ETV Bharat / state

ਦਰਜਾ ਚਾਰ ਮੁਲਾਜ਼ਮਾਂ ਦਾ ਮਨਪ੍ਰੀਤ ਬਾਦਲ ਦੇ ਦਫ਼ਤਰ ਬਾਹਰ ਅਨੋਖਾ ਪ੍ਰਦਰਸ਼ਨ

ਬਠਿੰਡਾ 'ਚ ਦਰਜਾ ਚਾਰ ਮੁਲਾਜ਼ਮ ਯੂਨੀਅਨ ਨੇ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਬਾਹਰ ਅਰਧ ਨਗਨ ਅਵਸਥਾ ਵਿੱਚ ਹੋ ਕੇ ਰੋਸ ਪ੍ਰਦਰਸ਼ਨ ਕੀਤਾ।

ਕਲਾਸ ਫੌਰਥ ਕਰਮਚਾਰੀਆਂ ਦਾ ਮਨਪ੍ਰੀਤ ਬਾਦਲ ਦੇ ਦਫ਼ਤਰ ਬਾਹਰ ਅਨੋਖਾ ਪ੍ਰਦਰਸ਼ਨ

author img

By

Published : Nov 19, 2020, 8:59 PM IST

ਬਠਿੰਡਾ: ਦਰਜਾ ਚਾਰ ਮੁਲਾਜ਼ਮ ਯੂਨੀਅਨ ਨੇ ਪੰਜਾਬ ਦੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਦਾ ਘਿਰਾਓ ਕੀਤਾ। ਇਸ ਦੌਰਾਨ ਕਰਮਚਾਰੀਆਂ ਵੱਲੋਂ ਅਰਧ ਨਗਨ ਅਵਸਥਾ ਵਿੱਚ ਹੋ ਕੇ ਆਪਣਾ ਰੋਸ ਜ਼ਾਹਰ ਕੀਤਾ।

ਇਸ ਸਬੰਧੀ ਦਰਜਾ ਚਾਰ ਮੁਲਾਜ਼ਮ ਯੂਨੀਅਨ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਨੇ ਕਿਹਾ ਗਿਆ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਜੋ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਲਈ ਵਾਅਦੇ ਕੀਤੇ ਸੀ ਕਿ ਉਹ ਉਨ੍ਹਾਂ ਨੂੰ ਤੁਰੰਤ ਪੱਕੀ ਕਰੇਗੀ ਅਤੇ ਜੀਪੀ ਫੰਡ ਜਾਰੀ ਕਰੇਗੀ। ਉਨ੍ਹਾਂ ਕਿ ਸਰਕਾਰ ਨੇ ਕੱਚੇ ਮੁਲਾਜ਼ਮਾਂ ਨੂੰ ਵੀ ਪੱਕੀ ਕਰੇਗੀ ਜਿਸ ਤੋਂ ਬਾਅਦ ਹੁਣ ਤੱਕ ਸੱਤਾ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਗਈਆਂ। ਇਸ ਕਰਕੇ ਉਹ ਫੂਡ ਸਪਲਾਈ ਵਿਭਾਗ ਦੇ ਕਰਮਚਾਰੀਆਂ ਵੱਲੋਂ ਅਰਧ ਨਗਨ ਅਵਸਥਾ ਵਿੱਚ ਹੋ ਕੇ ਆਪਣਾ ਰੋਸ ਜ਼ਾਹਰ ਕਰ ਰਹੇ ਹਨ।

ਦਰਜਾ ਚਾਰ ਮੁਲਾਜ਼ਮ ਦਾ ਮਨਪ੍ਰੀਤ ਬਾਦਲ ਦੇ ਦਫ਼ਤਰ ਬਾਹਰ ਅਨੋਖਾ ਪ੍ਰਦਰਸ਼ਨ

ਦੂਜੇ ਪਾਸੇ ਰਣਜੀਤ ਸਿੰਘ ਰਾਣਵਾਂ ਜਨਰਲ ਸੈਕਟਰੀ ਦਾ ਕਹਿਣਾ ਹੈ ਕਿ ਕਾਂਗਰਸ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਉਨ੍ਹਾਂ ਨੂੰ ਵਾਅਦੇ ਕੀਤੀ ਸੀ ਕਿ ਅਕਾਲੀ ਸਰਕਾਰ ਦੇ ਰਾਜ ਨੂੰ ਦਸ ਸਾਲ ਪੂਰੇ ਹੋ ਚੁੱਕੇ ਹਨ। ਉਨ੍ਹਾਂ ਨੂੰ 1 ਮੌਕਾ ਦਿੱਤਾ ਜਾਵੇ ਉਹ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨਗੇ, ਪਰ ਹੁਣ ਤੱਕ ਉਨ੍ਹਾਂ ਦੀਆਂ ਕੋਈ ਮੰਗ ਨਹੀਂ ਪੂਰੀ ਕੀਤੀ ਗਈ ਅਤੇ ਉਲਟਾ ਉਨ੍ਹਾਂ ਦੇ ਮੁਲਾਜ਼ਮਾਂ ਤੇ ਨਾਜਾਇਜ਼ ਵਧੀਕੀਆਂ ਕੀਤੀਆਂ ਜਾ ਰਹੀਆਂ ਹਨ।

ਅਰਧ ਨਗਨ ਅਵਸਥਾ ਵਿੱਚ ਹੋ ਕੇ ਆਪਣਾ ਰੋਸ ਜ਼ਾਹਿਰ ਕਰ ਰਹੇ ਸਮਸ਼ੇਰ ਸਿੰਘ ਨੇ ਕਿਹਾ ਕਿ ਉਹ ਦੱਸ ਸਾਲਾਂ ਤੋਂ ਆਪਣਾ ਰੋਸ ਜ਼ਾਹਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਅਕਾਲੀ ਸਰਕਾਰ ਹੋਵੇ ਭਾਵੇਂ ਉਹ ਕਾਂਗਰਸ ਸਰਕਾਰ ਪਰ ਉਨ੍ਹਾਂ ਦੀਆਂ ਮੰਗਾਂ ਅਜੇ ਤੱਕ ਨਹੀਂ ਮੰਨੀਆਂ ਗਈਆਂ। ਉਨ੍ਹਾਂ ਦੀਆਂ ਮੰਗਾਂ ਨੇਕੀ ਕੱਚੇ ਮੁਲਾਜ਼ਮਾਂ ਨੂੰ ਪੱਕੇ ਕੀਤਾ ਜਾਵੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ ਅਤੇ ਡੀਏ ਦੀਆਂ ਬਕਾਇਆ ਕਿਸ਼ਤਾਂ ਜਾਰੀ ਕੀਤੀਆਂ ਜਾਣ।

ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੇ ਲਈ ਸੁਪਰੀਮ ਕੋਰਟ ਵਿੱਚੋਂ 2016 ਐਕਟ ਲਾਗੂ ਕੀਤਾ ਗਿਆ ਸੀ, ਜਿਸ ਵਿੱਚ ਮੁਲਾਜ਼ਮਾਂ ਦੀਆਂ ਇਨ੍ਹਾਂ ਮੰਗਾਂ ਨੂੰ ਪੱਕੇ ਕੀਤੇ ਜਾਣ ਦਾ ਪ੍ਰਸਤਾਵ ਪਾਸ ਹੋਇਆ ਸੀ। ਪੰਜਾਬ ਦੀ ਸਰਕਾਰ ਨੇ ਅਜੇ ਤੱਕ ਕੋਈ ਵੀ ਅਜਿਹਾ ਫਰਮਾਨ ਨਹੀਂ ਜਾਰੀ ਕੀਤਾ। ਇਸ ਨੂੰ ਲੈ ਕੇ ਅੱਜ ਅਰਧ ਨਗਨ ਅਵਸਥਾ ਵਿੱਚ ਹੋ ਕੇ ਉਹ ਖਜਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫਤਰ ਦੇ ਬਾਹਰ ਰੋਸ ਜ਼ਾਹਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਇਹ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਸਮੇਂ ਵਿੱਚ ਜੇਲ੍ਹ ਭਰੋ ਅੰਦੋਲਨ ਸ਼ੁਰੂ ਹੋਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.