ਬਠਿੰਡਾ: ਪਿਛਲੇ ਦਿਨੀਂ ਮਾਣਯੋਗ ਅਦਾਲਤ ਵੱਲੋਂ ਹਰਿਆਣਾ ਨੂੰ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ (Gurdwara Management Committee ) ਬਣਾਏ ਜਾਣ ਦੇ ਦਿੱਤੇ ਗਏ ਫ਼ੈਸਲੇ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਤਾਰ ਇਸ ਚੀਜ਼ ਦਾ ਵਿਰੋਧ ਕੀਤਾ ਜਾ ਰਿਹਾ ਹੈ। ਪਰ ਸਿੱਖ ਚਿੰਤਕਾਂ ਵੱਲੋਂਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਖਰੀ ਬਣਾਏ ਜਾਣ ਦਾ ਜਿੱਥੇ ਸਵਾਗਤ ਕੀਤਾ ਜਾ ਰਿਹਾ ਹੈ।
ਉਥੇ ਹੀ ਉਨ੍ਹਾਂ ਕਿਹਾ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੋਂਦ ਵਿੱਚ ਆਉਣ ਨਾਲ ਹਰਿਆਣੇ ਦੇ ਸਿੱਖਾਂ ਦੀ ਇਕ ਵੱਖਰੀ ਪਹਿਚਾਣ ਰਾਜਨੀਤੀ ਵਿੱਚ ਬਣੇਗੀ ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਿੱਖ ਚਿੰਤਕ ਭੋਲਾ ਸਿੰਘ ਗਿੱਲਪੱਤੀ ਨੇ ਈਟੀਵੀ ਭਾਰਤ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ 2014 ਵਿੱਚ ਹਰਿਆਣਾ ਦੇ ਸਿੱਖਾਂ ਵੱਲੋਂ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਏ ਜਾਣ ਸਬੰਧੀ ਅਦਾਲਤ ਦਾ ਸਹਾਰਾ ਲਿਆ ਗਿਆ ਸੀ ਜਿਸ ਦਾ ਫੈਸਲਾ ਮਾਨਯੋਗ ਅਦਾਲਤ ਵੱਲੋਂ 2022 ਵਿਚ ਕੀਤਾ ਗਿਆ ਇਸ ਫੈਸਲੇ ਦੇ ਆਉਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਬਾਦਲ (Shiromani Akali Dal Badal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਫ਼ੈਸਲੇ ਨੂੰ ਸਿੱਖ ਧਰਮ ਨੂੰ ਤੋੜਨ ਦੀ ਸਾਜ਼ਿਸ਼ ਕਰਾਰ ਦਿੱਤਾ ਹੈ।
ਉੱਥੇ ਹੀ ਸਿੱਖ ਚਿੰਤਕ ਭੋਲਾ ਸਿੰਘ ਗਿੱਲਪੱਤੀ ਵੱਲੋਂ ਇਸ ਫ਼ੈਸਲੇ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਜਦੋਂ ਹਰਿਆਣਾ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਹੁੰਦੇ ਸਨ ਤਾਂ ਉਸ ਸਮੇਂ ਮਾਤਰ ਸੱਤ ਤੋਂ ਅੱਠ ਸ਼੍ਰੋਮਣੀ ਕਮੇਟੀ ਮੈਂਬਰ ਹਰਿਆਣੇ ਵਿੱਚੋਂ ਚੁਣੇ ਜਾਂਦੇ ਸਨ ਅਤੇ ਹਰਿਆਣੇ ਦੇ ਗੁਰਦੁਆਰਾ ਸਾਹਿਬ ਦੀ ਗੋਲਕ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਕੱਠੀ ਕੀਤੀ ਜਾਂਦੀ ਹੈ।ਹੁਣ ਨਵਾਂ ਫ਼ੈਸਲਾ ਆਉਣ ਨਾਲ ਜਿੱਥੇ ਹਰਿਆਣੇ ਦੇ ਗੁਰਦੁਆਰਾ ਸਾਹਿਬ ਦੀ ਦੇਖ ਰੇਖ ਕਮੇਟੀ ਵੱਲੋਂ ਕੀਤੀ ਜਾਵੇਗੀ ਉਥੇ ਹੀ ਉਨ੍ਹਾਂ ਵੱਲੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਲਗਪਗ 42 ਮੈਂਬਰ ਚੁਣੇ ਜਾਣਗੇ।
ਹਰਿਆਣੇ ਵਿੱਚ ਸਿੱਖਾਂ ਦੀ ਗਿਣਤੀ ਲਗਪਗ 18 ਲੱਖ ਹੈ ਇਨ੍ਹਾਂ ਚੁਣੇ ਗਏ 42 ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਇਕ ਵੱਖਰੀ ਪਹਿਚਾਣ ਹੋਵੇਗੀ। ਰਾਜਨੀਤੀ ਵਿਚ ਇਨ੍ਹਾਂ ਦਾ ਇੱਕ ਵੱਡਾ ਅਸਰ ਵੇਖਣ ਨੂੰ ਮਿਲੇਗਾ। ਹੁਣ ਤੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਹਰਿਆਣਾ ਦੇ ਸਿੱਖਾਂ ਨੂੰ ਆਪਣੀ ਵੱਖਰੀ ਰਾਜਨੀਤਕ ਪਹਿਚਾਣ ਬਣਾਉਣ ਦਾ ਮੌਕਾ ਨਹੀਂ ਸੀ ਮਿਲਿਆ ਪਰ ਹੁਣ ਨਵੀਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹੋਂਦ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਨੂੰ ਜਿੱਥੇ ਇਕ ਵੱਖਰੀ ਪਹਿਚਾਣ ਮਿਲੇਗੀ ਉਥੇ ਹੀ ਆਪਣਾ ਰਾਜਨੀਤਿਕ ਵੱਖਰਾ ਰੁਤਬਾ ਹਾਸਿਲ ਕਰ ਪਾਉਣਗੇ।
ਸਿੱਖ ਚਿੰਤਕ ਭੋਲਾ ਸਿੰਘ ਵਿਰਕ ਨੇ ਕਿਹਾ ਕਿ ਜਦੋਂ ਦਿੱਲੀ ਦੇ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਦਿੱਲੀ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇਖਦੀ ਹੈ। ਮਹਾਰਾਸ਼ਟਰ ਅਤੇ ਕੇਰਲਾ ਦੀਆਂ ਪ੍ਰਬੰਧਕ ਕਮੇਟੀਆਂ ਉੱਥੋਂ ਦੇ ਗੁਰਦੁਆਰਾ ਸਾਹਿਬਾਨ ਦਾ ਪ੍ਰਬੰਧ ਦੇਖਦੀਆਂ ਹਨ। ਹਰਿਆਣੇ ਦੇ ਗੁਰਦੁਆਰਾ ਸਹਿਬਾਨ ਦਾ ਪ੍ਰਬੰਧ ਹਰਿਆਣੇ ਦੀ ਪ੍ਰਬੰਧਕ ਕਮੇਟੀ ਕਿਉਂ ਨਹੀਂ ਵੇਖ ਸਕਦੀ ਉਨ੍ਹਾਂ ਬਾਦਲ ਪਰਿਵਾਰ 'ਤੇ ਗੰਭੀਰ ਦੋਸ਼ ਲਾਉਂਦੇ ਹੋਏ ਕਿਹਾ ਕਿ ਇਨ੍ਹਾਂ ਵੱਲੋਂ ਆਪਣੇ ਨਿੱਜੀ ਰਾਜਨੀਤਿਕ ਖੇਤਾਂ ਨੂੰ ਵੇਖਦੇ ਹੋਏ ਅਜਿਹੇ ਬਿਆਨ ਦਿੱਤੇ ਜਾ ਰਹੇ ਹਨ ਜੇਕਰ ਇਨ੍ਹਾਂ ਨੂੰ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਦਾ ਫ਼ਿਕਰ ਹੁੰਦਾ ਤਾਂ ਅੱਜ ਧਰਮ ਪਰਿਵਰਤਨ ਨੂੰ ਲੈ ਕੇ ਰੌਲਾ ਨਾ ਪੈਂਦਾ ਇਨ੍ਹਾਂ ਵੱਲੋਂ ਗੁਰੂ ਦੀ ਗੋਲਕ ਨੂੰ ਆਪਣੇ ਨਿੱਜੀ ਹਿੱਤਾਂ ਲਈ ਵਰਤਿਆ ਗਿਆ।
ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਬਣਦੇ ਕਦਮ ਨਹੀਂ ਚੁੱਕੇ ਗਏ ਜਿਸ ਕਾਰਨ ਧਰਮ ਪਰਿਵਰਤਨ ਦਾ ਰੌਲਾ ਪੈ ਰਿਹਾ ਹੈ ਉਨ੍ਹਾਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ (Haryana Sikh Gurdwara Management Committee) ਦੇ ਮੈਂਬਰਾਂ ਨੂੰ ਵੀ ਬੇਨਤੀ ਕੀਤੀ ਕਿ ਰਾਜਨੀਤੀ ਨੂੰ ਕਦੇ ਵੀ ਆਪਣੇ ਉੱਪਰ ਹਾਵੀ ਨਾ ਹੋਣ ਦੇਣ ਅਤੇ ਧਰਮ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਬਣਦੇ ਕਦਮ ਚੁੱਕਣ ਤਾਂ ਜੋ ਸਿੱਖਾਂ ਨੂੰ ਬਣਦਾ ਮਾਣ ਸਨਮਾਨ ਮਿਲ ਸਕੇ।ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਮਾਣਯੋਗ ਅਦਾਲਤ ਵਿਚ ਆਪਣਾ ਜਵਾਬ ਦਾਅਵਾ ਪੇਸ਼ ਨਹੀਂ ਕੀਤਾ ਗਿਆ ਸੀ ਪਰ ਭਗਵੰਤ ਮਾਨ ਸਰਕਾਰ ਵੱਲੋਂ ਕੋਈ ਵੀ ਇਤਰਾਜ਼ ਨਾ ਪ੍ਰਗਟਾਏ ਜਾਣ 'ਤੇ ਮਾਣਯੋਗ ਅਦਾਲਤ ਵੱਲੋਂ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੱਖਰਾ ਕਰਨ ਦਾ ਫ਼ੈਸਲਾ ਸੁਣਾਇਆ ਗਿਆ ਹੈ।
ਇਹ ਵੀ ਪੜ੍ਹੋ:- NGT ਤੋਂ ਬਾਅਦ ਪੰਜਾਬ ਸਰਕਾਰ ਨੂੰ ਇੱਕ ਹੋਰ ਝਟਕਾ, ਜਾਣੋ ਮਾਮਲਾ