ਬਠਿੰਡਾ: ਪੰਜਾਬ ਸਰਕਾਰ (Charanjit Singh Channi) ਵੱਲੋਂ ਪੰਜਾਬ ਦੇ ਲੋਕਾਂ ਨੂੰ ਬਿਜਲੀ ਮੁਆਫ਼ੀ ਦਾ ਤੋਹਫ਼ਾ ਦਿੱਤਾ ਸੀ। ਜਿਸ ਕਰਕੇ ਬਹੁਤ ਸਾਰੇ ਲੋਕਾਂ ਦਾ ਬਿਜਲੀ ਦਾ ਬਿੱਲ ਮੁਆਫ਼ ਵੀ ਹੋ ਚੁੱਕਾ ਹੈ।
ਪਰ ਇਸ ਮੁਆਫ਼ੀ ਦੌਰਾਨ ਹੀ ਇਕ ਪਾਸੇ ਪੰਜਾਬ ਸਰਕਾਰ (Charanjit Singh Channi) ਵੱਲੋਂ ਬਕਾਏ ਰਹਿੰਦੇ ਬਿੱਲਾਂ ਦੀ ਮੁਆਫ਼ੀ ਨੂੰ ਲੈ ਕੇ ਲਏ ਗਏ ਫ਼ੈਸਲੇ ਨੂੰ ਹੁਣ ਗ੍ਰਹਿਣ ਲੱਗਦਾ ਨਜ਼ਰ ਆ ਰਿਹਾ ਹੈ। ਬਿਜਲੀ ਬੋਰਡ (PSPCL) ਦੇ ਕਰਮਚਾਰੀਆਂ ਵੱਲੋਂ ਪੇ-ਬੈਂਡ ਨੂੰ ਲੈ ਕੇ ਸਮੂਹਿਕ ਛੁੱਟੀ 'ਤੇ ਜਾਣ ਦਾ ਐਲਾਨ ਕਰ ਦਿੱਤਾ ਹੈ।
ਇੰਪਲਾਈਜ਼ ਫੈੱਡਰੇਸ਼ਨ (Employees Federation) ਦੇ ਅਜੈਬ ਸਿੰਘ ਸੋਹਲ (Ajeeb Singh) ਦੀ ਅਗਵਾਈ ਵਿੱਚ ਬਠਿੰਡਾ ਦੇ ਸਿਰਕੀ ਬਾਜ਼ਾਰ ਦੇ ਕਰਮਚਾਰੀਆਂ ਵੱਲੋਂ ਸੋੋਮਵਾਰ ਨੂੰ ਕੰਮਕਾਜ ਬੰਦ ਕਰਕੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਸਰਕਾਰ ਨੇ ਜੋ ਬਿਜਲੀ ਬੋਰਡ (PSPCL) ਦੇ ਕਰਮਚਾਰੀ ਨਾਲ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਕੀਤੇ ਜਾ ਰਹੇ ਅਤੇ ਕੀਤੇ ਗਏ ਵਾਅਦਿਆਂ ਨੂੰ ਅਣਗੌਲਿਆਂ ਕਰ ਉਨ੍ਹਾਂ ਨੂੰ ਲਗਾਤਾਰ ਸੰਘਰਸ਼ ਦੇ ਰਾਹ ਤੋਰਿਆ ਜਾ ਰਿਹਾ ਹੈ।
ਇਸ ਲਈ ਉਨ੍ਹਾਂ ਵੱਲੋਂ ਹੁਣ ਸਮੂਹਿਕ ਛੁੱਟੀ 'ਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਜੇਕਰ ਬਿਜਲੀ ਬੋਰਡ (PSPCL) ਦੇ ਕਰਮਚਾਰੀ ਸਮੂਹਿਕ ਛੁੱਟੀ 'ਤੇ ਚਲੇ ਗਏ ਤਾਂ ਚਰਨਜੀਤ ਚੰਨੀ ਸਰਕਾਰ ਵੱਲੋਂ ਐਲਾਨੇ ਗਏ ਬਿੱਲ ਮੁਆਫ਼ੀ ਦੇ ਐਲਾਨ ਨੂੰ ਗ੍ਰਹਿਣ ਲੱਗ ਜਾਵੇਗਾ। ਕਿਉਂਕਿ ਵੱਡੀ ਗਿਣਤੀ ਵਿੱਚ ਲੋਕ ਇਨ੍ਹਾਂ ਬਿੱਲਾਂ ਦੀ ਮੁਆਫ਼ੀ ਲਈ ਦਫ਼ਤਰਾਂ ਦੇ ਗੇੜੇ ਲਾਉਣ ਲਈ ਮਜਬੂਰ ਹੋ ਜਾਣਗੇ।
ਸਰਕਾਰ ਵੱਲੋ 77.37 ਕਰੋੜ ਦਾ ਭੁਗਤਾਨ ਹੋ ਚੁੱਕਿਆ
ਦੱਸ ਦਈਏ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਦੀਆਂ ਹਦਾਇਤਾਂ 'ਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਰੁਪਏ ਦੇ ਬਕਾਇਆ ਬਿਜਲੀ ਬਿੱਲਾਂ ਨੂੰ ਮਨਜੂਰੀ ਦੇ ਦਿੱਤੀ ਹੈ। ਜਿਸ ਦੌਰਾਨ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96,911 ਘਰੇਲੂ ਖਪਤਕਾਰਾਂ ਵਿੱਚੋਂ 77.37 ਕਰੋੜ ਦਾ ਭੁਗਤਾਨ ਹੋ ਚੁੱਕਿਆ ਹੈ।
ਬਿਜਲੀ ਬਿੱਲ ਮਾਫ 53 ਲੱਖ ਨੂੰ ਮਿਲੇਗਾ ਲਾਭ
ਦੱਸ ਦਈਏ ਕਿ ਕੈਬਨਿਟ ਮੀਟਿੰਗ ਉਪਰੰਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਇੱਕ ਪ੍ਰੈਸ ਕਾਨਫਰੰਸ ਕਰਕੇ ਮੀਡੀਆ ਨੂੰ ਜਾਣਕਾਰੀ ਦਿੱਤੀ ਕਿ ਪੰਜਾਬ ਵਿੱਚ 72 ਲੱਖ ਦੇ ਕਰੀਬ ਬਿਜਲੀ ਖਪਤਕਾਰ ਹਨ ਤੇ ਉਨ੍ਹਾਂ ਪੰਜਾਬ ਦੇ ਦੌਰੇ ਦੌਰਾਨ ਇਹ ਵੇਖਿਆ ਕਿ ਪਿੰਡਾਂ ਅਤੇ ਸ਼ਹਿਰਾਂ ਵਿੱਚ 2 ਕਿਲੋਵਾਟ ਵਾਲੇ ਖਪਤਕਾਰ ਵੱਧ ਬਿਲ ਹੋਣ ਕਾਰਨ ਬਿਲ ਅਦਾ ਨਹੀਂ ਕਰ ਸਕਦੇ ਤੇ ਅਜਿਹੇ ਲਗਭਗ 53 ਲੱਖ ਖਪਤਕਾਰ ਹਨ। ਇਨ੍ਹਾਂ ਵਿੱਚੋਂ 1 ਲੱਖ ਦੇ ਕਰੀਬ ਖਪਤਕਾਰਾਂ ਦੇ ਬਿਜਲੀ ਕੁਨੈਕਸ਼ਨ ਕੱਟੇ ਜਾ ਚੁੱਕੇ ਹਨ, ਲਿਹਾਜਾ ਅਜਿਹੇ 53 ਲੱਖ ਖਪਤਕਾਰਾਂ ਦਾ ਬਕਾਇਆ ਬਿਜਲੀ ਬਿੱਲ ਮੁਆਫ਼ ਕਰ ਦਿੱਤਾ ਗਿਆ ਹੈ ਤੇ ਕੱਟੇ ਕੁਨੈਕਸ਼ਨ ਮੁੜ ਬਹਾਲ ਕੀਤੇ ਜਾਣਗੇ।
ਇਹ ਵੀ ਪੜ੍ਹੋ:- ਬੀ.ਐਸ.ਐਫ ਦਾ ਅਧਿਕਾਰ ਖੇਤਰ ਵਧਾਏ ਜਾਣ 'ਤੇ ਪੰਜਾਬ ਸਰਬ ਪਾਰਟੀ ਮੀਟਿੰਗ ਅੱਜ