ਬਠਿੰਡਾ: ਸੂਬੇ ਭਰ ’ਚ ਨੌਜਵਾਨ ਪੀੜੀ ਨਸ਼ੇ ਦੀ ਦਲਦਲ ’ਚ ਧਸਦੇ ਜਾ ਰਹੇ ਹਨ ਇਨ੍ਹਾਂ ਨੂੰ ਬਾਹਰ ਕੱਢਣ ਦੇ ਲਈ ਪ੍ਰਸ਼ਾਸਨ ਵੱਲੋਂ ਨਸ਼ਾ ਤਸਕਰਾਂ ਖਿਲਾਫ ਮੁਹਿੰਮ ਵਿੱਢੀ ਗਈ ਹੈ। ਦੱਸ ਦਈਏ ਕਿ ਪੁਲਿਸ ਪ੍ਰਸ਼ਾਸਨ ਵੱਲੋਂ ਨਾਕੇਬੰਦੀ ਅਤੇ ਛਾਪੇਮਾਰੀ ਕਰਨ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ।
ਪੰਜਾਬ ਪੁਲਿਸ (Punjab Police) ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਪੰਜਾਬ ਪੁਲਿਸ (Punjab Police) ਵੱਡੀ ਗਿਣਤੀ ਵਿੱਚ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਰਹੀ ਹੈ। ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ 'ਚ ਬਠਿੰਡਾ ਪੁਲੀਸ ਦੇ ਐਂਟੀ ਨਾਰਕੋਟਿਕਸ ਸੈੱਲ (Anti-narcotics cell) ਨੂੰ ਵੱਡੀ ਸਫ਼ਲਤਾ ਮਿਲੀ ਹੈ। ਐਂਟੀ ਨਾਰਕੋਟਿਕਸ ਸੈੱਲ (Anti-narcotics cell) ਦੇ ਇੰਚਾਰਜ ਜਗਰੂਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਵੱਲੋਂ ਬਾਦਲ ਰੋਡ 'ਤੇ ਗਸ਼ਤ ਕੀਤੀ ਜਾ ਰਹੀ ਸੀ।
ਇਹ ਵੀ ਪੜ੍ਹੋ: 813 ਗ੍ਰਾਮ ਹੈਰੋਇਨ ਤੇ 70 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਨਸ਼ਾ ਤਸਕਰ ਕਾਬੂ
ਇਸ ਦੌਰਾਨ ਹੀ ਸੂਚਨਾ ਮਿਲੀ ਕਿ ਆਲਟੋ ਗੱਡੀ ਵਿੱਚ ਸਵਾਰ ਕੁਝ ਲੋਕ ਨਸ਼ੀਲੀਆਂ ਗੋਲੀਆਂ (Drug pills) ਲੈ ਕੇ ਘੁੰਮ ਰਹੇ ਸਨ। ਉਨ੍ਹਾਂ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਆਲਟੋ ਸਵਾਰ ਪਿਓ ਪੁੱਤਰ ਅਤੇ ਇੱਕ ਔਰਤ ਨੂੰ ਹਿਰਾਸਤ ਵਿੱਚ ਲੈ ਗਿਆ।
ਤਲਾਸ਼ੀ ਦੌਰਾਨ ਇਨ੍ਹਾਂ ਕੋਲੋਂ 23 ਹਜ਼ਾਰ ਸੱਤ ਸੌ ਨਸ਼ੀਲੀਆਂ ਗੋਲੀਆਂ (Drug pills) ਬਰਾਮਦ ਕੀਤੀਆਂ ਗਈਆਂ। ਇੰਚਾਰਜ ਜਗਰੂਪ ਸਿੰਘ ਨੇ ਦੱਸਿਆ ਕਿ ਤਿੰਨ੍ਹਾਂ ਵਿਅਕਤੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੰਜ ਦਿਨ੍ਹਾਂ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਹੈ।
ਇਨ੍ਹਾਂ ਕੋਲੋਂ ਹੋਰ ਵੀ ਖੁਲਾਸੇ ਹੋਣ ਦੇ ਆਸਾਰ ਹਨ, ਫਿਲਹਾਲ ਪੁਲਿਸ ਵੱਲੋਂ ਛਾਣਬੀਣ ਕੀਤੀ ਜਾ ਰਹੀ ਹੈ ਕਿ ਇਨ੍ਹਾਂ ਕੋਲ ਇਨ੍ਹੀ ਮਾਤਰਾ
ਨਸ਼ੀਲੀਆਂ ਗੋਲੀਆਂ (Drug pills) ਕਿੱਥੋਂ ਆਈਆਂ ਅਤੇ ਇਹ ਕਿੱਥੇ ਲੈ ਕੇ ਜਾ ਰਹੇ ਸੀ।
ਇਹ ਵੀ ਪੜ੍ਹੋ: ਨਸ਼ਾ ਤਸਕਰੀ ’ਚ ਫਰਾਰ ਮਹਿਲਾ ਕਾਬੂ