ETV Bharat / state

'ਪਰਾਲੀ ਅੱਗ ਮਾਮਲੇ 'ਚ ਸਰਕਾਰ ਵੱਲੋਂ ਕਿਸਾਨਾਂ ਤੇ ਨੰਬਰਦਾਰਾਂ 'ਚ ਕੁੜੱਤਣ ਪੈਦਾ ਕਰਨ ਦੀ ਕੋਸ਼ਿਸ਼' - ਨੰਬਰਦਾਰ ਯੂਨੀਅਨ ਪ੍ਰਧਾਨ ਮੇਹਰ ਜੀਤ ਸਿੰਘ

ਨੰਬਰਦਾਰ ਯੂਨੀਅਨ ਪ੍ਰਧਾਨ ਮੇਹਰ ਜੀਤ ਸਿੰਘ Meher Jeet Singh President of Numbadar Union bathinda ਨੇ ਕਿਹਾ ਪੰਜਾਬ ਸਰਕਾਰ ਵੱਲੋਂ ਪਿੰਡ ਦੇ ਨੰਬਰਦਾਰ ਨੂੰ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਦੀਆਂ ਹਦਾਇਤਾਂ ਜਾਰੀ ਕਰਨ ਨਾਲ ਕਿਸਾਨਾਂ ਅਤੇ ਨੰਬਰਦਾਰਾਂ ਵਿੱਚ ਕੁੜੱਤਣ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। Numbadar Union bathinda

Numbadar Union bathinda
Numbadar Union bathinda
author img

By

Published : Nov 3, 2022, 8:00 PM IST

Updated : Nov 3, 2022, 9:32 PM IST

ਬਠਿੰਡਾ: ਪੰਜਾਬ ਸਰਕਾਰ ਲਈ ਸਿਰਦਰਦੀ ਬਣੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਭਾਵੇਂ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਗੁਰੇਜ਼ ਕਰਨ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ ਅਤੇ ਅੱਗ ਲਾਉਣ ਵਾਲੇ ਕਿਸਾਨਾਂ ਖ਼ਿਲਾਫ਼ ਅਧਿਕਾਰੀਆਂ ਨੂੰ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਪਰ ਪੰਜਾਬ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਹੁਣ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਪਿੰਡ ਪੱਧਰ ਉੱਤੇ ਨੰਬਰਦਾਰਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। Numbadar Union bathinda

ਬਠਿੰਡਾ ਜ਼ਿਲ੍ਹੇ ਦੇ ਨੰਬਰਦਾਰ ਯੂਨੀਅਨ ਬਠਿੰਡਾ Numbadar Union bathinda ਦੇ ਪ੍ਰਧਾਨ ਮੇਹਰ ਜੀਤ ਸਿੰਘ Meher Jeet Singh President of Numbadar Union bathinda ਨੇ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਵਾਉਣ ਲਈ ਉਨ੍ਹਾਂ ਵੱਲੋਂ ਪਿੰਡ ਪੱਧਰ ਉੱਪਰ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦੀ ਬੇਨਤੀ ਕੀਤੀ ਜਾ ਰਹੀ ਹੈ ਬਹੁਤੇ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾ ਰਹੇ, ਪਰ ਜਿੱਥੇ ਵੀ ਉਨ੍ਹਾਂ ਨੂੰ ਲੱਗਦਾ ਹੈ ਕਿ ਬਹਿਸਬਾਜ਼ੀ ਹੋ ਸਕਦੀ ਹੈ ਤਾਂ ਉਥੇ ਪ੍ਰਸ਼ਾਸਨ ਨੂੰ ਸੂਚਿਤ ਕਰਦੇ ਹਨ।

'ਪਰਾਲੀ ਅੱਗ ਮਾਮਲੇ 'ਚ ਸਰਕਾਰ ਵੱਲੋਂ ਕਿਸਾਨਾਂ ਤੇ ਨੰਬਰਦਾਰਾਂ 'ਚ ਕੁੜੱਤਣ ਪੈਦਾ ਕਰਨ ਦੀ ਕੋਸ਼ਿਸ਼'

ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਪ੍ਰਸ਼ਾਸਨ ਨਾਲ ਹੋਈ ਬੈਠਕ ਦੌਰਾਨ ਵੀ ਇਹ ਮੰਗ ਰੱਖੀ ਗਈ ਸੀ ਕਿ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਇਕੱਠੀ ਕਰਨ ਵਾਲੀਆਂ ਮਸ਼ੀਨਾਂ ਉਪਲੱਬਧ ਕਰਵਾਈਆਂ ਜਾਣ ਤਾਂ ਜੋ ਪਰਾਲੀ ਸਾੜਨ ਦੀ ਨੌਬਤ ਹੀ ਨਾ ਆਵੇ। ਪਰ ਬਹੁਤੇ ਪਿੰਡਾਂ ਵਿੱਚ ਪਰਾਲੀ ਦੀਆਂ ਗੱਠਾਂ ਬਣਾਉਣ ਵਾਲੀਆਂ ਮਸ਼ੀਨਾਂ ਉਪਲੱਬਧ ਹੀ ਨਹੀਂ ਕਰਾਈਆਂ ਗਈਆਂ, ਜਿਸ ਕਾਰਨ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਲਗਾਈ ਜਾ ਰਹੀ ਹੈ।

ਉਨ੍ਹਾਂ ਵੱਲੋਂ ਆਪਣੇ ਪੱਧਰ ਤੇ ਭਾਵੇਂ ਪਰਾਲੀ ਨੂੰ ਅੱਗ ਲਗਾਉਣ ਤੋਂ ਕਿਸਾਨਾਂ ਨੂੰ ਰੋਕਿਆ ਜਾ ਰਿਹਾ ਹੈ, ਪਰ ਕਈ ਜਗ੍ਹਾ ਬਹਿਸਬਾਜ਼ੀ ਵੀ ਹੋ ਜਾਂਦੀ ਹੈ, ਜਿਸ ਨਾਲ ਆਪਸੀ ਭਾਈਚਾਰਕ ਸਾਂਝ ਖ਼ਰਾਬ ਹੁੰਦੀ ਹੈ। ਉਨ੍ਹਾਂ ਸਰਕਾਰ ਨੂੰ ਬੇਨਤੀ ਕੀਤੀ ਕਿ ਪਿੰਡਾਂ ਵਿੱਚ ਪਰਾਲੀ ਨੂੰ ਇਕੱਠੀ ਕਰਨ ਵਾਲੀਆਂ ਮਸ਼ੀਨਾਂ ਉਪਲੱਬਧ ਕਰਵਾਈਆਂ ਜਾਣ ਤਾਂ ਜੋ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪਰਾਲੀ ਸਾੜਨ ਦੀ ਨੌਬਤ ਹੀ ਨਾ ਆਵੇ।

ਇਹ ਵੀ ਪੜੋ:- ਝੋਨੇ ਦੀ ਚੋਰੀ ਕਰਨ ਵਾਲੇ ਮੁਲਜ਼ਮ ਪੁਲਿਸ ਨੇ ਕੀਤੇ ਗ੍ਰਿਫ਼ਤਾਰ, ਮੁਲਜ਼ਮਾਂ ਕੋਲੋਂ ਚੋਰੀ ਦੇ 17 ਮੋਟਰਸਾਈਕਲ ਬਰਾਮਦ

Last Updated : Nov 3, 2022, 9:32 PM IST
ETV Bharat Logo

Copyright © 2025 Ushodaya Enterprises Pvt. Ltd., All Rights Reserved.