ETV Bharat / state

ਜਲ ਸਪਲਾਈ ਦੇ ਕੱਚੇ ਕਾਮਿਆਂ ਦੀ ਸਰਕਾਰ ਨੂੰ ਚੇਤਾਵਨੀ, ਟੈਂਕੀਆਂ 'ਤੇ ਚੜ੍ਹ ਕਰਨਗੇ ਪ੍ਰਦਰਸ਼ਨ - water supply contract workers union

ਜਲ ਸਪਲਾਈ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਆਪਣੀ ਮੰਗਾਂ ਨੂੰ ਲੈ ਕੇ ਪਾਣੀ ਦੀ ਟੈਂਕੀ 'ਤੇ ਚੜ੍ਹ ਕੇ ਸਰਕਾਰ ਵਿਰੁੱਧ ਰੋਸ ਜ਼ਾਹਰ ਕਰਨ ਦੀ ਚੇਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਜਾਨੀ ਨੁਕਸਾਨ ਹੁੰਦਾ ਹੈ ਤਾਂ ਸਰਕਾਰ ਪ੍ਰਸ਼ਾਸਨ ਅਤੇ ਜਲ ਸਪਲਾਈ ਵਿਭਾਗ ਜ਼ਿੰਮੇਵਾਰ ਹੋਵੇਗਾ।

ਜਲ ਸਪਲਾਈ ਦੇ ਕੱਚੇ ਕਾਮਿਆਂ ਵੱਲੋਂ ਸਰਕਾਰ ਨੂੰ ਚੇਤਾਵਨੀ, ਟੈਂਕੀਆਂ 'ਤੇ ਚੜ੍ਹ ਕਰਨਗੇ ਪ੍ਰਦਰਸ਼ਨ

author img

By

Published : May 26, 2020, 8:24 PM IST

ਬਠਿੰਡਾ: ਪੰਜਾਬ ਵਿੱਚ ਕਰਫਿਊ ਖੁੱਲ੍ਹਣ ਤੋਂ ਬਾਅਦ ਲੋਕਾਂ ਦੇ ਸਰਕਾਰਾਂ ਵਿਰੁੱਧ ਰੋਸ ਅਤੇ ਧਰਨੇ ਵੀ ਸ਼ੁਰੂ ਹੋ ਚੁੱਕੇ ਹਨ। ਬਠਿੰਡਾ ਦੇ ਜਲ ਸਪਲਾਈ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆਂ ਤਾਂ ਜ਼ਿਲ੍ਹੇ ਵਿੱਚ ਬਣੀਆਂ ਜਲ ਸਪਲਾਈ ਵਿਭਾਗ ਦੀਆਂ ਟੈਂਕੀਆਂ ਉੱਤੇ ਚੜ੍ਹ ਕੇ ਰੋਸ ਜ਼ਾਹਿਰ ਕੀਤਾ ਜਾਵੇਗਾ।

ਵੇਖੋ ਵੀਡੀਓ।

ਜਲ ਸਪਲਾਈ ਕੰਟਰੈਕਟ ਵਰਕਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਖਾਨ ਦਾ ਕਹਿਣਾ ਹੈ ਕਿ ਜਲ ਸਪਲਾਈ ਦੇ ਕੱਚੇ ਕਾਮਿਆਂ ਵੱਲੋਂ ਠੇਕੇ ਉੱਤੇ ਕੰਮ ਲਿਆ ਜਾ ਰਿਹਾ ਹੈ। ਉਨ੍ਹਾਂ ਨੂੰ ਜੋ ਥੋੜ੍ਹੀ ਤਨਖ਼ਾਹ ਦਿੱਤੀ ਜਾ ਰਹੀ ਹੈ, ਉਸ ਵਿੱਚ ਘਰ ਦਾ ਗੁਜ਼ਾਰਾ ਵੀ ਮੁਸ਼ਕਿਲ ਨਾਲ ਚੱਲਦਾ ਹੈ। ਉਨ੍ਹਾਂ ਕਿਹਾ ਕਿ ਜੋ ਵੀ ਤਨਖ਼ਾਹ ਉਨ੍ਹਾਂ ਦਿੱਤੀ ਜਾ ਰਹੀ ਹੈ, ਉਹ ਸਮੇਂ ਸਿਰ ਨਹੀਂ ਮਿਲ ਰਹੀ ਹੈ।

ਉਨ੍ਹਾਂ ਦੱਸਿਆਂ ਕਿ ਕਾਮੇ ਇਸ ਮਸਲੇ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਖ਼ਾਨ ਦੇ ਦੱਸਿਆ ਕਿ ਹੁਣ ਇਸ ਦੇ ਨਾਲ ਹੀ ਸਰਕਾਰ ਵੱਲੋਂ ਜਲ ਸਪਲਾਈ ਵਿਭਾਗ ਦੇ ਕੱਚੇ ਕਾਮਿਆਂ ਨੂੰ ਇੱਕ ਨਿੱਜੀ ਕੰਪਨੀ ਦੇ ਅਧੀਨ ਲਿਆ ਜਾ ਰਿਹਾ ਹੈ, ਜਿਸ ਨਾਲ ਕੱਚੇ ਕਾਮਿਆਂ ਨੂੰ ਪੱਕੇ ਹੋਣ ਦੀ ਉਮੀਦ ਵੀ ਖ਼ਤਮ ਹੋ ਜਾਵੇਗੀ।

ਜਲ ਸਪਲਾਈ ਵਿਭਾਗ ਦੇ ਕੱਚੇ ਕਾਮਿਆਂ ਵੱਲੋਂ ਸਰਕਾਰ ਦੇ ਇਸ ਫ਼ੈਸਲੇ ਦੀ ਨਿੰਦਾ ਕੀਤੀ ਜਾਂਦੀ ਹੈ ਅਤੇ ਇਸ ਦੇ ਰੋਸ ਵਜੋਂ ਭਲਕੇ ਆਉਣ ਵਾਲੀ 28 ਅਤੇ 29 ਮਈ ਨੂੰ ਜਲ ਸਪਲਾਈ ਕੰਟਰੈਕਟ ਵਰਕਰ ਯੂਨੀਅਨ ਦੇ ਕਰਮੀਆਂ ਵੱਲੋਂ ਸ੍ਰੀ ਮੁਕਤਸਰ ਸਾਹਿਬ, ਮਲੋਟ, ਬਠਿੰਡਾ ਅਤੇ ਮਾਨਸਾ ਦੇ ਵਿੱਚ ਜਲ ਸਪਲਾਈ ਦੀ ਟੈਂਕੀ ਤੇ ਚੜ੍ਹ ਕੇ ਸੂਬਾ ਸਰਕਾਰ ਵਿਰੁੱਧ ਰੋਸ ਜ਼ਾਹਿਰ ਕੀਤਾ ਜਾਵੇਗਾ।

ਇਸ ਦੇ ਨਾਲ ਹੀ ਜਲ ਸਪਲਾਈ ਕੰਟਰੈਕਟ ਵਰਕਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਖਾਨ ਵੱਲੋਂ ਜਾਨੀ ਨੁਕਸਾਨ ਹੋਣ ਤੇ ਸੂਬਾ ਸਰਕਾਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਜਲ ਸਪਲਾਈ ਵਿਭਾਗ ਹੋਵੇਗਾ।

ETV Bharat Logo

Copyright © 2025 Ushodaya Enterprises Pvt. Ltd., All Rights Reserved.