧੀ ਬੋਲਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਨੇ ਸਾਬਿਤ ਕਰ ਦਿੱਤਾ ਹੈ ਕਿ ਧੋ ਕੇ ਸਵਾਲ ਹਨ।
ਕਾਂਗਰਸ ਨੇ ਸਰੂਪ ਚੰਦ ਸਿੰਗਲਾ ਦੇ ਦੋਸ਼ਾਂ ਦਾ ਕੀਤਾ ਖੰਡਨ
ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਰੁਣ ਵਧਾਵਨ ਨੇ ਕਿਹਾ ਕਿ ਸਰੂਪ ਚੰਦ ਸਿੰਗਲਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਤੋਂ ਬਾਅਦ ਬਾਦਲ ਪਰਿਵਾਰ ਉਪਰ ਕਾਂਗਰਸੀ ਉਮੀਦਵਾਰ ਮਨਪ੍ਰੀਤ ਬਾਦਲ ਦੀ ਮੱਦਦ ਕਰਨ ਦੇ ਲਾਏ ਗਏ ਦੋਸ਼ ਸਰਾਸਰ ਝੂਠੇ ਹਨ।
ਇਹ ਵੀ ਪੜ੍ਹੋ: ਭ੍ਰਿਸ਼ਟਾਚਾਰ ਖਿਲਾਫ਼ 23 ਮਾਰਚ ਨੂੰ ਹੈਲਪਲਾਈਨ ਨੰਬਰ ਹੋਵੇਗਾ ਜਾਰੀ
ਉਨ੍ਹਾਂ ਕਿਹਾ ਕਿ ਪੰਜਾਬ 'ਚ ਹਨ੍ਹੇਰੀ ਆਈ ਸੀ ਜਿਸ ਨੇ ਸਭ ਕੁਝ ਖ਼ਤਮ ਕਰ ਦਿੱਤਾ, ਸਮਾਂ ਚੰਗਾ ਮਾੜਾ ਹੁੰਦਾ ਰਹਿੰਦਾ ਹੈ ਪਰ ਇਸ ਤਰ੍ਹਾਂ ਕਿਸੇ ਤੇ ਝੂਠੇ ਦੋਸ਼ ਨਹੀਂ ਲਾਉਣੇ ਚਾਹੀਦੇ ਇਹ ਹੋ ਸਕਦਾ ਹੈ ਕਿ ਕਿਸੇ ਨੇ ਆਪਣੇ ਨਿੱਜੀ ਰਿਲੇਸ਼ਨਜ਼ ਦੇ ਚੱਲਦੇ ਕਾਂਗਰਸ ਨੂੰ ਸਪੋਰਟ ਕੀਤੀ ਹੋਵੇ ਪਰ ਉਨ੍ਹਾਂ ਨੇ ਬਿਨ੍ਹਾਂ ਉਦਾਹਰਨ ਦਿੱਤੀਆਂ ਗੱਲ ਕਹੀ ਕਿ ਉਨ੍ਹਾਂ ਵੱਲੋਂ ਨਿੱਜੀ ਤੌਰ ਤੇ ਇਕ ਸੀਨੀਅਰ ਅਕਾਲੀ ਆਗੂ ਨਾਲ ਜਦੋਂ ਸੰਪਰਕ ਸਾਧਿਆ ਗਿਆ ਤਾਂ ਉਸ ਨੇ ਕਿਹਾ ਕਿ ਬੀਬਾ ਹਰਸਿਮਰਤ ਕੌਰ ਬਾਦਲ ਨੇ ਉਨ੍ਹਾਂ ਨੂੰ ਸਪੱਸ਼ਟ ਤੌਰ ਤੇ ਉੱਪਰ ਸਰੂਪ ਚੰਦ ਸਿੰਗਲਾ ਦੀ ਮੱਦਦ ਕਰਨ ਲਈ ਕਿਹਾ ਗਿਆ। ਜਿਸ ਤੋਂ ਸਾਫ ਜ਼ਾਹਿਰ ਹੈ ਕਿ ਬਾਦਲ ਪਰਿਵਾਰ ਹੀ ਸਰੂਪ ਚੰਦ ਸਿੰਗਲਾ ਨੂੰ ਜਿਤਾਉਣਾ ਚਾਹੁੰਦੇ ਸੀ ਪਰ ਸਰੂਪ ਚੰਦ ਸਿੰਗਲਾ ਵੱਲੋਂ ਜੋ ਝੂਠੇ ਦੋਸ਼ ਮਨਪ੍ਰੀਤ ਦੀ ਮਦਦ ਦੇ ਲਗਾਏ ਗਏ ਹਨ ਉਹ ਸਰਾਸਰ ਗਲਤ ਹੈ।
ਸਿਆਸੀ ਮਾਹਿਰਾਂ ਦਾ ਮੰਨਣਾ ਮਨਪ੍ਰੀਤ ਬਾਦਲ ਨੂੰ ਜਿਤਾਉਣ ਲਈ ਅਕਾਲੀ ਦਲ ਨੇ ਕੀਤੀ ਗੰਢ ਤੁੱਪ
ਸੀਨੀਅਰ ਪੱਤਰਕਾਰ ਅਤੇ ਸਿਆਸੀ ਮਾਹਿਰ ਚੰਦਰ ਪ੍ਰਕਾਸ਼ ਦਾ ਕਹਿਣਾ ਹੈ ਕਿ ਬਾਦਲ ਪਰਿਵਾਰ ਅਤੇ ਮਨਪ੍ਰੀਤ ਬਾਦਲ ਇਕ ਕੋਈ ਹਨ ਕਿਉਂਕਿ 2017- 2019 ਦੀਆਂ ਪਾਰਲੀਮੈਂਟ ਚੋਣਾਂ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਬਾਦਲ ਪਰਿਵਾਰ ਵੱਲੋਂ ਜਿਸ ਲੁਕਵੇਂ ਢੰਗ ਨਾਲ ਮਨਪ੍ਰੀਤ ਬਾਦਲ ਦੀ ਮੱਦਦ ਕੀਤੀ ਸੀ। ਉਸ ਤੋਂ ਸਾਫ਼ ਜ਼ਾਹਰ ਹੈ ਕਿ ਪਰਿਵਾਰ ਇੱਕੋ ਯਾਤੇ ਪੰਜਾਬੀਆਂ ਨੂੰ ਹੁਣ ਤੱਕ ਬੁੱਧੂ ਬਣਾਉਂਦੇ ਆ ਰਹੇ ਹਨ ਅਤੇ ਹੁਣ ਪੰਜਾਬ ਦੇ ਲੋਕਾਂ ਦਾ ਸਮਾਂ ਆ ਗਿਆ। ਜਿਨ੍ਹਾਂ ਨੇ ਬਾਦਲ ਪਰਿਵਾਰ ਦੇਸ਼ ਧੋਖੇ ਦਾ ਜਵਾਬ ਦਿੱਤਾ ਹੈ ਉਨ੍ਹਾਂ ਕਿਹਾ ਕਿ ਆਉਂਦੇ ਦਿਨ੍ਹਾਂ ਵਿੱਚ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ: ਸਹੁੰ ਚੁੱਕ ਸਮਾਗਮ ਨੂੰ ਲੈਕੇ ਸਿਆਸੀ ਆਗੂਆਂ ਦੀ ਪ੍ਰਤੀਕਿਰਿਆ