ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਰਕਾਰ ਦੀ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਤਹਿਤ ਵੀਰਵਾਰ ਨੂੰ ਬਠਿੰਡਾ ਵਿਖੇ ਇੱਕ ਵਿਅਕਤੀ (ਕਥਿਤ ਪੀਏ) ਰਸ਼ਮ ਗਰਗ ਵਾਸੀ ਸਮਾਣਾ ਜ਼ਿਲ੍ਹਾ ਪਟਿਆਲਾ ਨੂੰ 4 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਜੋ ਆਪਣੇ ਆਪ ਨੂੰ ਆਪ ਵਿਧਾਇਕ ਦਾ ਨੇੜੇ ਦਾ ਸਾਥੀ ਦੱਸਦਾ ਹੈ। ਫਿਲਹਾਲ ਵਿਜੀਲੈਂਸ ਨੇ ਮਾਮਲੇ ਦੀ ਜਾਂਚ ਸੁਰੂ ਕਰ ਦਿੱਤੀ ਹੈ। ਇਸੇ ਦੌਰਾਨ ਹੀ ਬਠਿੰਡਾ ਦੇ ਹਲਕਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਨੇ ਆਪਣੇ ਸਪੱਸ਼ਟੀਕਰਨ ਦਿੱਤਾ ਹੈ, ਕਿ ਉਹ ਉਸ ਦਾ ਪੀਏ ਨਹੀਂ ਹੈ। ਫਿਲਹਾਲ ਵਿਜੀਲੈਂਸ ਨੇ ਮਾਮਲੇ ਦੀ ਜਾਂਚ ਸੁਰੂ ਕਰ ਦਿੱਤੀ ਹੈ।
ਸਰਪੰਚ ਨੇ ਬੀਡੀਪੀਓ ਨੂੰ ਦਿੱਤੀ ਸ਼ਿਕਾਇਤ :- ਇਸ ਦੌਰਾਨ ਹੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿੰਡ ਘੁੱਦਾ, ਬਲਾਕ ਸੰਗਤ, ਜ਼ਿਲ੍ਹਾ ਬਠਿੰਡਾ ਦੀ ਸਰਪੰਚ ਸੀਮਾ ਰਾਣੀ ਦੇ ਪਤੀ ਪ੍ਰਿਤਪਾਲ ਕੁਮਾਰ ਵੱਲੋਂ ਕੀਤੀ ਸ਼ਿਕਾਇਤ ਦੇ ਅਧਾਰ ਉੱਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪਿੰਡ ਘੁੱਦਾ ਦੀ ਸਰਪੰਚ ਸੀਮਾ ਰਾਣੀ ਦੇ ਪਤੀ ਪ੍ਰਿਤਪਾਲ ਕੁਮਾਰ ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਬੀਡੀਪੀਓ ਤੋਂ ਰਿਲੀਜ ਕਰਾਉਣ ਬਦਲੇ ਉਕਤ ਮੁਲਜ਼ਮ ਉਨ੍ਹਾਂ ਕੋਲੋ 5 ਲੱਖ ਰੁਪਏ ਦੀ ਮੰਗ ਕਰ ਰਿਹਾ ਹੈ।
ਸਰਪੰਚ ਸੀਮਾ ਰਾਣੀ ਦੇ ਪਤੀ ਪ੍ਰਿਤਪਾਲ ਕੁਮਾਰ ਨੇ ਕਿਹਾ ਕਿ ਗ੍ਰਾਮ ਪੰਚਾਇਤ ਘੁੱਦਾ ਨੇ ਵਿੱਤ ਕਮਿਸ਼ਨ ਤਹਿਤ ਬਲਾਕ ਸੰਮਤੀ ਰਾਹੀ ਪ੍ਰਾਪਤ 25 ਲੱਖ ਦੀ ਗ੍ਰਾਂਟ ਬੀਡੀਪੀਓ ਤੋਂ ਜਾਰੀ ਕਰਵਾਉਣੀ ਸੀ। ਸਰਪੰਚ ਸੀਮਾ ਰਾਣੀ ਦੇ ਪਤੀ ਪ੍ਰਿਤਪਾਲ ਕੁਮਾਰ ਨੇ ਦੱਸਿਆ ਸੀ ਕਿ ਉਕਤ ਮੁਲਜ਼ਮ ਸਾਡੇ ਕੋਲੋ ਪਹਿਲੀ ਕਿਸ਼ਤ 50,000 ਰੁਪਏ ਲੈ ਚੁੱਕਾ ਹੈ। ਬਾਕੀ ਰਹਿੰਦੀ ਕਿਸ਼ਤ ਲਈ ਵਾਰ-ਵਾਰ ਸਾਨੂੰ ਤੰਗ ਕਰ ਰਿਹਾ ਹੈ।
ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰੰਗੇ ਹੱਥੀ ਕਾਬੂ:- ਇਸ ਤੋਂ ਬਾਅਦ ਵਿਜੀਲੈਂਸ ਨੇ ਪਿੰਡ ਘੁੱਦਾ ਦੀ ਸਰਪੰਚ ਸੀਮਾ ਰਾਣੀ ਤੇ ਪਤੀ ਪ੍ਰਿਤਪਾਲ ਕੁਮਾਰ ਦੀ ਸ਼ਿਕਾਇਤ ਤੋਂ ਬਾਅਦ ਆਪਣੀ ਪੜਤਾਲ ਸੁਰੂ ਕੀਤੀ ਸੀ। ਜਿਸ ਤੋਂ ਬਾਅਦ ਉਕਤ ਮੁਲਜ਼ਮ ਨੂੰ ਸਰਪੰਚ ਕੋਲੋਂ ਦੂਜੀ ਕਿਸ਼ਤ ਦੀ ਰਾਸ਼ੀ 4 ਲੱਖ ਰੁਪਏ ਹਾਸਿਲ ਕਰਦਿਆ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰੰਗੇ ਹੱਥੀ ਕਾਬੂ ਕੀਤਾ ਹੈ। ਇਸ ਦੌਰਾਨ ਹੀ ਪੰਜਾਬ ਵਿਜੀਲੈਂਸ ਨੇ ਉਕਤ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਰਵਾਈ ਸੁਰੂ ਕਰ ਦਿੱਤੀ ਹੈ।
'ਆਪ' ਵਿਧਾਇਕ ਨੇ ਦਿੱਤਾ ਸਪੱਸ਼ੀਟਕਰਨ:- ਜਾਣਕਾਰੀ ਅਨੁਸਾਰ ਦੱਸ ਦਈਏ ਕਿ ਦੂਜੇ ਪਾਸੇ ਬਠਿੰਡਾ ਦੇ ਹਲਕਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਨੇ ਆਪਣੇ ਸਪੱਸ਼ਟੀਕਰਨ ਦਿੱਤਾ ਹੈ। ਕਿ ਜੋ ਬਠਿੰਡਾ ਵਿੱਚ ਮੇਰੇ ਪੀਏ ਵੱਲੋਂ 4 ਲੱਖ ਰੁਪਏ ਰਿਸ਼ਵਤ ਲੈਣ ਖ਼ਬਰ ਫੈਲੀ ਹੈ ਉਹ ਬੇ-ਬੁਨਿਆਦ ਹੈ। ਉਨ੍ਹਾਂ ਕਿਹਾ ਰਿਸ਼ਵਤ ਲੈਣ ਵਾਲਾ ਮੇਰਾ ਪੀਏ ਨਹੀਂ ਹੈ, ਮੇਰਾ ਪੀਏ ਰਣਬੀਰ ਸਿੰਘ ਹੈ, ਇਨ੍ਹਾਂ ਨਾਲ ਮੇਰਾ ਕੋਈ ਲੈਣ ਦੇਣ ਨਹੀਂ ਹੈ। ਵਿਧਾਇਕ ਅਮਿਤ ਰਤਨ ਨੇ ਕਿਹਾ ਕਿ ਸਿਆਸੀ ਪਾਰਟੀਆਂ ਜਾਣਬੁੱਝ ਕੇ ਬਦਨਾਮ ਕਰ ਰਹੀਆਂ ਹਨ।