ਬਠਿੰਡਾ: ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਸਰਕਾਰ ਬਣਦਿਆਂ ਹੀ ਅੱਜ ਪਹਿਲੇ ਦਿਨ ਭ੍ਰਿਸ਼ਟਾਚਾਰ ਖਿਲਾਫ਼ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਜੋ ਵੱਡਾ ਕਦਮ ਚੁੱਕਿਆ ਗਿਆ ਹੈ, ਉਸ ਦਾ ਹਰ ਵਰਗ ਸਵਾਗਤ ਕਰ ਰਿਹਾ ਹੈ।
ਬਠਿੰਡਾ ਤੋਂ ਸੰਯੁਕਤ ਸਮਾਜ ਮੋਰਚੇ ਦੇ ਉਮੀਦਵਾਰ ਰਹੇ ਹਰਮਿਲਾਪ ਸਿੰਘ ਗਰੇਵਾਲ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੂੰ ਭ੍ਰਿਸ਼ਟਾਚਾਰ ਖ਼ਿਲਾਫ਼ ਚੁੱਕੇ ਗਏ। ਇਸ ਕਦਮ ਦੀ ਜਿੱਥੇ ਪ੍ਰਸੰਸਾ ਕੀਤੀ ਜਾ ਰਹੀ ਹੈ, ਉੱਥੇ ਹੀ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਜੇਕਰ ਭ੍ਰਿਸ਼ਟਾਚਾਰ ਮੁਕਤ ਕਰਨਾ ਹੈ ਤਾਂ ਲੋਕਪਾਲ ਲਾਗੂ ਕੀਤਾ ਜਾਵੇ ਕਿਉਂਕਿ ਆਮ ਆਦਮੀ ਪਾਰਟੀ ਦੀ ਹੋਂਦ ਲੋਕਪਾਲ ਦੇ ਮੁੱਦੇ ਤੇ ਬਾਹਰ ਆਈ ਸੀ। ਅੰਨਾ ਹਜ਼ਾਰੇ ਵੱਲੋਂ ਲੋਕਪਾਲ ਲਾਗੂ ਕਰਾਉਣ ਲਈ ਅੰਦੋਲਨ ਸ਼ੁਰੂ ਕੀਤਾ ਗਿਆ ਸੀ ਤਾਂ ਆਮ ਆਦਮੀ ਪਾਰਟੀ ਦਾ ਜਨਮ ਹੋਇਆ ਸੀ।
ਇਹ ਵੀ ਪੜ੍ਹੋ: ਸਹੁੰ ਚੁੱਕ ਸਮਾਗਮ ਨੂੰ ਲੈਕੇ ਸਿਆਸੀ ਆਗੂਆਂ ਦੀ ਪ੍ਰਤੀਕਿਰਿਆ