ਬਠਿੰਡਾ: ਚਿੱਟਾ ਕੇਸ ਮਾਮਲੇ ਵਿੱਚ ਬਠਿੰਡਾ ਪੁਲਿਸ ਨੇ ਤਿੰਨ ਪੁਲਿਸ ਅਧਿਕਾਰੀਆਂ 'ਤੇ ਕੇਸ ਦਰਜ ਕੀਤੇ ਹਨ। ਸੀਆਈਏ ਦੇ ਇੰਚਾਰਜ ਅੰਮ੍ਰਿਤਪਾਲ ਸਿੰਘ 'ਤੇ ਕੇਸ ਦਰਜ ਨਹੀਂ ਕੀਤਾ। ਬਠਿੰਡਾ ਦੇ ਪਿੰਡ ਜੰਗੀ ਰਾਣਾ ਵਾਸੀ ਇੱਕ ਨੌਜਵਾਨ 'ਤੇ ਚਿੱਟੇ ਦਾ ਝੂਠਾ ਕੇਸ ਪਾਉਣ ਦੇ ਮਾਮਲੇ ਵਿੱਚ ਪੁਲਿਸ ਨੇ ਤਿੰਨ ਪੁਲਿਸ ਅਧਿਕਾਰੀਆਂ ਵਿਰੁੱਧ ਐਫਆਈਆਰ ਦਰ ਕਰ ਲਈ ਹੈ।
ਐੱਸਪੀ ਜੀਐੱਸ ਸੰਘਾ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਚਾਰ ਪੁਲਿਸ ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਜਾਂਚ ਉਨ੍ਹਾਂ ਦੁਆਰਾ ਕੀਤੀ ਜਾ ਰਹੀ ਸੀ। ਜਾਂਚ ਪੂਰੀ ਹੋਣ ਤੋਂ ਬਾਅਦ ਤਿੰਨ ਪੁਲਿਸ ਅਧਿਕਾਰੀਆਂ 'ਤੇ ਦੋਸ਼ ਸਾਬਿਤ ਹੋਏ ਹਨ ਜਿਸ ਤੋਂ ਬਾਅਦ ਉਨ੍ਹਾਂ ਵਿਰੁੱਧ ਐਫਆਈਆਰ ਦਰਜ ਕਰ ਲਈ ਗਈ ਹੈ।
ਐੱਸਪੀ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਦੌਰਾਨ ਪਤਾ ਚੱਲਿਆ ਕਿ ਸੀਆਈਏ ਦੇ ਇੰਚਾਰਜ ਅੰਮ੍ਰਿਤਪਾਲ ਸਿੰਘ ਦਾ ਕੋਈ ਰੋਲ ਨਹੀਂ ਸੀ। ਉਹ ਇੰਚਾਰਜ ਸਨ ਅਤੇ ਉਨ੍ਹਾਂ ਨੇ ਜਾਂਚ ਸਹੀ ਨਹੀਂ ਕੀਤੀ ਜਿਸ ਦੇ ਤਹਿਤ ਉਨ੍ਹਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਸੀ ਪਰ ਜਾਂਚ ਤੋਂ ਬਾਅਦ ਹੁਣ ਉਨ੍ਹਾਂ ਨੂੰ ਕੇਸ ਤੋਂ ਬਾਹਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਆਰੋਪੀ ਪੁਲਿਸ ਕਰਮਚਾਰੀ ਦੀ ਅਜੇ ਗ੍ਰਿਫਤਾਰੀ ਨਹੀਂ ਹੋਈ ਹੈ ਪੁਲਿਸ ਮਾਮਲੇ ਦੀ ਹਰ ਪਹਿਲੂ ਨਾਲ ਜਾਂਚ ਕਰ ਰਹੀ ਹੈ।
ਇਹ ਵੀ ਪੜੋ: ਧਾਰਾ 370: UN ਵਿੱਚ ਕੋਈ ਮਾਲਾ ਲੈ ਕੇ ਸਾਡਾ ਇੰਤਜਾਰ ਨਹੀਂ ਕਰ ਰਿਹੈ: ਪਾਕਿ
ਐਸਪੀ ਨੇ ਦੱਸਿਆ ਕਿ ਇਹ ਐੱਸਆਈ ਰਵੀ ਹੈੱਡ ਕਾਂਸਟੇਬਲ ਕੁਲਵਿੰਦਰ ਅਤੇ ਸਿਪਾਹੀ ਗੁਰਪਾਲ ਸਿੰਘ ਦੇ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਜਾ ਚੁੱਕੀ ਹੈ। ਐੱਸਪੀ ਸੰਘਾ ਨੇ ਦੱਸਿਆ ਕਿ ਪੁਲਿਸ ਆਰੋਪੀਆਂ ਦੀ ਗ੍ਰਿਫਤਾਰੀ ਲਈ ਕੋਸ਼ਿਸ਼ ਕਰ ਰਹੀ ਹੈ।