ਬਠਿੰਡਾ: ਪੰਜਾਬ ਸਰਕਾਰ ਵੱਲੋਂ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਲਈ ਦਿੱਤੇ ਗਏ ਪਰਮਟ ਹੁਣ ਸਵਾਲਾਂ ਦੇ ਘੇਰੇ ਵਿੱਚ ਹਨ, ਅੱਜ ਸੋਮਵਾਰ ਨੂੰ ਬੇਰੁਜ਼ਗਾਰ ਪਰਮਿਟ ਧਾਰਕ unemployed permit holder protest ਬਠਿੰਡਾ ਦੇ ਆਰਟੀਓ ਦਫ਼ਤਰ RTO Bathinda ਵੱਡੀ ਗਿਣਤੀ ਵਿੱਚ ਪਹੁੰਚੇ। ਇਨ੍ਹਾਂ ਪਰਮਿਟ ਧਾਰਕਾਂ permit holder protest against in Bathinda ਵੱਲੋਂ ਆਰਟੀਓ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਸਰਕਾਰ ਵੱਲੋਂ ਉਨ੍ਹਾਂ ਨੂੰ ਬੇਰੁਜ਼ਗਾਰੀ ਦੇ ਚੱਲਦਿਆਂ ਇਹ ਪਰਮਿਟ ਜਾਰੀ ਕੀਤੇ ਗਏ ਸਨ। ਪਰ ਸਮਾਂ ਸਾਰਨੀ ਵਿੱਚ ਉਨ੍ਹਾਂ ਨੂੰ ਸਮਾਂ ਨਹੀਂ ਦਿੱਤਾ ਜਾ ਰਿਹਾ, ਜਿਸ ਕਾਰਨ ਉਨ੍ਹਾਂ ਨੂੰ ਵੱਡਾ ਵਿੱਤੀ ਨੁਕਸਾਨ ਝੱਲਣਾ ਪੈ ਰਿਹਾ ਹੈ, ਕਿਉਂਕਿ ਉਨ੍ਹਾਂ ਨੂੰ ਖੜ੍ਹੀਆਂ ਬੱਸਾਂ ਦੇ ਟੈਕਸ ਹੀ ਭਰਨੇ ਪੈ ਰਹੇ ਹਨ। ਜਦੋਂ ਕਿ ਕੋਰੋਨਾ ਕਾਲ ਦੌਰਾਨ ਦਾ ਵੀ ਟੈਕਸ ਮੁਆਫ਼ ਕਰਨ ਸਬੰਧੀ ਉਨ੍ਹਾਂ ਵੱਲੋਂ ਸਰਕਾਰ ਨੂੰ ਬੇਨਤੀ ਕੀਤੀ ਗਈ ਸੀ।
ਉਨ੍ਹਾਂ ਦੱਸਿਆ ਕਿ ਸਮਾਂ ਸਾਰਨੀ ਵਿੱਚ ਉਨ੍ਹਾਂ ਦੇ ਪਰਮਿਟਾਂ ਨੂੰ ਸਮਾਂ ਨਾ ਦਿੱਤੇ ਜਾਣ ਕਾਰਨ ਅੱਜ ਖੱਜਲ ਖੁਆਰ ਹੋਣਾ ਪੈ ਰਿਹਾ ਹੈ, ਜਿਸਦੇ ਮਜਬੂਰੀ ਵੱਸ ਉਨ੍ਹਾਂ ਵੱਲੋਂ ਆਰ.ਟੀ.ਓ ਦੀ ਗੱਡੀ ਦਾ ਘਿਰਾਓ ਕੀਤਾ ਗਿਆ ਸੀ। ਉਧਰ ਮੌਕੇ ਉੱਤੇ ਪਹੁੰਚੇ ਪੁਲਿਸ ਪ੍ਰਸ਼ਾਸਨ ਵੱਲੋਂ ਪ੍ਰਦਰਸ਼ਨਕਾਰੀਆਂ ਨੂੰ ਭਰੋਸਾ ਦੇ ਕੇ ਗੱਡੀ ਅੱਗੇ ਉਠਾਇਆ ਗਿਆ ਕਿ ਉਨ੍ਹਾਂ ਦੇ ਮਸਲੇ ਦਾ ਜਲਦ ਹੱਲ ਕੀਤਾ ਜਾਵੇਗਾ। ਉੱਧਰ ਗੱਡੀ ਵਿਚ ਮੌਜੂਦ ਆਰਟੀਓ ਦੇ ਡਰਾਈਵਰ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਹੁਕਮ ਹੋਇਆ ਸੀ ਕਿ ਗੱਡੀ ਲੈ ਕੇ ਆਏ ਪਰ ਇਸ ਦੌਰਾਨ ਹੀ ਧਰਨਾਕਾਰੀਆਂ ਵੱਲੋਂ ਉਨ੍ਹਾਂ ਦੀ ਗੱਡੀ ਰੋਕ ਲਈ ਗਈ।
ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਆਦੇਸ਼ ਦਿੱਤੇ ਸਨ:- ਜਾਣਕਾਰੀ ਅਨੁਸਾਰ ਦੱਸ ਦਈਏ ਕਿ ਪੰਜਾਬ ਵਿੱਚ ਆਪ ਦੀ ਸਰਕਾਰ ਆਉਣ ਤੋਂ ਬਾਅਦ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਆਦੇਸ਼ ਦਿੱਤੇ ਸਨ ਕਿ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਪਹਿਲ ਦੇ ਆਧਾਰ ਉੱਤੇ ਬੱਸਾਂ ਦੇ ਪਰਮਿਟ ਜਾਰੀ ਕੀਤਾ ਜਾਣਗੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਸੀ ਕਿ ਇਸ ਪ੍ਰਕਿਰਿਆ ਦੌਰਾਨ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਿਆ ਜਾਵੇਗਾ।
ਇਸ ਦੇ ਨਾਲ ਹੀ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨੇ ਪਰਮਿਟ ਰੂਟਾਂ ਵਿੱਚ ਨਾਜ਼ਾਇਜ਼ ਵਾਧੇ ਕਰਕੇ ਬੱਸਾਂ ਚਲਾਉਣ ਵਰਗੇ ਮਾਮਲਿਆਂ ਦੀ ਜਾਂਚ ਦੇ ਹੁਕਮ ਵੀ ਦਿੱਤੇ ਸਨ। ਪਰ ਅੱਜ ਇਹ ਬੇਰੁਜ਼ਗਾਰ ਨੌਜਵਾਨ ਸੜਕਾਂ ਉੱਤੇ ਆ ਗਏ ਹਨ। ਜੋ ਦੇਖਦੇ ਹਾਂ ਕਿ ਆਪ ਇਸ ਮਾਮਲੇ ਨੂੰ ਕਿੰਨੀ ਕੁ ਗੰਭੀਰਤਾਂ ਨਾਲ ਦੇਖਦੀ ਹੈ।
ਇਹ ਵੀ ਪੜੋ:- ਬਠਿੰਡਾ ਦੀ ਹੇਜਲ ਐਕਟਰ ਨਹੀਂ, ਬਣਨਾ ਚਾਹੁੰਦੀ ਹੈ IPS ਅਫ਼ਸਰ