ਬਠਿੰਡਾ: ਬੀਤੇ ਦਿਨੀਂ ਸ੍ਰੀ ਅਨੰਦਪੁਰ ਸਾਹਿਬ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਦਰਬਾਰ ਸਾਹਿਬ ਵਿੱਚ ਹੋਈ ਤੜਕਸਾਰ ਵੇਲੇ ਬੇਅਦਬੀ ਦੇ ਰੋਸ ਵਜੋਂ ਜਿੱਥੇ ਸਿੱਖ ਜਥੇਬੰਦੀਆਂ ਵੱਲੋਂ ਸੰਘਰਸ਼ ਤੇਜ਼ ਕੀਤਾ ਜਾ ਰਿਹਾ ਹੈ। ਉੱਥੇ ਹੀ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਵੀ ਵੱਖੋ-ਵੱਖਰੀਆਂ ਬਿਆਨਬਾਜ਼ੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਸਵਾਲੀਆਂ ਨਿਸ਼ਾਨ ਖੜ੍ਹੇ ਕਰ ਰਹੀਆਂ ਹਨ। ਦੂਜੇ ਪਾਸੇ ਮੀਟਿੰਗ ਹਾਲ ਵਿੱਚ ਧਾਰਮਿਕ ਅਤੇ ਸੰਤ ਸਮਾਜ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਨੂੰ ਆ ਕੇ ਮਿਲੇ।
ਇਸ ਮੌਕੇ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ ਬਾਬਾ ਬਲਬੀਰ ਸਿੰਘ ਵੱਲੋਂ ਇਸ ਘਟਨਾ ਦੀ ਕਰੜੇ ਸ਼ਬਦਾਂ ਦੇ ਵਿੱਚ ਨਿੰਦਿਆ ਕੀਤੀ ਗਈ। ਇਸ ਮੌਕੇ ਬਲਬੀਰ ਸਿੰਘ ਅਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਮੁਲਜ਼ਮ ਨੂੰ ਪੁਲਿਸ ਵੱਲੋਂ ਸਖਤ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਇਸ ਦੇ ਪਿੱਛੇ ਕਿਸ ਦਾ ਹੱਥ ਹੈ ਇਸ ਦੀ ਪੜਤਾਲ ਕਰਨੀ ਚਾਹੀਦੀ ਹੈ।
ਇਸਦੇ ਨਾਲ ਹੀ ਨਿਹੰਗ ਜਥੇਬੰਦੀ ਦੇ ਆਗੂ ਬਲਬੀਰ ਸਿੰਘ ਨੇ ਕਿਹਾ ਕਿ ਇਸ ਮੁਲਜ਼ਮ ਨੂੰ ਸਜ਼ਾ-ਏ-ਮੌਤ ਹੋਣੀ ਚਾਹੀਦੀ ਹੈ ਕਿਉਂਕਿ ਬਾਕੀ ਹੋਰ ਦੇਸ਼ਾਂ ਦੇ ਵਿਚ ਵੀ ਜੇਕਰ ਕੋਈ ਬੇਅਦਬੀ ਕਰਦਾ ਹੈ ਤਾਂ ਉਸ ਨੂੰ ਸਜ਼ਾ-ਏ-ਮੌਤ ਦਿੱਤੀ ਜਾਂਦੀ ਹੈ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਜਾਂ ਡਾਕਟਰਾਂ ਵੱਲੋਂ ਇਹ ਘੋਸ਼ਿਤ ਕੀਤਾ ਜਾਂਦਾ ਹੈ ਕਿ ਜਿਸ ਵਿਅਕਤੀ ਨੇ ਬੇਅਦਬੀ ਕੀਤੀ ਹੈ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਕਿਸੇ ਨਾ ਕਿਸੇ ਤਰ੍ਹਾਂ ‘ਤੇ ਇਨ੍ਹਾਂ ਬੇਅਦਬੀ ਕਰਨ ਵਾਲੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ। ਇਸਦੇ ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਜੇ ਸਰਕਾਰ ਮੁਲਜ਼ਮਾਂ ਖਿਲਾਫ਼ ਕਾਰਵਾਈ ਨਹੀਂ ਕਰ ਸਕਦੀ ਤਾਂ ਨਿਹੰਗਾਂ ਨੂੰ ਆਪਣੇ ਪੱਧਰ ਉੱਪਰ ਕਾਰਵਾਈ ਕਰਨ ਦਿੱਤੀ ਜਾਵੇ।
ਇਸ ਮੌਕੇ ਜਥੇਦਾਰ ਰਘਬੀਰ ਸਿੰਘ ਨੇ ਵੀ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਸ਼ਰਾਤਰੀ ਅਨਸਰਾਂ ਨੂੰ ਨੱਥ ਪਾਉਣਾ ਸਰਕਾਰ ਦਾ ਪਹਿਲਾ ਕਦਮ ਹੋਣਾ ਚਾਹੀਦਾ ਹੈ ਕਿਉਂਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਵਿੱਚ ਸਾਂਝੀ ਵਾਰਤਾ ਦਾ ਉਪਦੇਸ਼ ਦੇਣਾ ਹੀ ਸਾਡਾ ਮੁੱਖ ਮਾਰਗ ਹੈ।
ਇਹ ਵੀ ਪੜ੍ਹੋ:ਤਖ਼ਤ ਸ੍ਰੀ ਕੇਸਗੜ੍ਹ ਵਿਖੇ ਵਾਪਰੀ ਬੇਅਦਬੀ ਦੀ ਘਟਨਾ, ਸਿੱਖ ਜਥੇਬੰਦੀਆਂ ‘ਚ ਭਾਰੀ ਰੋਸ