ਬਠਿੰਡਾ: ਹੋਲੀ ਦਾ ਤਿਉਹਾਰ ਪੂਰੇ ਦੇਸ਼ ਵਿੱਚ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਦੇ ਤਹਿਤ ਗੁਰੂ ਨਾਨਕ ਦੇਵ ਖ਼ਾਲਸਾ ਗਰਲਜ਼ ਕਾਲਜ ਵਿੱਚ ਲੜਕੀਆਂ ਨੇ ਭੰਗੜਾ ਅਤੇ ਗਿੱਧਾ ਪਾ ਕੇ ਖ਼ੁਸ਼ੀ ਹੋਲੀ ਮਨਾਕੇ ਖੁਸ਼ੀਆਂ ਦੇ ਰੰਗ ਬਿਖੇਰੇ।
ਇਸ ਮੌਕੇ ਕਾਲਜ ਪ੍ਰਿੰਸੀਪਲ ਨੇ ਕਿਹਾ ਕਿ ਹੋਲੀ ਰੰਗਾਂ ਦਾ ਤਿਉਹਾਰ ਹੈ ਅਤੇ ਉਹ ਇਸ ਦੌਰਾਨ ਰੰਗਾਰੰਗ ਪ੍ਰੋਗਰਾਮ ਕਰ ਕੇ ਹੋਲੀ ਦੇ ਤਿਉਹਾਰ ਨੂੰ ਮਨਾ ਰਹੇ ਹਨ। ਇਸ ਦੌਰਾਨ ਕਾਲਜ ਵਿੱਚ ਵੱਖ-ਵੱਖ ਪ੍ਰੋਗਰਾਮ ਵੀ ਕਰਵਾਏ ਗਏ।
ਇਸ ਮੌਕੇ ਕਾਲਜ ਦੀਆਂ ਵਿਦਿਆਥਣਾ ਨੇ ਕਿਹਾ ਕਿ ਇਸ ਸਮਾਮਗ ਦਾ ਪੂਰਾ ਆਨੰਦ ਮਾਣ ਰਹੀਆਂ ਹਨ।