ਚੰਡੀਗੜ੍ਹ: ਦੇਸ਼ ਭਰ ਵਿੱਚ ਮੌਸਮ ਵਿੱਚ ਕਾਫੀ ਬਦਲਾਅ ਆ ਗਿਆ ਹੈ ਤੇ ਠੰਡ ਵਧਣੀ ਸ਼ੁਰੂ ਹੋ (Weather update) ਗਈ ਹੈ। ਦੁਪਹਿਰ ਅਤੇ ਰਾਤ ਦੇ ਤਾਪਮਾਨ ਵਿੱਚ ਵੀ ਕਾਫੀ ਫਰਕ ਪੈ ਗਿਆ ਹੈ। ਪਹਿਲਾਂ ਨਾਲੋ ਹੁਣ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਕਾਫੀ ਅੰਤਰਾਲ ਹੋ ਗਿਆ ਹੈ। ਜੇਕਰ ਰਾਤ ਦੇ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਉਹ 10 ਡਿਗਰੀ ਤੋਂ ਹੇਠਾਂ ਪਹੁੰਚ ਗਿਆ ਹੈ ਤੇ ਆਉਣ ਵਾਲੇ ਦਿਨਾਂ ਵਿੱਚ ਇਹ ਹੋਰ ਘਟ ਜਾਵੇਗਾ। ਉਥੇ ਹੀ ਆਉਣ ਵਾਲੇ ਦਿਨਾਂ ਵਿੱਚ ਸੀਤ ਲਹਿਰ ਵਗੇਗੀ।
ਇਹ ਵੀ ਪੜੋ: ਹਫ਼ਤਾਵਰੀ ਰਾਸ਼ੀਫਲ ( 27 ਤੋਂ 4 ਦਸੰਬਰ) : ਅਚਾਰੀਆ ਪੀ ਖੁਰਾਨਾ ਤੋਂ ਜਾਣੋ ਕੀ ਕਹਿੰਦੇ ਨੇ ਤੁਹਾਡੇ ਸਿਤਾਰੇ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 08 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 09 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 09 ਡਿਗਰੀ ਰਹੇਗਾ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ 09 ਡਿਗਰੀ ਰਹਿਣ ਦੀ ਉਮੀਦ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟ ਤੋਂ ਘੱਟ 09 ਡਿਗਰੀ ਤੱਕ ਰਹਿ ਸਕਦਾ ਹੈ।
ਇਹ ਵੀ ਪੜੋ: ਵਿਜੀਲੈਂਸ ਬਿਊਰੋ ਨੇ 52,000 ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਮਾਰਕਫੈੱਡ ਦੇ ਸਹਾਇਕ ਖੇਤਰੀ ਅਫ਼ਸਰ ਨੂੰ ਕੀਤਾ ਗ੍ਰਿਫ਼ਤਾਰ