ਬਠਿੰਡਾ: ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ (Water Supply and Sanitation Department) ਨੇ ਅੱਜ ਆਪਣੇ ਪਰਿਵਾਰਾਂ ਸਮੇਤ ਸਰਕਾਰ ਖ਼ਿਲਾਫ਼ ਜ਼ਬਰਦਸਤ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਨੇ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਬਠਿੰਡਾ ਬੱਸ ਸਟੈਂਡ ਉੱਤੇ ਚੱਕਾ ਜਾਮ ਕਰ (Chaka jam at Bathinda bus stand) ਦਿੱਤਾ।
ਪ੍ਰਦਰਸ਼ਨਕਾਰੀਆਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨ ਕਾਰਨ ਜ਼ਿਲ੍ਹਾ ਬਠਿੰਡਾ ਅੰਦਰ ਸੜਕਾਂ ਉੱਤੇ ਵੱਡਾ ਜਾਮ ਲੱਗ ਗਿਆ ਜਿਸ ਕਾਰਣ ਰਾਹ ਵਿੱਚ ਫਸੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।
ਪ੍ਰਦਰਸ਼ਨਕਾਰੀ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਉਨ੍ਹਾਂ ਤੋਂ ਕੰਮ ਲਗਾਤਾਰ ਲੈ ਰਹੀ ਹੈ ਪਰ ਪਿਛਲੇ 4 ਮਹੀਨਿਆਂ ਤੋਂ ਉਨ੍ਹਾਂ ਨੂੰ ਤਨਖਾਹ ਨਹੀਂ (Salary not received for last 4 months) ਮਿਲੀ। ਉਨ੍ਹਾਂ ਕਿਹਾ ਕਿ ਮਹਿਕਮੇ ਵੱਲੋਂ ਉਨ੍ਹਾਂ ਨੂੰ ਕਟੌਤੀ ਕਰਕੇ ਤਨਖਾਹਾਂ ਦੇਣ ਦੀ ਗੱਲ ਕੀਤੀ ਜਾ ਰਹੀ ਹੈ ਜੋ ਕਿਸੇ ਵੀ ਕੀਮਤ ਉੱਤੇ ਉਨ੍ਹਾਂ ਨੂੰ ਮਨਜ਼ਰੂਰ ਨਹੀਂ ਹੈ।
ਗਯਾ ਸੈਨੀਟੇਸ਼ਨ ਵਿਭਾਗ ਦੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ, ਉਦੋਂ ਤੱਕ ਚੰਗਾ ਪ੍ਰਦਰਸ਼ਨ ਜਾਰੀ ਰਹੇਗਾ ਅਤੇ ਉਹ ਦੀਵਾਲੀ ਵਾਲੇ ਦਿਨ ਕਾਲੀ ਦੀਵਾਲੀ (Black Diwali will be celebrated) ਮਨਾਉਣਗੇ।
ਇਹ ਵੀ ਪੜ੍ਹੋ: 'ਆਪ' ਵਿਧਾਇਕ ਦੇ ਵਿਗੜ੍ਹੇ ਬੋਲ, ਮਰਿਆਦਾ ਭੁੱਲੇ ਦੇਵ ਮਾਨ