ਬਠਿੰਡਾ : ਡੇਰਾ ਬਾਬਾ ਅਤਰ ਸਿੰਘ ਮਸਤੂਆਣਾ ਦੇ ਮੁੱਖ ਸੇਵਾਦਾਰ ਬਾਬਾ ਛੋਟਾ ਸਿੰਘ ਬੀਤੇ ਦਿਨ ਕੋਰੋਨਾ ਮਹਾਂਮਾਰੀ ਦਾ ਸ਼ਿਕਾਰ ਹੋ ਗਏ ਸਨ ਜਿਸ ਕਾਰਨ ਉਹ ਬਠਿੰਡਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਜ਼ਿੰਦਗੀ ਦੀ ਜੰਗ ਹਾਰ ਗਏ। ਉਨਾਂ ਦੇ ਅਕਾਲ ਚਲਾਣੇ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਬਾਬਾ ਛੋਟਾ ਸਿੰਘ ਦਾ ਅੰਤਮ ਸਸਕਾਰ ਮਸਤੁੂਆਣਾ ਵਿਖੇ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਬਾਬਾ ਛੋਟਾ ਸਿੰਘ ਕੋਰੋਨਾ ਦਾ ਸ਼ਿਕਾਰ ਹੋ ਗਏ ਸਨ ਅਤੇ ਇਲਾਜ ਦੌਰਾਨ ਅੱਜ ਸਵੇਰੇ ਕਰੀਬ 10 ਵਜੇ ਉਹ ਅਕਾਲ ਚਲਾਣਾ ਕਰ ਗਏ। ਬਾਬਾ ਛੋਟਾ ਸਿੰਘ ਦੇ ਅਕਾਲ ਚਲਾਣੇ ਦੀ ਖਬਰ ਮਿਲਣ ਤੋਂ ਬਾਅਦ ਵੱਡੀ ਗਿਣਤੀ ਵਿਚ ਲੋਕ ਗੁਰਦਵਾਰਾ ਬੁੰਗਾ ਸਾਹਿਬ ਮਸਤੂਆਣਾ ਪੁੱਜੇ ਤੇ ਉਨ੍ਹਾਂ ਦੇ ਅੰਤਿਮ ਸਸਕਾਰ ਵਿਚ ਸ਼ਮੂਲੀਅਤ ਕੀਤੀ।
ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਸੇਵਾਦਾਰ ਗਿਆਨੀ ਹਰਪ੍ਰੀਤ ਸਿੰਘ, ਨਿਹੰਗ ਮੁਖੀ ਬਾਬਾ ਬਲਬੀਰ ਸਿੰਘ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਦੁੱਖ ਪ੍ਰਗਟ ਕੀਤਾ।