ਬਠਿੰਡਾ: ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਦੇ ਖ਼ਿਲਾਫ਼ ਵਿੱਢੀ ਗਈ ਮੁਹਿੰਮ ਦੇ ਤਹਿਤ ਬਠਿੰਡਾ ਦੇ ਪਿੰਡ ਕੋਟੜਾ ਕੋੜਾ ਦੇ ਦੋ ਨੌਜਵਾਨਾਂ ਨੂੰ ਪੈਂਤੀ ਕਿੱਲੋ ਭੁੱਕੀ ਸਮੇਤ ਕਾਬੂ ਕੀਤਾ ਗਿਆ।
ਜਾਂਚ ਅਧਿਕਾਰੀਆਂ ਵੱਲੋਂ ਮਿਲੀ ਜਾਣਕਾਰੀ ਦੇ ਮੁਤਾਬਕ ਬਠਿੰਡਾ ਦੇ ਪਿੰਡ ਕੋਟੜਾ ਕੌੜਾ ਦੇ ਰਹਿਣ ਵਾਲੇ ਜਸਵਿੰਦਰ ਸਿੰਘ ਉਰਫ਼ ਗੱਗੂ ਅਤੇ ਰਾਜੂ ਸਿੰਘ ਪਿਛਲੇ ਪੰਜ-ਛੇ ਮਹੀਨਿਆਂ ਤੋਂ ਰਾਜਸਥਾਨ ਵਿੱਚੋਂ ਭੁੱਕੀ ਚੂਰਾ ਪੋਸਤ ਲਿਆ ਕੇ ਬਠਿੰਡਾ ਦੇ ਨੇੜਲੇ ਇਲਾਕਿਆਂ ਵਿੱਚ ਵੇਚਣ ਦਾ ਕੰਮ ਕਰ ਰਹੇ ਸਨ।
ਇਹ ਵੀ ਪੜ੍ਹੋ: ਸਨੀ ਲਿਓਨ ਨੇ ਦੱਸਿਆ ਆਪਣਾ ਮੋਬਾਈਲ ਨੰਬਰ, ਉੱਡ ਗਈ ਇਸ ਨੌਜਵਾਨ ਦੀ ਨੀਂਦ
ਜਾਣਕਾਰੀ ਮੁਤਾਬਕ ਜਸਵਿੰਦਰ ਸਿੰਘ ਉਰਫ਼ ਗੱਗੂ ਅਤੇ ਰਾਜੂ ਸਿੰਘ ਆਪਣੀ ਮਾਰੂਤੀ ਗੱਡੀ ਵਿੱਚ ਭੁੱਕੀ ਚੂਰਾ ਪੋਸਤ ਰਾਜਸਥਾਨ ਤੋਂ ਲੈ ਕੇ ਆ ਰਹੀ ਸੀ ਤਾਂ ਸੰਗਤ ਮੰਡੀ ਦੇ ਨਜ਼ਦੀਕ ਪਿੰਡ ਗੁਰੂਸਰ ਸੈਣੇਵਾਲਾ ਦੇ ਵਿੱਚ ਸ਼ੱਕ ਦੇ ਆਧਾਰ ਤੇ ਪੁਲਿਸ ਵੱਲੋਂ ਚੈਕਿੰਗ ਕੀਤੀ ਗਈ ਤਾਂ ਉਕਤ ਦੋਸ਼ੀਆਂ ਕੋਲੋਂ ਗੱਡੀ ਵਿੱਚ ਪੈਂਤੀ ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਹੋਈ। ਇਸ ਤੋਂ ਬਾਅਦ ਪੁਲਿਸ ਨੇ ਉਕਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਐਨਡੀਪੀਐਸ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਮੰਗਲਵਾਰ ਨੂੰ ਜ਼ਿਲ੍ਹਾ ਕੋਰਟ ਤੋਂ ਰਿਮਾਂਡ ਹਾਸਲ ਕੀਤਾ ਗਿਆ। ਜਾਂਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੁੱਛਗਿਛ ਤੋਂ ਬਾਅਦ ਹੋਰ ਮਾਮਲੇ ਵੀ ਸਾਹਮਣੇ ਆ ਸਕਦੇ ਹਨ।