ਬਠਿੰਡਾ: ਗੋਨਿਆਣਾ ਰੋਡ ਸਥਿਤ ਇੱਕ ਪੈਲਿਸ ਵਿੱਚ ਬਠਿੰਡਾ ਨਗਰ ਨਿਗਮ ਦੀ ਮੇਅਰ ਰਮਨ ਗੋਇਲ ਦੀ ਤਾਜਪੋਸ਼ੀ ਦਾ ਜਸ਼ਨ ਮਨਾਉਣ ਵਾਲੇ ਕਾਂਗਰਸੀਆਂ ਵਿੱਚੋਂ 12 ਕਾਂਗਰਸੀਆਂ ਨੂੰ ਬਠਿੰਡਾ ਪੁਲਿਸ ਨੇ ਲੰਘੇ ਦਿਨੀਂ ਗ੍ਰਿਫ਼ਤਾਰ ਕਰ ਜ਼ਮਾਨਤ ਉੱਤੇ ਰਿਹਾਅ ਕਰ ਦਿੱਤਾ। ਪੁਲਿਸ ਨੇ ਮੈਰਿਜ ਪੈਲੇਸ ਨੂੰ ਸੀਲ ਕਰ ਦਿੱਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਵਾਇਰਲ ਹੋਈਆਂ ਤਸਵੀਰਾਂ ਦੀ ਜਾਂਚ ਕਰਨ ਉਪਰੰਤ ਬਾਕੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸਐੱਸਪੀ ਬਠਿੰਡਾ ਭੁਪਿੰਦਰਜੀਤ ਸਿੰਘ ਵਿਰਕ ਨੇ ਕਿਹਾ ਕਿ 23 ਅਪ੍ਰੈਲ ਨੂੰ ਥ੍ਰੀ ਪਾਮ ਪੈਲਸ ਵਿੱਚ ਸੂਬਾ ਸਰਕਾਰ ਦੀ ਕੋਰੋਨਾ ਨੇਮਾਂ ਦੀ ਉਲੰਘਣਾ ਕੀਤੀ ਸੀ ਉਸ ਤਹਿਤ ਉਨ੍ਹਾਂ ਨੇ ਐਫਆਈਆਰ ਦਰਜ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਥ੍ਰੀ ਪਾਮ ਪੈਲਸ ਦੇ ਓਨਰ ਨੂੰ ਗ੍ਰਿਫ਼ਤਾਰ ਕੀਤਾ ਸੀ। ਕੋਰੋਨਾ ਨੇਮਾਂ ਦੀ ਉਲੰਘਣਾ ਕਰਨ ਵਾਲਿਆਂ ਵਿੱਚ ਸ਼ਾਮਲ 12 ,ਕਾਂਗਰਸੀਆਂ ਨੂੰ ਗ੍ਰਿਫਤਾਰ ਕੀਤਾ ਹੈ ਜਿਨ੍ਹਾਂ ਨੂੰ ਜ਼ਮਾਨਤ ਉੱਤੇ ਰਿਹਾਅ ਕਰ ਦਿੱਤਾ। ਇਨ੍ਹਾਂ ਵਿੱਚ 2 ਐਮਸੀ ਅਤੇ 6 ਹੋਰ ਜਾਣੇ ਸਣੇ ਮੇਅਰ ਦਾ ਪਤੀ ਵੀ ਸ਼ਾਮਲ ਹੈ।
ਉਨ੍ਹਾਂ ਕਿਹਾ ਕਿ ਜਲਦ ਹੀ ਬਾਕੀ ਲੋਕਾਂ ਦੀ ਪਹਿਚਾਣ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਕੋਰੋਨਾ ਮਹਾਂਮਾਰੀ ਦੌਰਾਨ ਪੰਜਾਬ ਸਰਕਾਰ ਦੀਆਂ ਗਾਈਡਲਾਈਨ ਸਾਲ ਮੰਗਣ ਕਰਨ ਵਾਲੇ ਕਿਸੇ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।