ਬਠਿੰਡਾ: ਪੰਜਾਬ ਵਿੱਚ ਹਰ ਨਿੱਤ ਦਿਨ ਨਵੇਂ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ, ਜਿਸ ਨਾਲ ਪੰਜਾਬ ਦੀ ਅਮਨ ਸ਼ਾਤੀ ਭੰਗ ਹੋ ਜਾਂਦੀ ਹੈ। ਅਜਿਹਾ ਹੀ ਇੱਕ ਮਾਮਲਾ ਬਠਿੰਡਾ ਦੇ ਸ਼੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੀਆਂ ਝੀਲਾਂ ਕੋਲੋਂ ਮਿਲੀ ਅਣਪਛਾਤੇ ਨੌਜਵਾਨ ਦੀ ਲਾਸ਼ ਨੇ ਬਠਿੰਡਾ ਦੇ ਲੋਕਾਂ ਵਿੱਚ ਸਹਿਮ ਦਾ ਮਾਹੌਲ ਪੈਂਦਾ ਕਰ ਦਿੱਤਾ।
ਦੱਸ ਦਈਏ ਕਿ ਮ੍ਰਿਤਕ ਦੀ ਪਹਿਚਾਣ ਗੁਰਵਿੰਦਰ ਸਿੰਘ ਵਜੋਂ ਹੋਈ ਹੈ, ਪੁਲਿਸ ਵੱਲੋਂ ਮ੍ਰਿਤਕ ਨੌਜਵਾਨ ਦਾ ਪੋਸਟਮਾਰਟਮ ਕਰਵਾਉਣ ਲਈ ਹਸਪਤਾਲ ਵਿਖੇ ਮ੍ਰਿਤਕ ਦੇਹ ਨੂੰ ਰੱਖਿਆ ਗਿਆ ਹੈ। ਪਰਿਵਾਰਕ ਮੈਂਬਰਾਂ ਨੇ ਆਰੋਪ ਲਾਇਆ ਕਿ ਗੁਰਵਿੰਦਰ ਸਿੰਘ ਦਾ ਕਤਲ ਕਰਕੇ ਉਸਦੀ ਲਾਸ਼ ਝੀਲਾਂ ਕੋਲ ਸੁੱਟੀ ਗਈ ਹੈ, ਕਿਉਂਕਿ ਮ੍ਰਿਤਕ ਨੌਜਵਾਨ ਦੇ ਸਰੀਰ ਉੱਪਰ ਸੱਟਾਂ ਦੇ ਨਿਸ਼ਾਨ ਹਨ ਅਤੇ ਉਸ ਦੀ ਗਰਦਨ ਵੀ ਟੁੱਟੀ ਹੋਈ ਹੈ।
ਉਧਰ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਉਨ੍ਹਾਂ ਨੂੰ ਫਿਲਹਾਲ ਪੁਲਿਸ ਕੰਟਰੋਲ ਰੂਮ ਵੱਲੋਂ ਸੂਚਨਾ ਮਿਲੀ ਸੀ ਕਿ ਇਕ ਅਣਪਛਾਤੀ ਲਾਸ਼ ਝੀਲਾਂ ਦੇ ਕੋਲ ਪਈ ਹੈ, ਜਿਸ ਦੀ ਪਹਿਚਾਣ ਪਰਿਵਾਰਕ ਮੈਂਬਰਾਂ ਵੱਲੋਂ ਕਰ ਲਈ ਗਈ ਹੈ ਤੇ ਜਾਂਚ ਦੌਰਾਨ ਜੋ ਵੀ ਸਾਹਮਣੇ ਆਇਆ ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜੋ:- ਕੁਰਕੁਰੇ-ਨਿਊਡਲਜ਼ ਫੈਕਟਰੀ ’ਚ ਵੱਡਾ ਧਮਾਕਾ, 7 ਮੌਤਾਂ