ਬਠਿੰਡਾ: ਪੰਜਾਬ ਸਰਕਾਰ ਵੱਲੋਂ ਜਿੱਥੇ ਕੋਰੋਨਾ ਦੀ ਤੀਸਰੀ ਲਹਿਰ ਨੂੰ ਲੈ ਕੇ ਤਿਆਰੀਆਂ ਜੰਗੀ ਪੱਧਰ ਤੇ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ, ਉਥੇ ਹੀ ਹੁਣ ਸਰਕਾਰੀ ਹਸਪਤਾਲਾਂ ਵਿੱਚ ਕੋਰੋਨਾ ਵੈਕਸੀਨ ਖ਼ਤਮ ਹੋਣ ਕਾਰਨ ਆਮ ਲੋਕਾਂ ਵਿੱਚ ਹਾਹਾਕਾਰ ਮੱਚੀ ਹੋਈ ਹੈ।
ਵਿਦੇਸ਼ ਜਾਣ ਵਾਲੇ ਲੋਕ ਇਸ ਸਮੇਂ ਸਭ ਤੋਂ ਵੱਧ ਪ੍ਰਸ਼ਾਨ ਨਜ਼ਰ ਆ ਰਹੇ ਹਨ। ਬਠਿੰਡਾ ਦੇ ਸਿਵਲ ਹਸਪਤਾਲ ਵਿੱਚ ਵੈਕਸੀਨ ਲਵਾਉਣ ਵਾਲੇ ਲੋਕਾਂ ਨੇ ਕਿਹਾ ਕਿ ਵੈਕਸੀਨ ਖ਼ਤਮ ਹੋ ਜਾਣ ਕਾਰਨ ਉਨ੍ਹਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਦੇਸ਼ ਜਾਣ ਵਾਲੇ ਲੋਕਾਂ ਨੇ ਦੱਸਿਆ ਕਿ ਏਅਰਲਾਈਨਜ਼ ਵੱਲੋਂ 15 ਦਿਨ ਪਹਿਲਾਂ ਵੈਕਸੀਨ ਲੱਗੇ ਹੋਣ ਦੇ ਸਰਟੀਫਿਕੇਟ ਮੰਗਿਆ ਹੈ ਪਰ ਹਸਪਤਾਲਾਂ ਵਿੱਚ ਵੈਕਸੀਨ ਖ਼ਤਮ ਹੈ ਜਿਸ ਕਾਰਨ ਉਹ ਕਾਫ਼ੀ ਪਰੇਸ਼ਾਨ ਹਨ, ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ ਵੈਕਸੀਨ ਉਪਲੱਬਧ ਕਰਵਾਈ ਜਾਵੇ।
ਇਹ ਵੀ ਪੜੋ: ਪੰਜਾਬ 'ਚ ਵੀਕੇਂਡ ਤੇ ਨਾਈਟ ਕਰਫਿਉ ਹਟਾਇਆ ਗਿਆ, ਫਿਲਹਾਲ ਸਕੂਲ ਰਹਿਣਗੇ ਬੰਦ