ਚੰਡੀਗੜ੍ਹ: ਠੰਡ ਨੇ ਪੰਜਾਬ ਸਣੇ ਉੱਤਰ ਭਾਰਤ ਵਿੱਚ ਆਪਣਾ ਜ਼ੋਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਤਾਪਮਾਨ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ ਅਤੇ ਠੰਢ ਵਿੱਚ ਵਾਧਾ ਹੋ (Weather Report) ਰਿਹਾ ਹੈ। ਆਉਣ ਵਾਲੇ ਕੁੱਝ ਦਿਨਾਂ ਦੇ ਵਿੱਚ ਮੌਸਮ ਹੋਰ ਠੰਡਾ ਹੋ ਜਾਵੇਗਾ, ਸੂਬੇ ਵਿੱਚ ਰਾਤ ਦੇ ਤਾਪਮਾਨ ਵਿੱਚ ਤਿੰਨ ਤੋਂ ਚਾਰ ਡਿਗਰੀ ਤੱਕ ਦੀ ਗਿਰਾਵਟ ਆ ਜਾਵੇਗੀ।
ਸੁੱਕੀ ਠੰਢ ਕਾਰਨ ਲੋਕ ਬਿਮਾਰੀਆਂ ਦੀ ਲਪੇਟ ਵਿੱਚ ਆ ਰਹੇ ਹਨ। ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਵਿੱਚ ਧੁੰਦ ਛਾਈ (Fog covered many areas of Punjab) ਰਹਿੰਦੀ ਹੈ। ਧੁੰਦ ਕਾਰਨ ਜਨਜੀਵਨ ਪ੍ਰਭਾਵਿਤ ਹੋ ਸਕਦਾ ਹੈ ਪਰ ਖੇਤੀ ਮਾਹਿਰਾਂ ਅਨੁਸਾਰ ਇਹ ਧੁੰਦ ਫ਼ਸਲਾਂ ਲਈ ਸੋਨੇ ਤੋਂ ਘੱਟ ਨਹੀਂ ਹੈ। ਇਸ ਵਾਰ ਧੁੰਦ ਕਾਰਨ ਜਿੱਥੇ ਕਣਕ ਦੀ ਫ਼ਸਲ ਦਾ ਝਾੜ ਵਧੇਗਾ, ਉੱਥੇ ਇਸ ਦੀ ਗੁਣਵੱਤਾ ਅਤੇ ਮਾਤਰਾ ਵਿੱਚ ਵੀ ਵਾਧਾ ਹੋਵੇਗਾ।
ਇਹ ਵੀ ਪੜੋ: Daily Love Rashifal: ਜਾਣੋ ਕਿਹੜੀ ਰਾਸ਼ੀ ਵਾਲੇ ਰਹਿਣਗੇ ਉਦਾਸ ਤੇ ਖੁਸ਼, ਪੜ੍ਹੋ ਅੱਜ ਦਾ ਲਵ ਰਾਸ਼ੀਫਲ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟ ਤੋਂ ਘੱਟ 07 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਅਤੇ ਘੱਟ ਤੋਂ ਘੱਟ 07 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟ ਤੋਂ ਘੱਟ 07 ਡਿਗਰੀ ਰਹੇਗਾ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟ ਤੋਂ ਘੱਟ 07 ਡਿਗਰੀ ਰਹਿਣ ਦੀ ਉਮੀਦ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟ ਤੋਂ ਘੱਟ 07 ਡਿਗਰੀ ਤੱਕ ਰਹਿ ਸਕਦਾ ਹੈ।
ਇਹ ਵੀ ਪੜੋ: ਹਫ਼ਤਾਵਰੀ ਰਾਸ਼ੀਫਲ ( 18 ਤੋਂ 24 ਦਸੰਬਰ ਤੱਕ) : ਅਚਾਰੀਆ ਪੀ ਖੁਰਾਨਾ ਤੋਂ ਜਾਣੋ ਕੀ ਕਹਿੰਦੇ ਨੇ ਤੁਹਾਡੇ ਸਿਤਾਰੇ