ਬਠਿੰਡਾ: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ 5 ਜਨਵਰੀ ਨੂੰ ਸੂਬੇ ਭਰ ਦੇ ਟੋਲ ਪਲਾਜ਼ੇ 12 ਤੋਂ 3 ਵਜੇ ਤੱਕ ਪਰਚੀ ਮੁਕਤ (Toll plazas across the state made the farmers free) ਕੀਤੇ ਗਏ। ਕਿਸਾਨਾਂ ਦਾ ਕਹਿਣਾ ਸੀ ਕਿ ਜਦੋਂ ਸਰਕਾਰ ਵੱਲੋਂ ਨਵੇਂ ਵਾਹਨਾਂ ਉਪਰ ਰੋਡ ਟੈਕਸ ਲੈ ਲਿਆ ਜਾਂਦਾ ਹੈ ਤਾਂ ਟੋਲ ਪਲਾਜ਼ੇ ਲਾਉਣਾ ਗ਼ੈਰ-ਕਾਨੂੰਨੀ ਹੈ।
ਬਠਿੰਡਾ ਦੇ ਲਹਿਰਾ ਬੇਗਾ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਸਕੱਤਰ ਸ਼ਿਗਾਰਾ ਸਿੰਘ ਮਾਨ ਨੇ ਗੱਲਬਾਤ ਦੌਰਾਨ ਦੱਸਿਆ ਕਿ ਪੰਜਾਬ ਵਿੱਚ ਥਾਂ-ਥਾਂ ਉਪਰ ਲਗਾਏ ਗਏ ਟੋਲ ਪਲਾਜ਼ਾ ਸਰਾਸਰ ਗਲਤ ਹੈ ਕਿਉਂਕਿ ਸਰਕਾਰ ਵੱਲੋਂ ਵਾਹਨਾਂ ਤੋਂ ਪਹਿਲਾਂ ਹੀ ਟੈਕਸ ਲੈ ਲਿਆ ਜਾਂਦਾ ਹੈ। ਇਨ੍ਹਾਂ ਟੋਲ ਪਲਾਜ਼ਾ ਤੋਂ ਪੰਜਾਬੀਆਂ ਨੂੰ ਮੁਕਤੀ ਦਿਵਾਉਣ ਲਈ ਰਣਨੀਤੀ ਬਣਾਈ ਜਾ ਰਹੀ ਹੈ। ਇਸੇ ਤਹਿਤ ਅੱਜ 12 ਤੋਂ 3 ਵਜੇ ਤੱਕ ਇਹ ਟੋਲ ਪਲਾਜ਼ਾ ਪਰਚੀ ਮੁਕਤ ਕੀਤੇ ਗਏ ਹਨ। ਇਸੇ ਦੌਰਾਨ ਸ਼ਰਾਰਾ ਸਿੰਘ ਮਾਨ ਨੇ ਕਿਹਾ ਕੇ ਮੋਰਚਾ ਪੂਰੀ ਚੜ੍ਹਦੀ ਕਲਾ ਵਿਚ ਹੈ ਸਰਕਾਰ ਵੱਲੋਂ ਜੋ ਇਸ ਮੋਰਚੇ ਨੂੰ ਲੈ ਕੇ ਆਏ ਦਿਨ ਬਿਆਨਬਾਜ਼ੀ ਕੀਤੀ ਜਾ ਰਹੀ ਹੈ, ਉਹ ਸਰਾਸਰ ਗਲਤ ਹੈ।
'ਸ਼ਰਾਬ ਫੈਕਟਰੀ ਨੂੰ ਲੈ ਕੇ ਕਿਸਾਨਾਂ ਵੱਲੋਂ ਆਰ-ਪਾਰ ਦੀ ਲੜਾਈ ਲੜੀ ਜਾ ਰਹੀ ਹੈ': ਉਨ੍ਹਾਂ ਕਿਹਾ ਕਿ ਸ਼ਰਾਬ ਫੈਕਟਰੀ ਨੂੰ ਲੈ ਕੇ ਕਿਸਾਨਾਂ ਵੱਲੋਂ ਆਰ-ਪਾਰ ਦੀ ਲੜਾਈ ਲੜੀ ਜਾ ਰਹੀ ਹੈ ਅਤੇ ਉਹ ਹਰ ਹਾਲਤ ਵਿਚ ਇਸ ਫੈਕਟਰੀ ਨੂੰ ਬੰਦ ਕਰਵਾ ਕੇ ਰਹਿਣਗੇ ਕਿਉਂਕਿ ਇਸ ਫੈਕਟਰੀ ਨੇ ਜਥੇ ਪਾਣੀ ਨੂੰ ਪ੍ਰਦੂਸ਼ਤ ਕੀਤਾ ਹੈ। ਉੱਥੇ ਪੌਣ ਨੂੰ ਪ੍ਰਦੂਸ਼ਿਤ ਕਰਨ ਵਿੱਚ ਵੱਡਾ ਰੋਲ ਅਦਾ ਕੀਤਾ ਜਾ ਰਿਹਾ ਹੈ। ਲੋਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ ਅਤੇ ਸਰਕਾਰ ਇਸ ਮਾਮਲੇ ਨੂੰ ਲੈ ਕੇ ਭਾਵੇਂ ਲਗਾਤਾਰ ਬੈਠਕਾਂ ਕਰ ਰਹੀ ਹੈ ਪਰ ਕਿਤੇ ਨਾ ਕਿਤੇ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਭਗਤ ਦੀ ਨਜ਼ਰ ਆ ਰਹੀ ਹੈ।
ਉਨ੍ਹਾਂ ਕਿਹਾ ਕਿ ਭਾਵੇਂ ਸਰਕਾਰ ਵੱਲੋਂ ਤਰ੍ਹਾਂ-ਤਰ੍ਹਾਂ ਦੇ ਹੱਥਕੰਡੇ ਅਪਣਾਏ ਜਾ ਰਹੇ ਹਨ, ਇਸ ਮੋਰਚੇ ਨੂੰ ਉਠਾਉਣ ਲਈ ਪਰ ਕਿਸਾਨਾਂ ਵੱਲੋਂ ਹਰ ਹਾਲਤ ਇਸ ਫੈਕਟਰੀ ਨੂੰ ਬੰਦ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਪਰਾਲੀ ਦਾ ਧੂੰਆਂ ਕਿਸੇ ਨੂੰ ਨਜ਼ਰ ਨਹੀਂ ਆ ਰਹੀ ਹੈ।
ਇਹ ਵੀ ਪੜ੍ਹੋ: ‘ਪੰਜਾਬ ਵਿੱਚ ਜਲਦ ਸ਼ੁਰੂ ਹੋਵੇਗੀ ਲਿਵਰ ਟਰਾਂਸਪਲਾਂਟ ਦੀ ਸਹੂਲਤ’