ਬਠਿੰਡਾ: ਬਠਿੰਡਾ ਦੇ ਭਾਗੂ ਰੋਡ ਉਪਰ ਇੱਕ ਸ਼ੋਅਰੂਮ ਨੂੰ ਚੋਰਾਂ ਨੇ ਤਿੰਨ ਦਿਨਾਂ ਵਿੱਚ ਦੋ ਵਾਰ ਨਿਸ਼ਾਨਾਂ ਬਣਾਇਆ। ਪਹਿਲਾਂ ਚੋਰੀ ਦੀ ਵਾਰਦਾਤ ਦੀ ਜਾਂਚ ਚੱਲ ਰਹੀ ਸੀ ਕਿ ਦੂਜੀ ਵਾਰ ਚੋਰਾਂ ਨੇ ਉਸ ਸ਼ੋਅਰੂਮ ਨੂੰ ਲੁੱਟ ਲਿਆ। ਚੋਰ ਦੂਜੀ ਵਾਰ ਵੀ ਲੱਖਾਂ ਦੀ ਲੁੱਟ ਕਰਕੇ ਰਫੂ ਚੱਕਰ ਹੋ ਗਏ। ਉਸ ਸ਼ੋਅਰੂਮ ਵਿੱਚ ਕੁਝ ਦਿਨ ਪਹਿਲਾਂ ਹੀ ਲੱਖਾਂ ਦੀ ਚੋਰੀ ਹੋਈ ਸੀ।
ਨਹੀਂ ਫੜੇ ਚੋਰ, ਦੁਕਾਨਦਾਰ ਨਰਾਜ਼ : ਦੁਕਾਨਦਾਰ ਮੋਹਿੰਦਰ ਕੁਮਾਰ ਦਾ ਕਹਿਣਾ ਹੈ ਕਿ ਉਸ ਦਾ ਮਲਟੀਪਲ ਸ਼ੋਅਰੂਮ ਹੈਂ। ਸ਼ੋਅਰੂਮ ਵਿੱਚ ਤਿੰਨ ਦਿਨਾਂ ਵਿੱਚ ਦੋ ਵਾਰ ਚੋਰੀ ਹੋ ਗਈ। ਉਨ੍ਹਾਂ ਪੁਲਿਸ ਪ੍ਰਸਾਸ਼ਨ ਉਤੇ ਸਹੀ ਢੰਗ ਨਾਲ ਕੰਮ ਨਾ ਕਰਨ ਦੇ ਇਲਜ਼ਾਮ ਲਗਾਏ ਹਨ। ਦੁਕਾਨਦਾਰ ਦਾ ਕਹਿਣਾ ਹੈ ਕਿ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਸੀ ਜਿਸ ਤੋਂ ਬਾਅਦ ਚੋਰਾਂ ਦੀ ਸਨਾਖ਼ਤ ਵੀ ਹੋ ਗਈ ਪਰ ਉਨ੍ਹਾਂ ਨੂੰ ਹਾਲੇ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ। ਉਨ੍ਹਾਂ ਦੇ ਸ਼ੋਅਰੂਮ ਵਿੱਚ ਫਿਰ ਤੋਂ ਕਰੀਬ ਡੇਢ ਲੱਖ ਰੁਪਏ ਦਾ ਸਾਮਾਨ ਚੋਰੀ ਹੋਇਆ ਹੈ। ਦੁਕਾਨਦਾਰ ਪੁਲਿਸ ਦੇ ਰਵੀਏ ਤੋਂ ਕਾਫੀ ਦੁਖੀ ਹੈ। ਦੁਕਾਨਦਾਰਾਂ ਵੱਲੋਂ ਇਕੱਠੇ ਹੋ ਕੇ ਪੁਲਿਸ ਪ੍ਰਸ਼ਾਸਨ ਦੇ ਖਿਲਾਫ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੁਕਾਨਦਾਰਾਂ ਦਾ ਕਹਿਣਾ ਹੈ ਕਿ ਪੁਲਿਸ ਪ੍ਰਸ਼ਾਸ਼ਨ ਕੁੰਭਕਰਨੀ ਨੀਂਦ ਸੁੱਤਾ ਹੈ। ਚੋਰਾਂ ਖਿਲਾਫ ਸਖ਼ਤ ਕਾਰਵਾਈ ਨਹੀਂ ਕੀਤੀ ਜਾ ਰਹੀ ਅਤੇ ਜਿਸ ਕਾਰਨ ਦੁਕਾਨਦਾਰਾਂ ਵਿਚ ਡਰ ਦਾ ਮਾਹੌਲ ਹੈ।
ਚੋਰਾਂ ਨੂੰ ਫੜਨ ਦੀਆਂ ਕੋਸ਼ਿਸਾਂ ਕਰ ਰਹੀ ਪੁਲਿਸ: ਉਧਰ ਦੂਜੇ ਪਾਸੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੁਲਿਸ ਵੱਲੋਂ ਪਹਿਲੇ ਦਿਨ ਹੋਈ ਚੋਰੀ ਤੋਂ ਬਾਅਦ ਮਾਮਲਾ ਦਰਜ ਕਰ ਲਿਆ ਸੀ। ਸੀਸੀਟੀਵੀ ਫੁਟੇਜ ਦੇ ਅਧਾਰ 'ਤੇ ਦੋ ਨੌਜਵਾਨਾਂ ਦੀ ਪਛਾਣ ਕੀਤੀ ਗਈ ਹੈ। ਜਿਨ੍ਹਾਂ ਦੇ ਘਰਾਂ ਉਤੇ ਲਗਾਤਾਰ ਰੇਡ ਕੀਤੀ ਜਾ ਰਹੀ ਹੈ। ਪਰ ਮੁਲਜ਼ਮਾਂ ਦੇ ਘਰਾਂ ਨੂੰ ਜਿੰਦਰਾ ਲੱਗਿਆ ਹੋਇਆ ਹੈ। ਇਸ ਤੋਂ ਬਾਅਦ ਪੁਲਿਸ ਪਾਰਟੀ ਵੱਲੋਂ ਅਬੋਹਰ ਵਿਖੇ ਸੂਚਨਾ ਮਿਲਣ 'ਤੇ ਰੇਡ ਕੀਤੀ ਜਾ ਰਹੀ ਹੈ। ਜੋ ਵੀ ਬਣਦੀ ਕਾਰਵਾਈ ਹੈ ਉਹ ਕੀਤੀ ਜੈ ਰਹੀ ਹੈ।
ਇਹ ਵੀ ਪੜ੍ਹੋ:- Gangster arrested: ਗੈਂਗਸਟਰ ਕਾਕਾ ਸਾਥੀ ਸਮੇਤ ਗ੍ਰਿਫਤਾਰ, ਗੋਰੂ ਬੱਚਾ ਤੋਂ ਦੇਵਾ ਦਾ ਕਤਲ ਕਰਵਾਉਣ ਦਾ ਇਲਜ਼ਾਮ