ਚੰਡੀਗੜ੍ਹ: ਠੰਡ ਨੇ ਪੰਜਾਬ ਸਣੇ ਉੱਤਰ ਭਾਰਤ ਵਿੱਚ ਆਪਣਾ ਜ਼ੋਰ ਦਿਖਾਉਣਾ ਸ਼ੁਰੂ ਕਰ (Weather Report) ਦਿੱਤਾ ਹੈ। ਬੀਤੇ ਦਿਨ ਸਵੇਰੇ ਹਵਾ ਵਿੱਚ ਨਮੀ ਦੀ ਮਾਤਰਾ ਵਧ ਗਈ ਹੈ, ਇਸ ਦੇ ਪ੍ਰਭਾਵ ਕਾਰਨ ਇਸ ਸੀਜ਼ਨ 'ਚ ਪਹਿਲੀ ਵਾਰ ਘੱਟੋ-ਘੱਟ ਤਾਪਮਾਨ 3.6 ਡਿਗਰੀ ਦਰਜ ਕੀਤਾ ਗਿਆ, ਜਿਸ ਕਾਰਨ ਰਾਤ ਨੂੰ ਕੜਾਕੇ ਦੀ ਠੰਡ ਦੇਖਣ ਨੂੰ ਮਿਲੀ। ਇਸ ਦੇ ਨਾਲ ਹੀ ਹੁਣ ਦਿਨ ਵੇਲੇ ਠੰਢੀਆਂ ਹਵਾਵਾਂ ਚੱਲਣ ਕਾਰਨ ਵੱਧ ਤੋਂ ਵੱਧ ਪਾਰਾ ਵੀ 20 ਡਿਗਰੀ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਪੰਜ ਦਿਨਾਂ ਤੱਕ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ, ਪਰ ਰਾਤ ਅਤੇ ਸਵੇਰ ਵੇਲੇ ਧੁੰਦ ਦੇ ਨਾਲ-ਨਾਲ ਤ੍ਰੇਲ ਜ਼ਰੂਰ ਪੈਣੀ ਸ਼ੁਰੂ ਹੋ ਗਈ ਹੈ।
ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਵਿੱਚ ਧੁੰਦ ਛਾਈ (Fog covered many areas of Punjab) ਰਹਿੰਦੀ ਹੈ। ਧੁੰਦ ਕਾਰਨ ਜਨਜੀਵਨ ਪ੍ਰਭਾਵਿਤ ਹੋ ਸਕਦਾ ਹੈ ਪਰ ਖੇਤੀ ਮਾਹਿਰਾਂ ਅਨੁਸਾਰ ਇਹ ਧੁੰਦ ਫ਼ਸਲਾਂ ਲਈ ਸੋਨੇ ਤੋਂ ਘੱਟ ਨਹੀਂ ਹੈ। ਇਸ ਵਾਰ ਧੁੰਦ ਕਾਰਨ ਜਿੱਥੇ ਕਣਕ ਦੀ ਫ਼ਸਲ ਦਾ ਝਾੜ ਵਧੇਗਾ, ਉੱਥੇ ਇਸ ਦੀ ਗੁਣਵੱਤਾ ਅਤੇ ਮਾਤਰਾ ਵਿੱਚ ਵੀ ਵਾਧਾ ਹੋਵੇਗਾ।
ਇਹ ਵੀ ਪੜੋ: FIFA World Cup: ਪੈਨਲਟੀ ਸ਼ੂਟ ਆਊਟ ਵਿੱਚ ਜਿੱਤ ਕੇ ਅਰਜਨਟੀਨਾ ਬਣਿਆ ਫੀਫਾ ਚੈਂਪੀਅਨ
ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟ ਤੋਂ ਘੱਟ 06 ਡਿਗਰੀ ਰਹੇਗਾ।
ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਅਤੇ ਘੱਟ ਤੋਂ ਘੱਟ 07 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।
ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਅਤੇ ਘੱਟ ਤੋਂ ਘੱਟ 07 ਡਿਗਰੀ ਰਹੇਗਾ।
ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟ ਤੋਂ ਘੱਟ 08 ਡਿਗਰੀ ਰਹਿਣ ਦੀ ਉਮੀਦ ਹੈ।
ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟ ਤੋਂ ਘੱਟ 08 ਡਿਗਰੀ ਤੱਕ ਰਹਿ ਸਕਦਾ ਹੈ।
ਇਹ ਵੀ ਪੜੋ: ਕਾਂਗਰਸੀ ਕੌਂਸਲਰ ਗੁਰਦੀਪ ਪਹਿਲਵਾਨ ਕਤਲ ਕੇਸ ਦੇ ਗਵਾਹ ਨੂੰ ਜੇਲ੍ਹ ’ਚੋਂ ਮਿਲ ਰਹੀਆਂ ਧਮਕੀਆਂ !