ਬਠਿੰਡਾ: ਜ਼ਿਲ੍ਹੇ 'ਚ 2 ਹੋਰ ਨਵੇਂ ਕੋਰੋਨਾ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਇਸ ਦੇ ਨਾਲ ਹੁਣ ਬਠਿੰਡਾ ਵਿੱਚ ਕੁੱਲ ਕੋਰੋਨਾ ਦੇ 9 ਪੌਜ਼ੀਟਿਵ ਮਾਮਲੇ ਹੋ ਚੁੱਕੇ ਹਨ। ਬਠਿੰਡਾ ਦੇ ਚੀਫ਼ ਮੈਡੀਕਲ ਅਫ਼ਸਰ ਅਮਰੀਕ ਸਿੰਘ ਸੰਧੂ ਨੇ ਦੱਸਿਆ ਕਿ ਦੋਵੇਂ ਕੋਰੋਨਾ ਮਰੀਜ਼ਾਂ ਵਿੱਚੋਂ ਇੱਕ ਵਿਅਕਤੀ ਵਿਦੇਸ਼ ਤੋਂ ਪਰਤਿਆ ਸੀ ਤੇ ਦੂਜਾ ਵਿਅਕਤੀ ਦਿੱਲੀ ਤੋਂ ਪਰਤਿਆ ਸੀ।
ਇਨ੍ਹਾਂ ਦੀ ਸਿਹਤ ਖਰਾਬ ਹੋਣ ਤੋਂ ਬਾਅਦ ਇਨ੍ਹਾਂ ਦੇ ਜਦੋਂ ਕੋਰੋਨਾ ਸੈਂਪਲ ਲਏ ਗਏ ਤਾਂ ਰਿਪੋਰਟ ਪੌਜ਼ੀਟਿਵ ਆਈ ਤੇ ਜਿਸ ਤੋਂ ਬਾਅਦ ਇਨ੍ਹਾਂ ਨੂੰ ਬਠਿੰਡਾ ਦੇ ਸਰਕਾਰੀ ਸਿਵਲ ਹਸਪਤਾਲ 'ਚ ਇਕਾਂਵਾਸ ਕੀਤਾ ਗਿਆ ਹੈ। ਚੀਫ ਮੈਡੀਕਲ ਅਫ਼ਸਰ ਨੇ ਦੱਸਿਆ ਕਿ ਇਨ੍ਹਾਂ ਦੇ ਸੰਪਰਕ 'ਚ ਆਉਣ ਵਾਲੇ ਪਰਿਵਾਰਕ ਤੇ ਹੋਰ ਲੋਕਾਂ ਨੂੰ ਘਰ ਵਿੱਚ ਰਹਿਣ ਦੇ ਹੀ ਨਿਰਦੇਸ਼ ਦੇ ਦਿੱਤੇ ਗਏ ਹਨ।
ਬਠਿੰਡਾ 'ਚ ਕੋਰੋਨਾ ਮਾਮਲੇ ਦੇ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਤੇ ਦਿਨੋਂ-ਦਿਨ ਹੋ ਰਹੇ ਵਾਧੇ ਨੂੰ ਲੈ ਕੇ ਸ਼ਹਿਰ ਵਾਸੀਆਂ 'ਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਇਸ ਨੂੰ ਲੈ ਕੇ ਬਠਿੰਡਾ ਦੇ ਡਿਪਟੀ ਕਮਿਸ਼ਨਰ ਵੱਲੋਂ ਬਠਿੰਡਾ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਸਾਨੂੰ ਸੁਚੇਤ ਰਹਿਣ ਦੀ ਜ਼ਰੂਰਤ ਹੈ ਲੋਕ ਆਪਣੇ ਘਰਾਂ ਤੋਂ ਜ਼ਰੂਰਤ ਪੈਣ 'ਤੇ ਹੀ ਬਾਹਰ ਨਿਕਲਣ ਤੇ ਚਿਹਰੇ 'ਤੇ ਮਾਸਕ ਪਾਕੇ ਰੱਖਣ। ਪ੍ਰਸ਼ਾਸਨ ਦੀਆਂ ਦਿੱਤੀਆਂ ਹਦਾਇਤਾਂ ਨੂੰ ਧਿਆਨ 'ਚ ਰੱਖਿਆ ਜਾਵੇ।