ਬਠਿੰਡਾ: ਜ਼ਿਲ੍ਹਾ ’ਚ ਗੈਂਗਸਟਰ ਰਹੇ ਕੁਲਬੀਰ ਨਰੂਆਣਾ ’ਤੇ 21 ਜੂਨ ਨੂੰ ਕੁਝ ਵਿਅਕਤੀਆਂ ਵੱਲੋਂ ਕਾਤਲਾਨਾ ਹਮਲਾ ਕੀਤਾ ਗਿਆ ਸੀ ਇਸ ਮਾਮਲੇ ਦੀ ਜਾਂਚ ਕਰਦੇ ਹੋਏ ਪੁਲਿਸ ਨੇ ਕਾਤਲਾਨਾ ਹਮਲਾ ਕਰਨ ਵਾਲਿਆਂ ਗੈਂਗਸਟਰਾਂ ਨੂੰ ਉਤਰਾਖੰਡ ਤੋਂ ਗ੍ਰਿਫਤਾਰ ਕਰ ਲਿਆ ਹੈ ਅਤੇ ਇਸ ਤੋਂ ਬਾਅਦ ਰਿਮਾਂਡ ਹਾਸਿਲ ਕੀਤੀ ਗਈ ਹੈ।
ਇਸ ਸਬੰਧ ਚ ਜਾਣਕਾਰੀ ਦਿੰਦੇ ਹੋਏ ਐਸਐਸਪੀ ਭੁਪਿੰਦਰਜੀਤ ਸਿੰਘ ਵਿਰਕ ਨੇ ਦੱਸਿਆ ਕਿ 21 ਜੂਨ ਦੀ ਦੇਰ ਰਾਤ ਸਾਬਕਾ ਗੈਂਗਸਟਰ ਕੁਲਬੀਰ ਸਿੰਘ ਨਰੂਆਣਾ ’ਤੇ ਬਠਿੰਡਾ ਦੀ ਰਿਗੰ ਰੋਡ ’ਤੇ ਜਾਨਲੇਵਾ ਹਮਲਾ ਹੋਇਆ ਸੀ, ਇਸ ਹਮਲੇ ਚ ਸਾਬਕਾ ਗੈਂਗਸਟਰ ਬਾਲ-ਬਾਲ ਬਚ ਗਿਆ ਸੀ। ਜਿਸ ਤੋਂ ਬਾਅਦ ਕੁਲਬੀਰ ਨਰੂਆਣਾ ਦੇ ਬਿਆਨਾਂ ’ਤੇ ਮਾਮਲਾ ਦਰਜ ਕੀਤਾ ਗਿਆ ਸੀ ਜਿਸ ਤੇ ਕਾਰਵਾਈ ਕਰਦੇ ਹੋਏ ਉਨ੍ਹਾਂ ਨੇ ਉੱਤਰਾਖੰਡ ਤੋਂ ਗੈਂਗਸਟਰ ਸੰਦੀਪ ਭੱਲਾ ਅਮਨਦੀਪ ਸਿੰਘ ਉਰਫ ਅਮਨਾ ਅਤੇ ਫਤਹਿ ਨਗਰੀ ਨੂੰ ਪੁਲਿਸ ਰਿਮਾਂਡ ’ਤੇ ਲੈ ਲਿਆ ਗਿਆ।
ਐਸਐਸਪੀ ਨੇ ਦੱਸਿਆ ਕਿ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ, ਇਸ ਤੋਂ ਬਾਅਦ ਪੁਲਿਸ ਦੀ ਟੀਮ ਨੇ ਉਨ੍ਹਾਂ ਦੀ ਨਿਸ਼ਾਨਦੇਹੀ ਤੇ ਦੋ ਗੱਡੀਆਂ ਅਤੇ ਅਸਲਾ ਬਰਾਮਦ ਹੋਇਆ। ਇਸ ਤੋਂ ਇਲਾਵਾ ਪੁਲਿਸ ਨੇ ਹਮਲੇ ਚ ਸ਼ਾਮਲ ਦੋ ਹੋਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਐਸਐਸਪੀ ਭੁਪਿੰਦਰਜੀਤ ਸਿੰਘ ਵਿਰਕ ਨੇ ਦੱਸਿਆ ਕਿ ਉਨ੍ਹਾਂ ਨੂੰ ਮੁੜ ਅਦਾਲਤ ਵਿੱਚ ਪੇਸ਼ ਕਰ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਹੋਰ ਜਾਣਕਾਰੀ ਇੱਕਠੀ ਕੀਤੀ ਜਾ ਸਕੇ।
ਇਹ ਵੀ ਪੜੋ: Video : ਬਿਊਟੀ ਪਾਰਲਰ 'ਚ ਹੰਗਾਮਾ, ਕੁੜੀਆਂ ਨੇ ਮੁੰਡੇ ਦਾ ਚਾੜਿਆ ਕਟਾਪਾ