ETV Bharat / state

Vigilance Department: ਵਿਜੀਲੈਂਸ ਵਿਭਾਗ ਬਠਿੰਡਾ ਨੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਤੋਂ 7 ਘੰਟੇ ਕੀਤੀ ਪੁੱਛਗਿੱਛ - ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ

ਵਿਜੀਲੈਂਸ ਵਿਭਾਗ ਬਠਿੰਡਾ ਨੇ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਤੋਂ 7 ਘੰਟਿਆਂ ਤੱਕ ਪੁੱਛਗਿੱਛ ਕੀਤੀ ਹੈ। ਦੱਸ ਦਈਏ ਗੁਰਪ੍ਰੀਤ ਕਾਂਗੜ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਵਿਜੀਲੈਂਸ ਨੇ ਤਲਬ ਕੀਤਾ ਸੀ।

Vigilance Department Bathinda questioned former minister Gurpreet Singh Kangar
Vigilance Department: ਵਿਜੀਲੈਂਸ ਵਿਭਾਗ ਬਠਿੰਡਾ ਨੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਤੋਂ 7 ਘੰਟੇ ਕੀਤੀ ਪੁੱਛਗਿੱਛ
author img

By

Published : Mar 20, 2023, 9:16 PM IST

Vigilance Department: ਵਿਜੀਲੈਂਸ ਵਿਭਾਗ ਬਠਿੰਡਾ ਨੇ ਸਾਬਕਾ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਤੋਂ 7 ਘੰਟੇ ਕੀਤੀ ਪੁੱਛਗਿੱਛ

ਬਠਿੰਡਾ: ਵਿਜੀਲੈਂਸ ਵਿਭਾਗ ਬਠਿੰਡਾ ਵੱਲੋਂ ਅੱਜ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਆਮਦਨ ਸਰੋਤਾਂ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਪੁੱਛਗਿੱਛ ਲਈ ਬੁਲਾਇਆ ਗਿਆ ਸੀ। 10.30 ਵਜੇ ਤੋਂ ਸ਼ਾਮ 5.15 ਵਜੇ ਤੱਕ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਤੋਂ ਵਿਜੀਲੈਂਸ ਵਿਭਾਗ ਵੱਲੋਂ ਪੁੱਛਗਿੱਛ ਕੀਤੀ ਗਈ। ਵਿਜੀਲੈਂਸ ਵਿਭਾਗ ਦੀ ਪੁੱਛਗਿੱਛ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਵਿਜੀਲੈਸ ਵਿਭਾਗ ਵੱਲੋਂ ਉਨ੍ਹਾਂ ਨੂੰ ਸੰਮਨ ਕੀਤੇ ਗਏ ਸਨ ਅਤੇ ਇਸ ਮਾਮਲੇ ਵਿੱਚ ਅੱਜ ਉਹ ਵਿਜਲੈਂਸ ਅਧਿਕਾਰੀਆਂ ਕੋਲ ਪੇਸ਼ ਹੋਏ ਸਨ।

ਵਿਜੀਲੈਂਸ ਨੇ ਕੀਤਾ ਮਾੜਾ ਵਿਹਾਰ: ਇਸ ਮੌਕੇ ਵਿਜੀਲੈਂਸ ਅਧਿਕਾਰੀਆਂ ਵੱਲੋਂ ਜੋ-ਜੋ ਸੁਆਲ ਪੁੱਛੇ ਗਏ ਉਨ੍ਹਾਂ ਵੱਲੋਂ ਉਨ੍ਹਾਂ ਦਾ ਜਵਾਬ ਦਿੱਤਾ ਗਿਆ ਪਰ ਉਹ ਹੈਰਾਨ ਹਨ ਕਿ ਵਿਜੀਲੈਂਸ ਵੱਲੋਂ ਫਰਜੀ ਸ਼ਿਕਾਇਤ ਉੱਤੇ ਉਨ੍ਹਾਂ ਨਾਲ ਬਹੁਤ ਮਾੜਾ ਵਿਹਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੱਦੀ ਜਾਇਦਾਦ ਦੇ ਮਾਮਲੇ ਵਿੱਚ ਵੀ ਵਿਜੀਲੈਂਸ ਵੱਲੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਫਾਰਮ ਦਿੱਤਾ ਗਿਆ ਹੈ ਜਿਸ ਨੂੰ ਭਰਕੇ ਉਨ੍ਹਾਂ ਵੱਲੋਂ ਅਗਲੀ ਵਾਰ ਫਿਰ ਵਿਜਲੈਂਸ ਅਧਿਕਾਰੀਆਂ ਨੂੰ ਮਿਲਿਆ ਜਾਵੇਗਾ। ਇਸ ਮੌਕੇ ਉਨ੍ਹਾਂ ਕਿਹਾ ਕਿ ਵਿਜੀਲੈਂਸ ਅਧਿਕਾਰੀਆਂ ਵੱਲੋਂ ਸਿਰਫ਼ ਉਨ੍ਹਾਂ ਨੂੰ ਹੀ ਸੰਮਨ ਕੀਤੇ ਗਏ ਸਨ ਅਤੇ ਪੁੱਛਗਿੱਛ ਲਈ ਬੁਲਾਇਆ ਗਿਆ ਸੀ ਪਰ ਇਸ ਦੌਰਾਨ ਵਿਜੀਲੈਂਸ ਦੇ ਐੱਸਐੱਸਪੀ, ਡੀਐੱਸਪੀ ਅਤੇ ਹੋਰ ਅਧਿਕਾਰੀਆਂ ਵੱਲੋਂ ਉਨ੍ਹਾਂ ਨਾਲ ਬਹੁਤ ਹੀ ਮਾੜਾ ਵਰਤਾਅ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਾਬਕਾ ਕੈਬਨਿਟ ਮੰਤਰੀ ਨਾਲ ਅਜਿਹਾ ਵਿਵਹਾਰ ਚੰਗਾ ਨਹੀਂ ਅਤੇ ਇਹ ਸਭ ਸਿਆਸੀ ਰੰਜ਼ਿਸ਼ ਤਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਬਹੁਤ ਮਾੜੇ ਹਨ ਸਰਕਾਰ ਨੂੰ ਇਸ ਪਾਸੇ ਧਿਆਨ ਦੇਣਾ ਚਾਹੀਦਾ ਹੈ ਉਹ ਵਿਜੀਲੈਂਸ ਅਧਿਕਾਰੀਆਂ ਵੱਲੋਂ ਦਿੱਤਾ ਗਿਆ ਫਾਰਮ ਭਰ ਕੇ ਜਲਦ ਹੀ ਦੁਬਾਰਾ ਅਧਿਕਾਰੀਆਂ ਨੂੰ ਮਿਲਣਗੇ|

ਦੱਸ ਦਈਏ ਇਸ ਤੋਂ ਪਹਿਲਾਂ ਸਾਬਕਾ ਕੈਬਨਿਟ ਸ਼ਾਮ ਸੁੰਦਰ ਅਰੋੜਾ, ਮੰਤਰੀ ਸਾਧੂ ਸਿੰਘ ਧਰਮਸੋਤ, ਭਾਰਤ ਭੂਸ਼ਣ ਆਸ਼ੂ ਅਤੇ ਬਲਬੀਰ ਸਿੰਘ ਸਿੱਧੂ ਸਮੇਤ ਕਈ ਮੰਤਰੀਆਂ ਉੱਤੇ ਵਿਜੀਲੈਂਸ ਵਿਭਾਗ ਦੀ ਮਾਰ ਪੈ ਚੁੱਕੀ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਵਿਜੀਲੈਂਸ ਵਿਭਾਗ ਲਗਾਤਾਰ ਐਕਸ਼ਨ ਵਿੱਚ ਹੈ ਅਤੇ ਇਸ ਤੋਂ ਪਹਿਲਾਂ ਵੀ ਕਾਂਗਰਸ ਸਰਕਾਰ ਸਮੇਂ ਰਹੇ ਮੰਤਰੀਆਂ ਦੀ ਲਿਸਟ ਵੀ ਲੰਮੀ ਹੈ ਜਿੰਨ੍ਹਾਂ ਉੱਤੇ ਵਿਜੀਲੈਂਸ ਨੇ ਕਾਰਵਾਈ ਕੀਤੀ ਹੈ। ਇਸ ਤੋਂ ਇਲਾਵਾ ਦੱਸ ਦਈਏ ਬਹੁਤ ਸਾਰੇ ਕਾਂਗਰਸੀ ਮੰਤਰੀਆਂ ਨੇ ਕਿਹਾ ਸੀ ਕਿ ਆਮ ਆਦਮੀ ਪਾਰਟੀ ਸਿਆਸੀ ਬਦਲਾਖੋਰੀ ਤਹਿਤ ਕਾਰਵਾਈ ਕੀਤੀ ਹੈ।

ਇਹ ਵੀ ਪੜ੍ਹੋ: ਮੰਤਰੀ ਕੁਲਦੀਪ ਧਾਲੀਵਾਲ ਦੀ ਸ਼ਰਾਰਤੀ ਅਨਸਰਾਂ ਨੂੰ ਚਿਤਾਵਨੀ, ਕਿਹਾ- ਨਹੀਂ ਬਖ਼ਸ਼ਾਂਗੇ ਪੰਜਾਬ ਦੇ ਦੁਸ਼ਮਣ

ETV Bharat Logo

Copyright © 2025 Ushodaya Enterprises Pvt. Ltd., All Rights Reserved.