ਬਠਿੰਡਾ: ਧਰਨਿਆਂ ਦਾ ਗੜ੍ਹ ਬਣੇ ਬਠਿੰਡਾ ਸ਼ਹਿਰ ਵਿੱਚ ਆਏ ਦਿਨ ਕਿਸੇ ਨਾ ਕਿਸੇ ਜਥੇਬੰਦੀ ਵੱਲੋਂ ਸਰਕਾਰਾਂ ਖ਼ਿਲਾਫ਼ ਰੋਸ ਜ਼ਾਹਰ ਕੀਤਾ ਜਾ ਰਿਹਾ ਹੈ ਜਿਸ ਦੇ ਚੱਲਦਿਆਂ ਬੁੱਧਵਾਰ ਨੂੰ ਬਠਿੰਡਾ ਡੀਸੀ ਦਫਤਰ ਦੇ ਸਾਹਮਣੇ ਜਲ ਸਪਲਾਈ ਸੈਨੇਟਰੀ ਕੰਟਰੈਕਟ ਵਰਕਰਜ਼ ਯੂਨੀਅਨ ਨੇ ਮੰਗਾਂ ਨਾ ਪੂਰੀਆਂ ਹੋਣ ਦੇ ਰੋਸ ਵਜੋਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਵਾਟਰ ਸਪਲਾਈ ਕਾਰਜਕਾਰੀ ਇੰਜੀਨੀਅਰ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ।
ਇਸ ਦੌਰਾਨ ਵਾਟਰ ਸਪਲਾਈ ਸੈਨੇਟਰੀ ਕੰਟਰੈਕਟ ਵਰਕਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਖ਼ਾਨ ਨੇ ਦੱਸਿਆ ਕਿ ਲੰਬੇ ਸਮੇਂ ਤੋਂ ਜਲ ਸਪਲਾਈ ਵਿੱਚ ਕੱਚੇ ਕਾਮਿਆਂ ਦੀ ਤਨਖ਼ਾਹ ਦੇਰੀ ਨਾਲ ਦਿੱਤੀ ਜਾ ਰਹੀ ਹੈ ਜਦੋਂ ਕਿ ਹਰ ਮਹੀਨੇ ਸੱਤ ਤਾਰੀਖ਼ ਨੂੰ ਤਨਖਾਹ ਦੇਣੀ ਚਾਹੀਦੀ ਹੈ ਜਿਸ ਕਾਰਨ ਉਨ੍ਹਾਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ।
ਹੁਣ ਜਲ ਸਪਲਾਈ ਸੈਨੇਟਰੀ ਕੰਟਰੈਕਟਰ ਕਰਮਚਾਰੀ ਯੂਨੀਅਨ ਦੇ ਸਕੱਤਰ ਨੇ ਦੱਸਿਆ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਪਰਿਵਾਰ ਸਮੇਤ ਡੀਸੀ ਦਫਤਰ ਦੇ ਬਾਹਰ ਪੱਕੇ ਮੋਰਚੇ 'ਤੇ ਬੈਠਣਗੇ।